ਸੀ. ਆਈ. ਏ. ਸਟਾਫ ਦੀ ਵੱਡੀ ਕਾਰਵਾਈ, ਕਿੱਲੋ ਅਫੀਮ ਸਮੇਤ ਤਸਕਰ ਗ੍ਰਿਫ਼ਤਾਰ
.jpg)
ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਮਿਲੇ ਹੁਕਮਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਬਲਦੇਵ ਸਿੰਘ ਉਰਫ ਬਾਊ ਪੁੱਤਰ ਜਸਵੰਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਸ ਵੱਲੋਂ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ