
ਮਸ਼ਹੂਰ ਕਵੀ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ‘ਤੇ ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ ‘ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ
- National
- April 20, 2022
- No Comment
- 78
ਆਮ ਆਦਮੀ ਪਾਰਟੀ ਦੇ ਇੱਕ ਵਰਕਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਕੁਮਾਰ ਵਿਸ਼ਵਾਸ ਖਿਲਾਫ ਗਲਤ ਇੰਟਰਵਿਊ ਦੇ ਕੇ ਦੁਸ਼ਮਣੀ ਫੈਲਾਉਣ ਦਾ ਮਾਮਲਾ ਦਰਜ ਕੀਤਾ ਹੈ।
ਉਨ੍ਹਾਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਾਰਾ 153 ਵੀ ਲਗਾਈ ਗਈ ਹੈ, ਜੋ ਦੰਗਾ ਭੜਕਾਉਣ ਦੇ ਇਰਾਦੇ ਨਾਲ ਭਾਸ਼ਣ ਦੇ ਦੋਸ਼ ‘ਚ ਲਗਾਈ ਜਾਂਦੀ ਹੈ। ਇੰਨਾ ਹੀ ਨਹੀਂ ਉਨ੍ਹਾਂ ਖਿਲਾਫ ਧਾਰਾ 153-ਏ, 505, 502, 116, 143, 147, 323 ਤੇ 341 ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਕੁਮਾਰ ਵਿਸ਼ਵਾਸ ਖ਼ਿਲਾਫ਼ ਪੰਜਾਬ ਦੇ ਰੂਪਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੰਜਾਬ vidhan sabha elections ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤੇ ਜੇਕਰ ਅਜਿਹਾ ਨਾ ਹੋਇਆ ਤਾਂ ਆਜ਼ਾਦ ਖਾਲਿਸਤਾਨ ਦੇ ਪ੍ਰਧਾਨ ਮੰਤਰੀ ਬਣ ਜਾਣਗੇ।
ਕੇਜਰੀਵਾਲ ਦੇ ਖਾਲਿਸਤਾਨੀ ਕੱਟੜਪੰਥੀਆਂ ਨਾਲ ਸਬੰਧਾਂ ਦੇ ਦੋਸ਼ਾਂ ‘ਤੇ ਸਿਆਸਤ ਤੇਜ਼ ਹੋ ਗਈ ਸੀ ਤੇ ਕਾਂਗਰਸ ਨੇ ਵੀ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਸੀ। ਕੁਮਾਰ ਵਿਸ਼ਵਾਸ ਦੀ ਇਸ ਟਿੱਪਣੀ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵਾਈ ਸੁਰੱਖਿਆ ਪ੍ਰਦਾਨ ਕੀਤੀ ਸੀ। ਕੁਮਾਰ ਵਿਸ਼ਵਾਸ ਦੇ ਦੋਸ਼ਾਂ ਤੋਂ ਬਾਅਦ ਭਾਜਪਾ ਤੇ ਕਾਂਗਰਸ ਨੇ ਅਰਵਿੰਦ ਕੇਜਰੀਵਾਲ ਤੇ aam aadmi party ‘ਤੇ ਹਮਲਾ ਬੋਲਿਆ ਸੀ।ਰੂਪਨਗਰ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਦੱਸਿਆ ਕਿ ਕੁਮਾਰ ਵਿਸ਼ਵਾਸ ਖ਼ਿਲਾਫ਼ 12 ਅਪ੍ਰੈਲ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲੀ ਸੀ ਕਿ ਇੰਟਰਵਿਊ ‘ਚ ਕੁਮਾਰ ਵਿਸ਼ਵਾਸ ਦਾ ਬਿਆਨ ਸਮਾਜ ‘ਚ ਦੁਸ਼ਮਣੀ ਨੂੰ ਵਧਾ ਰਿਹਾ ਹੈ, ਜਿਸ ਦੇ ਆਧਾਰ ‘ਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 3 ਸਥਿਤ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੇ ਸਨ।