ਲੈਫਟੀਨੈਂਟ ਜਨਰਲ ਬੀਐਸ ਰਾਜੂ ਨੂੰ ਹੁਣ ਥਲ ਸੈਨਾ ਦਾ ਨਵਾਂ ਉਪ ਮੁਖੀ (Vice Chief of Army Staff) ਨਿਯੁਕਤ ਕੀਤਾ ਗਿਆ

ਲੈਫਟੀਨੈਂਟ ਜਨਰਲ ਬੀਐਸ ਰਾਜੂ ਨੂੰ ਹੁਣ ਥਲ ਸੈਨਾ ਦਾ ਨਵਾਂ ਉਪ ਮੁਖੀ (Vice Chief of Army Staff) ਨਿਯੁਕਤ ਕੀਤਾ ਗਿਆ

  • National
  • April 30, 2022
  • No Comment
  • 147

 ਲੈਫਟੀਨੈਂਟ ਰਾਜੂ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਐਤਵਾਰ ਨੂੰ ਸੈਨਾ ਮੁਖੀ ਦਾ ਅਹੁਦਾ ਸੰਭਾਲਣ ਜਾ ਰਹੇ ਹਨ। ਜਾਟ ਰੈਜੀਮੈਂਟ ਨਾਲ ਸਬੰਧਤ ਬੀਐਸ ਰਾਜੂ ਡੀਜੀਐਮਓ ਬਣਨ ਤੋਂ ਪਹਿਲਾਂ ਸ੍ਰੀਨਗਰ ਵਿੱਚ ਚਿਨਾਰ ਕੋਰ ਦੇ ਕਮਾਂਡਰ ਵਜੋਂ ਵੀ ਕੰਮ ਕਰ ਚੁੱਕੇ ਹਨ।

ਥਲ ਸੈਨਾ ਮੁਖੀ ਜਨਰਲ ਐਮਐਮ ਨਰਵਾਣੇ ਐਤਵਾਰ ਨੂੰ ਸੇਵਾਮੁਕਤ ਹੋਣ ਜਾ ਰਹੇ ਹਨ। ਉਨ੍ਹਾਂ ਦੀ ਥਾਂ ‘ਤੇ ਉਪ ਮੁਖੀ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਫੌਜ ਭਾਰਤੀ ਫੌਜ ਦੀ ਕਮਾਨ ਸੰਭਾਲਣਗੇ। ਅਜਿਹੇ ‘ਚ ਉਪ ਮੁਖੀ ਦਾ ਅਹੁਦਾ ਲੈਫਟੀਨੈਂਟ ਜਨਰਲ ਬਾਗਾਵਲੀ ਸੋਮਸ਼ੇਕਰ (ਬੀ. ਐੱਸ.) ਰਾਜੂ ਨੂੰ ਸੌਂਪਿਆ ਗਿਆ ਹੈ।

ਅਜਿਹਾ ਘੱਟ ਹੀ ਦੇਖਿਆ ਗਿਆ ਹੈ ਕਿ ਆਰਮੀ ਹੈੱਡਕੁਆਰਟਰ ਵਿੱਚ ਤਾਇਨਾਤ ਪ੍ਰਿੰਸੀਪਲ ਸਟਾਫ ਅਫਸਰ (ਪੀਐਸਓ) ਨੂੰ ਸਿੱਧੇ ਤੌਰ ’ਤੇ ਸੈਨਾ ਦੇ ਸਹਿ-ਮੁਖੀ ਦਾ ਅਹੁਦਾ ਦਿੱਤਾ ਗਿਆ ਹੋਵੇ। ਆਮ ਤੌਰ ‘ਤੇ ਇਹ ਅਹਿਮ ਅਹੁਦਾ ਸਿਰਫ਼ ਕਮਾਂਡਰ ਨੂੰ ਹੀ ਸੌਂਪਿਆ ਜਾਂਦਾ ਹੈ। ਲੈਫਟੀਨੈਂਟ ਜਨਰਲ ਮਨੋਜ ਕਟਿਆਰ ਹੁਣ ਰਾਜੂ ਦੀ ਥਾਂ ਡੀਜੀਐਮਓ ਵਜੋਂ ਅਹੁਦਾ ਸੰਭਾਲਣਗੇ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.