ਸਲਮਾਨ ਨੂੰ ਮਿਲ ਰਹੀਆਂ ਧਮਕੀਆਂ 'ਤੇ EX ਪ੍ਰੇਮਿਕਾ ਦਾ ਬਿਆਨ, ਹੁਣ ਸ਼ਰੇਆਮ ਆਖ 'ਤੀ ਇਹ ਗੱਲ
.jpg)
ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਕਈ ਵਾਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲ ਹੀ 'ਚ ਲਾਰੈਂਸ ਬਿਸ਼ਨੋਈ ਗੈਂਗ ਸਲਮਾਨ ਦੇ ਕਰੀਬੀ ਹੋਣ ਦਾ ਦਾਅਵਾ ਕਰਦੇ ਹੋਏ ਐੱਨ. ਸੀ. ਪੀ. ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਅਦਾਕਾਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਬਿਸ਼ਨੋਈ ਭਾਈਚਾਰੇ ਲਈ ਹਿਰਨ ਦਾ ਕੀ ਮਹੱਤਵ?
ਇਸ ਪੂਰੇ ਮਾਮਲੇ 'ਤੇ ਸਲਮਾਨ ਖ਼ਾਨ ਦੀ ਸਾਬਕਾ ਪ੍ਰੇਮਿਕਾ ਸੋਮੀ ਅਲੀ ਨੇ ਇੱਕ ਮੀਡੀਆ ਅਦਾਰੇ ਨਾਲ ਗੱਲ ਕੀਤੀ ਹੈ। ਸੋਮੀ ਮੁਤਾਬਕ ਸਲਮਾਨ ਖ਼ਾਨ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਕਾਲੇ ਹਿਰਨ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਬਿਸ਼ਨੋਈ ਭਾਈਚਾਰੇ ਲਈ ਹਿਰਨ ਦਾ ਕੀ ਹਮੱਤਵ ਹੈ। ਮੈਂ ਉਸ ਵਲੋਂ ਮੁਆਫੀ ਮੰਗਣਾ ਚਾਹੁੰਦੀ ਹਾਂ। ਸਲਮਾਨ ਦਾ ਪਿੱਛਾ ਨਾ ਕਰੋ। ਮੇਰਾ ਸਲਮਾਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਂ ਉਸ ਨਾਲ ਆਖਰੀ ਵਾਰ ਸਾਲ 2012 'ਚ ਗੱਲ ਕੀਤੀ ਸੀ।ਕਿਸੇ ਦਾ ਕਤਲ ਨਾ ਹੋਵੇ : ਸੋਮੀ
ਸੋਮੀ ਅਲੀ ਨੇ ਅੱਗੇ ਕਿਹਾ ਕਿ, ''ਮੈਂ ਬੱਸ ਇਹੀ ਚਾਹੁੰਦੀ ਹਾਂ ਕਿ ਕਿਸੇ ਦਾ ਕਤਲ ਨਾ ਹੋਵੇ। ਮੇਰਾ ਇਸ ’ਚ ਕੋਈ ਫਾਇਦਾ ਨਹੀਂ ਹੈ। ਮੈਨੂੰ ਕੋਈ ਪਬਲੀਸਿਟੀ ਨਹੀਂ ਚਾਹੀਦੀ ਪਰ ਮੈਂ ਨਹੀਂ ਚਾਹੁੰਦੀ ਕਿ ਕੋਈ ਮਾਰਿਆ ਜਾਵੇ। ਜੋ ਮੇਰਾ ਗੁਆਂਢੀ ਹੈ, ਜੋ ਕਿਸੇ ਦਾ ਦੋਸਤ ਹੈ, ਕਿਸੇ ਦਾ ਵੀ ਮਰਡਰ ਨਹੀਂ ਹੋਣਾ ਚਾਹੀਦਾ। ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ। ਮੈਂ ਹਿੰਸਾ ਦੇ ਖ਼ਿਲਾਫ਼ ਹਾਂ। ਮੈਂ ਨਵੰਬਰ 'ਚ ਲਾਰੈਂਸ ਬਿਸ਼ਨੋਈ ਨੂੰ ਮਿਲਾਂਗੀ।'' ਸੋਮੀ ਨੇ ਅੱਗੇ ਕਿਹਾ ਕਿ ਜਦੋਂ ਸਲਮਾਨ ਨੂੰ ਨਹੀਂ ਪਤਾ ਸੀ ਕਿ ਕਾਲੇ ਹਿਰਨ ਦੀ ਪੂਜਾ ਬਿਸ਼ਨੋਈ ਭਾਈਚਾਰੇ ਦੁਆਰਾ ਕੀਤੀ ਜਾਂਦੀ ਹੈ ਤਾਂ ਕੋਈ ਤਰਕ ਨਹੀਂ ਹੈ। ਮੈਂ ਲਾਰੈਂਸ ਨਾਲ ਗੱਲ ਕਰਨਾ ਚਾਹੁੰਦੀ ਹਾਂ। ਮੈਂ ਬਿਸ਼ਨੋਈ ਨਾਲ ਗੱਲ ਕਰਨਾ ਚਾਹੁੰਦੀ ਹਾਂ ਕਿਉਂਕਿ ਜਦੋਂ ਅਜਿਹਾ ਹੋਇਆ ਤਾਂ ਉਹ 5 ਸਾਲ ਦਾ ਸੀ। ਉਸ ਨੂੰ ਸਮਝਾਉਣ ਦੀ ਲੋੜ ਹੈ। ਜੇਕਰ ਤੁਸੀਂ ਇਹ ਗੱਲ ਕਿਸੇ ਵੀ ਬੱਚੇ ਦੇ ਦਿਮਾਗ 'ਚ ਪਾ ਦਿਓਗੇ ਕਿ ਸਲਮਾਨ ਨੇ ਤੁਹਾਡੇ ਭਗਵਾਨ ਨੂੰ ਮਾਰ ਦਿੱਤਾ ਹੈ ਤਾਂ ਉਹ ਕੀ ਸਮਝੇਗਾ। ਉਹ ਹੁਣ 33 ਸਾਲਾਂ ਦਾ ਹੈ। ਉਸ ਨੂੰ ਬੈਠ ਕੇ ਸਮਝਾਉਣ ਦੀ ਲੋੜ ਹੈ ਕਿ ਇਸ ਅਪਰਾਧ ਦੇ ਚੱਕਰ ਨੂੰ ਤੋੜਨਾ ਜ਼ਰੂਰੀ ਹੈ ਅਤੇ ਸਲਮਾਨ ਕਿਉਂ ਮੁਆਫੀ ਮੰਗਣਗੇ ਜਦੋਂ ਉਨ੍ਹਾਂ ਨੇ ਕੁਝ ਨਹੀਂ ਕੀਤਾ ਹੈ। ਇਹ ਕਿਹੜਾ ਤਰਕ ਹੈ?
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।