Lalu Prasad Yadav  Granted Bail in Fodder Scam Case

Lalu Prasad Yadav Granted Bail in Fodder Scam Case

ਸੀਬੀਆਈ ਅਦਾਲਤ ਨੇ ਚਾਰਾ ਘੁਟਾਲੇ ਨਾਲ ਸਬੰਧਤ ਦੋਰਾਂਡਾ ਮਾਮਲੇ ‘ਚ ਸਜ਼ਾਯਾਫਤਾ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਲਈ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਲਾਲੂ ਰਿਹਾਈ ਲਈ ਅਦਾਲਤ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾ ਚੁੱਕੇ ਹਨ। ਜ਼ਮਾਨਤ ਬਾਂਡ ਬੁੱਧਵਾਰ ਨੂੰ ਝਾਰਖੰਡ ਹਾਈ ਕੋਰਟ ਤੋਂ ਹੇਠਲੀ ਅਦਾਲਤ ਨੂੰ ਭੇਜ ਦਿੱਤਾ ਗਿਆ। ਲਾਲੂ ਪ੍ਰਸਾਦ ਦੇ ਵਕੀਲ ਪ੍ਰਭਾਤ ਕੁਮਾਰ ਨੇ ਦੱਸਿਆ ਕਿ ਜ਼ਮਾਨਤ ਬਾਂਡ ਭਰ ਦਿੱਤਾ ਗਿਆ ਹੈ। ਹੁਣ ਉਹ ਕਿਸੇ ਵੀ ਸਮੇਂ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਹੋ ਸਕਦਾ ਹੈ।ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਨਾਲ ਸਬੰਧਤ ਡੋਰਾਂਡਾ ਖਜ਼ਾਨਾ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਡੋਰਾਂਡਾ ਖ਼ਜ਼ਾਨੇ ਵਿੱਚੋਂ 139 ਕਰੋੜ ਰੁਪਏ ਕਢਵਾਉਣ ਦਾ ਹੈ। 1990 ਤੋਂ 1995 ਦਰਮਿਆਨ ਡੋਰਾਂਡਾ ਖ਼ਜ਼ਾਨੇ ਵਿੱਚੋਂ 139 ਕਰੋੜ ਰੁਪਏ ਕਢਵਾਏ ਗਏ। 27 ਸਾਲਾਂ ਬਾਅਦ ਅਦਾਲਤ ਨੇ ਇਸ ਸਾਲ ਫਰਵਰੀ ‘ਚ ਇਸ ਘੁਟਾਲੇ ‘ਤੇ ਆਪਣਾ ਫੈਸਲਾ ਸੁਣਾਇਆ ਸੀ, ਜਿਸ ‘ਚ ਲਾਲੂ ਯਾਦਵ ਨੂੰ ਦੋਸ਼ੀ ਪਾਇਆ ਗਿਆ ਸੀ। ਇਸ ਮਾਮਲੇ ਵਿੱਚ ਲਾਲੂ ਯਾਦਵ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ।

ਇੱਥੇ ਆਰਜੇਡੀ ਤੋਂ ਬਾਅਦ ਨਿਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਨੇ ਲਾਲੂ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ ਨੂੰ ਇਫ਼ਤਾਰ ਪਾਰਟੀ ਲਈ ਸੱਦਾ ਭੇਜਿਆ ਹੈ। ਇਸ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ 22 ਅਪ੍ਰੈਲ ਨੂੰ ਰਾਬੜੀ ਦੇਵੀ ਦੀ ਰਿਹਾਇਸ਼ ‘ਤੇ ਆਯੋਜਿਤ ਇਫਤਾਰ ਪਾਰਟੀ ‘ਚ ਪਹੁੰਚ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ।

ਵਰਕਰ ‘ਤੇ ਕੁੱਟਮਾਰ ਦੇ ਮਾਮਲੇ ‘ਚ ਘਿਰੇ ਤੇਜ ਪ੍ਰਤਾਪ ਯਾਦਵ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧ ‘ਚ ਟਵੀਟ ਕੀਤਾ, ‘ਮੈਂ ਆਪਣੇ ਪਿਤਾ ਦੇ ਨਕਸ਼ੇ ਕਦਮਾਂ ‘ਤੇ ਚੱਲਿਆ। ਸਾਰੇ ਵਰਕਰਾਂ ਨੂੰ ਸਤਿਕਾਰ ਦਿੱਤਾ, ਪਿਤਾ ਜੀ ਨੂੰ ਮਿਲ ਕੇ ਜਲਦੀ ਹੀ ਅਸਤੀਫਾ ਦੇ ਦੇਵਾਂਗਾ। 

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *