ਕਰੋੜਾਂ ਦੀ 119 ਕਿੱਲੋ ਹੈਰੋਇਨ ਅਤੇ 21 ਕਿੱਲੋ ਅਫ਼ੀਮ ਨਸ਼ਟ

ਚੰਡੀਗੜ੍ਹ ਜ਼ੋਨਲ ਦੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਨੇ ਕਰੋੜਾਂ ਰੁਪਏ ਦੀ 119 ਕਿੱਲੋ ਹੈਰੋਇਨ ਅਤੇ 21 ਕਿੱਲੋ 455 ਗ੍ਰਾਮ ਅਫ਼ੀਮ ਨਸ਼ਟ ਕੀਤੀ ਹੈ। ਇਸ ਲਈ ਕਮੇਟੀ ਬਣਾਈ ਗਈ, ਜਿਸ ’ਚ ਐੱਨ. ਸੀ. ਬੀ. ਦੇ ਡੀ. ਡੀ. ਜੀ. ਨੀਰਜ ਗੁਪਤਾ, ਡੀ. ਆਰ. ਆਈ. ਦੇ ਡਿਪਟੀ ਡਾਇਰੈਕਟਰ ਵਿਵੇਕ ਰਾਠੀ ਤੇ ਐੱਨ. ਸੀ. ਬੀ. ਦੇ ਜੇ. ਡੀ. ਅਮਰਜੀਤ ਸਿੰਘ ਸ਼ਾਮਲ ਸਨ।
ਐੱਨ. ਸੀ. ਬੀ. ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ 9 ਕੇਸਾਂ ’ਚ 119 ਕਿੱਲੋ ਹੈਰੋਇਨ ਤੇ 21 ਕਿੱਲੋ 455 ਗ੍ਰਾਮ ਅਫ਼ੀਮ ਨੂੰ ਡੇਰਾਬੱਸੀ ਸਥਿਤ ਕੈਮੀਕਲਜ਼ ਐਂਡ ਕਰੌਪ ਪ੍ਰੋਟੈਕਸ਼ਨ ਲਿਮਟਿਡ ਫੈਕਟਰੀ ’ਚ ਨਸ਼ਟ ਕੀਤਾ ਗਿਆ। ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਸਮੇਂ ਵੀਡੀਓਗ੍ਰਾਫੀ ਵੀ ਕੀਤੀ ਗਈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ