ਨਸ਼ਿਆਂ ਤੋਂ ਹਟਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ : ਚੇਤਨ ਸਿੰਘ ਜੌੜਾਮਾਜਰਾ

ਸਮਾਣਾ, 27 ਮਈ:
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਹ ਸਮਾਣਾ ਦੀਆਂ ਵਾਰਡਾਂ 3, 5, 9 ਅਤੇ 11 ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ।
ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਲੀਕੀ ਬਹੁ ਪਰਤੀ ਯੋਜਨਾਬੰਦੀ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਇਸ ਦੌਰਾਨ ਐਸ.ਡੀ.ਐਮ. ਰਿਚਾ ਗੋਇਲ, ਈਓ ਬਰਜਿੰਦਰ ਸਿੰਘ, ਐਸ.ਐਮ.ਓ, ਪੁਲਿਸ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ।
ਜੌੜਾਮਾਜਰਾ ਨੇ ਨਸ਼ਾ ਮੁਕਤੀ ਮਾਰਚ ਨੂੰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਾਲ ਲੈਕੇ ਹਰ ਪਿੰਡ, ਕਸਬੇ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਪਹੁੰਚਿਆ ਜਾ ਰਿਹਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਇਹ ਯੁੱਧ ਜਿੱਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।
ਚੇਤਨ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਦਾ ਵਟਸਐਪ ਚੈਟਬੋਟ ਨੰਬਰ 97791-00200 'ਤੇ ਵੀ ਨਸ਼ਾ ਤਸਕਰਾਂ ਦੇ ਬਾਰੇ ਦੱਸਿਆ ਜਾ ਸਕਦਾ ਹੈ। ਇਸ ਮੌਕੇ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਵੀ ਖੇਡੇ ਗਏ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।