
ਕੇਜਰੀਵਾਲ ਦਾ ਕਤਲ ਕਰਵਾਉਣਾ ਚਾਹੁੰਦੀ ਹੈ BJP: ਸਿਸੋਦੀਆ
- National
- March 30, 2022
- No Comment
- 31
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Deputy Chief Minister Manish Sisodia) ਨੇ ਦੋਸ਼ ਲਾਇਆ ਹੈ ਕਿ ਭਾਜਪਾ (BJP) ਚਾਹੁੰਦੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਪੁਲਿਸ ਦੀ ਮੌਜੂਦਗੀ ‘ਚ ਅਤੇ ਪੁਲਿਸ ਦੇ ਨਾਲ-ਨਾਲ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ਲਿਆਂਦਾ ਗਿਆ। ਉਸ ਦੇ ਘਰ ਦੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਇਸ ਦੇ ਨਾਲ ਹੀ ਬੂਮ ਬੈਰੀਅਰ ਵੀ ਤੋੜ ਦਿੱਤੇ ਗਏ। ਉਨ੍ਹਾਂ ਕਿਹਾ ਕਿ ਚਿੰਤਾ ਦੀ ਗੱਲ ਇਹ ਹੈ ਕਿ ਸਭ ਕੁਝ ਪੁਲੀਸ ਦੀ ਮੌਜੂਦਗੀ ਵਿੱਚ ਹੋਇਆ। ਇਹ ਸਭ ਕੁਝ ਭਾਜਪਾ ਦੇ ਗੁੰਡਿਆਂ ਨੇ ਕੀਤਾ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ, ਅਰਵਿੰਦ ਕੇਜਰੀਵਾਲ ਨੂੰ ਚੋਣਾਂ ‘ਚ ਹਰਾ ਨਹੀਂ ਪਾ ਰਹੀ ਹੈ। ਇਸ ਲਈ ਉਹ ਉਨ੍ਹਾਂ ਨੂੰ ਮਾਰਨਾ ਚਾਹੁੰਦੀ ਹੈ। ਇਹ ਬਹੁਤ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੂਹਣ ਦੀ ਕੋਸ਼ਿਸ਼ ਨਾ ਕਰੋ। ਅਸੀਂ ਇਸ ਤਰ੍ਹਾਂ ਹਮਲਾ ਕਰਕੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰਾਂਗੇ, ਇਹ ਦੇਸ਼ ਬਰਦਾਸ਼ਤ ਨਹੀਂ ਕਰੇਗਾ।
ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਏ ਹਮਲੇ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਵੱਡੀ ਗਿਣਤੀ ‘ਚ ਲੋਕ ਸੀਐਮ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਹੰਗਾਮਾ ਕਰ ਰਹੇ ਹਨ ਅਤੇ ਨਾਅਰੇਬਾਜ਼ੀ ਕਰ ਰਹੇ ਹਨ। ਆਮ ਅਡਾਨੀ ਪਾਰਟੀ ਮੁਤਾਬਕ ਇਹ ਭਾਜਪਾ ਵਰਕਰ ਹੀ ਹਨ ਜੋ ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਲੱਗੇ ਬੈਰੀਕੇਡ ਤੋੜ ਰਹੇ ਹਨ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant Mann) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਨੂੰ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਥੋਂ ਮਿਲੀ ਕਰਾਰੀ ਹਾਰ ਕਾਰਨ ਭਾਜਪਾ ਦਾ ਗੁੱਸਾ ਸਾਫ਼ ਨਜ਼ਰ ਆ ਰਿਹਾ ਹੈ। ਭਗਵੰਤ ਮਾਨ ਨੇ ਇਹ ਵੀ ਦੋਸ਼ ਲਾਇਆ ਹੈ ਕਿ ਕੇਜਰੀਵਾਲ ਦੇ ਘਰ ‘ਤੇ ਹਮਲਾ ਦਿੱਲੀ ਪੁਲਿਸ ਦੀ ਮੌਜੂਦਗੀ ‘ਚ ਹੋਇਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ- ਹੁਣ ਇਹ ਸਾਫ ਹੋ ਗਿਆ ਹੈ ਕਿ ਭਾਜਪਾ ਸਿਰਫ ‘ਆਪ’ ਅਤੇ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ।