
ਰਾਘਵ ਚੱਢਾ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ
- National
- May 2, 2022
- No Comment
- 119
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਰਾਜ ਸਭਾ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕੀ। ਰਾਘਵ ਚੱਢਾ ਨੂੰ ਸਹਿਜ ਅਤੇ ਸਰਲ ਨੌਜਵਾਨ ਆਗੂ ਦੇ ਰੂਪ ’ਚ ਜਾਣਿਆ ਜਾਂਦਾ ਹੈ। ਰਚਨਾਤਮਕਤਾ ਅਤੇ ਲਚਕੀਲੇਪਣ ਨੂੰ ਪ੍ਰਣਾਇਆ ਹੋਇਆ ਇਹ ਨੌਜਵਾਨ ਦਿੱਲੀ ਵਿੱਚ ਆਪਣੀ ਛਾਪ ਛੱਡਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਯਤਨਾਂ ਦੀ ਅਗਵਾਈ ਕਰ ਰਿਹਾ ਹੈ। ਉਸ ਨੂੰ ਨਾ ਕੇਵਲ ਰਾਸ਼ਟਰ ਨਿਰਮਾਣ ਪ੍ਰਤੀ ਆਪਣੇ ਰਾਜਨੀਤਿਕ ਕੌਸ਼ਲ ਨੂੰ ਪੇਸ਼ ਕਰਦਿਆਂ ਦੇਖਿਆ ਜਾਂਦਾ ਹੈ, ਬਲਕਿ ਕਈ ਰਾਜਾਂ ਵਿਸ਼ੇਸ਼ ਰੂਪ ’ਚ ਨਵੀਂ ਦਿੱਲੀ ਅਤੇ ਵੱਡੇ ਪੈਮਾਨੇ ’ਤੇ ਪੰਜਾਬ ’ਚ ਸੰਗਠਨ ਨੂੰ ਮਜ਼ਬੂਤ ਬਣਾਉਣ, ਪਾਰਟੀ ਦੀਆਂ ਮੁਹਿੰਮਾਂ ਨੂੰ ਸੰਚਾਲਤ ਅਤੇ ਉਸਾਰੂ ਕਰਨ ਲਈ ਵੀ ਦੇਖਿਆ ਜਾਂਦਾ ਹੈ।
ਉਹ ਲੰਮੇ ਸਮੇ ਤੋਂ ਮਿਸ਼ਨ ਭਾਰਤ ਦੇ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਸਭ ਤੋਂ ਅੱਗੇ ਲਿਆਉਣ ਦੀ ਦਿਸ਼ਾ ’ਚ ਕੰਮ ਕਰਦਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸਭ ਤੋਂ ਨੌਜਵਾਨ ਬੁਲਾਰੇ ਨੂੰ ਰੋਜ਼ਾਨਾ ਟੀ.ਵੀ ਚੈਨਲਾਂ ’ਤੇ ਅਨੁਭਵੀ ਆਗੂਆਂ ਨਾਲ ਬਹਿਸ ਕਰਦਿਆਂ ਦੇਖਿਆ ਜਾ ਸਕਦਾ ਹੈ। ਉਸ ਦੀ ਉਸਾਰੂ ਬਹਿਸ ਨੇ ਉਸ ਨੂੰ ਸੁਰਖੀਆਂ ’ਚ ਲਿਆਂਦਾ ਹੈ ਅਤੇ ਉਸ ਨੂੰ ਸੋਸ਼ਲ ਮੀਡੀਆ ’ਤੇ ਉਸ ਦੇ ਲਈ ਪਿਆਰ ਦਾ ਐਲਾਨ ਕਰਨ ਵਾਲੇ ਲੋਕਾਂ ਅਤੇ ਜਨਤਾ ਦਾ ਇੱਕ ਪ੍ਰਸੰਸਾਮਈ ਆਧਾਰ ਵੀ ਦਿੰਦਾ ਹੈ