ਸੰਭਲ 'ਚ ਜੁਮੇ ਦੀ ਨਮਾਜ਼ ਨੂੰ ਲੈ ਕੇ ਅਲਰਟ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
.jpg)
ਐੱਸ. ਪੀ. ਕ੍ਰਿਸ਼ਨ ਬਿਸ਼ਨੋਈ ਨੇ ਦੱਸਿਆ ਕਿ ਸੁਰੱਖਿਆ ਨੂੰ ਲੈ ਕੇ ਸਾਵਧਾਨੀ ਵਰਤੀ ਜਾ ਰਹੀ ਹੈ। ਮੁਰਾਦਾਬਾਦ ਰੇਂਜ ਦੇ ਸਾਰੇ ਜ਼ਿਲ੍ਹਿਆਂ ਤੋਂ ਵਾਧੂ ਫੋਰਸ ਨੂੰ ਸੰਭਲ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਆਰ. ਆਰ. ਐੱਫ., ਆਰ. ਏ. ਐੱਫ. ਅਤੇ ਪੀ. ਏ. ਸੀ. ਦੀਆਂ 10 ਕੰਪਨੀਆਂ ਸ਼ਹਿਰ ਦੇ ਪ੍ਰਮੁੱਖ ਸਥਾਨਾਂ 'ਤੇ ਤਾਇਨਾਤ ਹਨ। ਦੱਸ ਦੇਈਏ ਕਿ 24 ਨਵੰਬਰ ਨੂੰ ਜਾਮਾ ਮਸਜਿਦ 'ਚ ਵਾਪਰੀ ਘਟਨਾ ਮਗਰੋਂ ਸੁਰੱਖਿਆ ਅਤੇ ਚੌਕਸੀ ਵਧਾ ਦਿੱਤੀ ਗਈ ਹੈ। ਹਾਲਾਂਕਿ ਸ਼ਹਿਰ 'ਚ ਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ ਪਰ ਪੁਲਸ ਦੀ ਚੌਕਸੀ ਪੂਰੀ ਤਰ੍ਹਾਂ ਜਾਰੀ ਹੈ। ਜਾਮਾ ਮਸਜਿਦ ਦੇ ਆਲੇ-ਦੁਆਲੇ ਵਾਹਨ ਪਾਰਕ ਨਹੀਂ ਹੋਣਗੇ, ਤਾਂ ਕਿ ਉੱਥੇ ਭੀੜ ਨਾ ਵਧੇ। ਲੋਕ ਪੈਦਲ ਹੀ ਨਮਾਜ਼ ਅਦਾ ਕਰਨ ਲਈ ਮਸਜਿਦ ਤੱਕ ਜਾਣਗੇ। ਇਸ ਸਬੰਧ ਵਿਚ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਜਾਮਾ ਮਸਜਿਦ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਡਰੋਨ ਜ਼ਰੀਏ ਨਿਗਰਾਨੀ ਕੀਤੀ ਜਾਵੇਗੀ। ਐੱਸ. ਪੀ. ਨੇ ਕਿਹਾ ਕਿ ਸ਼ਹਿਰ ਦੇ ਸਾਰੇ ਸੁਰੱਖਿਆ ਕੈਮਰੇ ਚਾਲੂ ਕਰ ਦਿੱਤੇ ਗਏ ਹਨ, ਜਿਸ ਤੋਂ ਨਿਗਰਾਨੀ ਕੀਤੀ ਜਾਵੇਗੀ।
ਐੱਸ.ਪੀ. ਕ੍ਰਿਸ਼ਨ ਕੁਮਾਰ ਵਿਸ਼ਨੋਈ ਨੇ ਸੰਭਲ ਸ਼ਹਿਰ ਦੇ ਆਲੇ-ਦੁਆਲੇ ਦੇ ਪੇਂਡੂ ਖੇਤਰਾਂ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਵਿਅਕਤੀਆਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲੀਸ ਨੇ ਲੋਕਾਂ ਨੂੰ ਆਪੋ-ਆਪਣੇ ਪਿੰਡਾਂ ਦੀਆਂ ਮਸਜਿਦਾਂ ਵਿੱਚ ਨਮਾਜ਼ ਅਦਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਬੇਲੋੜੀ ਭੀੜ ਜਾਮਾ ਮਸਜਿਦ ਵਿੱਚ ਨਾ ਪਹੁੰਚ ਸਕੇ। ਉਲੇਮਾ ਨੂੰ ਵੀ ਇਹੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਮਾ ਮਸਜਿਦ ਦੇ ਆਸ-ਪਾਸ ਨਮਾਜ਼ ਅਦਾ ਕਰਨ ਵਾਲੇ ਲੋਕ ਹੀ ਉੱਥੇ ਜਾਣ। ਇਸ ਤੋਂ ਇਲਾਵਾ ਧਾਰਾ 163 ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਕਿਸੇ ਕਿਸਮ ਦੀ ਅਰਾਜਕਤਾ ਨਾ ਹੋਵੇ। ਸੰਭਲ 'ਚ ਪੁਲਸ ਪ੍ਰਸ਼ਾਸਨ ਦੀ ਇਸ ਸਖਤ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਕਾਰਨ ਸ਼ੁੱਕਰਵਾਰ ਦੀ ਨਮਾਜ਼ ਸ਼ਾਂਤੀਪੂਰਵਕ ਹੋਣ ਦੀ ਉਮੀਦ ਹੈ।
ਐੱਸ.ਪੀ. ਕ੍ਰਿਸ਼ਨ ਕੁਮਾਰ ਵਿਸ਼ਨੋਈ ਨੇ ਸੰਭਲ ਸ਼ਹਿਰ ਦੇ ਆਲੇ-ਦੁਆਲੇ ਦੇ ਪੇਂਡੂ ਖੇਤਰਾਂ ਵਿਚ ਪੁਲਸ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਵਿਅਕਤੀਆਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਨੇ ਲੋਕਾਂ ਨੂੰ ਆਪੋ-ਆਪਣੇ ਪਿੰਡਾਂ ਦੀਆਂ ਮਸਜਿਦਾਂ ਵਿਚ ਨਮਾਜ਼ ਅਦਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਬੇਲੋੜੀ ਭੀੜ ਜਾਮਾ ਮਸਜਿਦ ਵਿਚ ਨਾ ਪਹੁੰਚ ਸਕੇ। ਉਲੇਮਾ ਨੂੰ ਵੀ ਇਹੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਮਾ ਮਸਜਿਦ ਦੇ ਆਲੇ-ਦੁਆਲੇ ਨਮਾਜ਼ ਅਦਾ ਕਰਨ ਵਾਲੇ ਲੋਕ ਹੀ ਉੱਥੇ ਜਾਣ। ਇਸ ਤੋਂ ਇਲਾਵਾ ਧਾਰਾ 163 ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਕਿਸੇ ਕਿਸਮ ਦੀ ਅਰਾਜਕਤਾ ਨਾ ਹੋਵੇ। ਸੰਭਲ 'ਚ ਪੁਲਸ ਪ੍ਰਸ਼ਾਸਨ ਦੀ ਇਸ ਸਖਤ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਕਾਰਨ ਸ਼ੁੱਕਰਵਾਰ ਦੀ ਨਮਾਜ਼ ਸ਼ਾਂਤੀਪੂਰਵਕ ਹੋਣ ਦੀ ਉਮੀਦ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ