Farmer Protest : ਵੱਖ-ਵੱਖ ਰਾਜਾਂ 'ਚ ਕਿਸਾਨ ਭਲਕੇ ਕਰਨਗੇ ਸੰਸਦ ਮੈਂਬਰਾਂ ਦਾ ਘਿਰਾਓ, ਡੱਲੇਵਾਲ ਨੇ ਦਿੱਤੀ ਅੰਦੋਲਨ ਬਾਰੇ ਜਾਣਕਾਰੀ

UP Farmer Protest Noida : ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ 'ਤੇ ਪ੍ਰੈਸ ਕਾਨਫਰੰਸ ਕਰਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਭਲਕੇ ਪੰਜਾਬ ਨੂੰ ਛੱਡ ਕੇ ਦੇਸ਼ 'ਚ ਬਾਕੀ ਸਾਰੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨਗੇ। ਉਨ੍ਹਾਂ ਦੱਸਿਆ ਕਿ ਕਿਸਾਨ ਸੰਸਦ ਮੈਂਬਰਾਂ ਦੇ ਘਰ ਦੇ ਬਾਹਰ 12 ਘੰਟੇ ਧਰਨਾ ਦੇਣਗੇ। ਕਿਸਾਨ ਆਗੂ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸੰਸਦ ਮੈਂਬਰਾਂ ਦੇ ਘਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠਣਗੇ।ਉਨ੍ਹਾਂ ਇਸ ਮੌਕੇ ਸ਼ੰਭੂ ਸਰਹੱਦ 'ਤੇ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਦਾਗੇ ਜਾਣ ਦੀ ਵੀ ਸਖਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਸਰਕਾਰ ਸੰਵਿਧਾਨ ਦੇ ਚੌਥੇ ਥੰਮ ਨੂੰ ਦਬਾਉਣਾ ਚਾਹੁੰਦੀ ਹੈ ਉਨ੍ਹਾਂ ਦੱਸਿਆ ਕਿ ਕੱਲ੍ਹ ਮੋਰਚੇ ਦੇ 300 ਦਿਨ ਪੂਰੇ ਹੋਣਗੇ ਅਤੇ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਵਿੱਚ ਕਿਸਾਨ, ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭੁੱਖ ਹੜਤਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਕੇਰਲ, ਕਰਨਾਟਕ ਦੇ ਕਿਸਾਨ ਭਲਕੇ ਦੇ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਕੋਈ ਭੁੱਖ ਹੜਤਾਲ ਨਹੀਂ ਕੀਤੀ ਜਾਵੇਗੀ ਕਿਉਂਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਦੀ ਡਿਊਟੀ ਲੱਗ ਗਈ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ