Farmer Protest : ਹਰਿਆਣਾ ਪੁਲਿਸ ਨੇ ਪੰਜਾਬ ਦੀ ਹੱਦ 'ਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤਾ ਹਮਲਾ, 3 ਕਿਸਾਨ ਜ਼ਖਮੀ, ਇੱਕ ਦੀ ਹਾਲਤ ਨਾਜ਼ੁਕ
Dec 6, 2024 04:18 PM
ਕਿਸਾਨਾਂ ਨੂੰ ਸੰਘਰਸ਼ ਦਾ ਰਸਤਾ ਛੱਡ ਦੇਣਾ ਚਾਹੀਦੈ... : BJP ਆਗੂ
ਕਿਸਾਨਾਂ ਦੇ ਕੂਚ 'ਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ, ''ਜੇਕਰ ਕਿਸਾਨ ਦਿੱਲੀ ਆਉਣਾ ਚਾਹੁੰਦੇ ਹਨ ਤਾਂ ਆਓ, ਮੈਂ ਵੀ ਆਇਆ ਹਾਂ, ਸੰਘਰਸ਼ ਦਾ ਰਸਤਾ ਛੱਡਣਾ ਚਾਹੀਦਾ ਹੈ, ਟੇਬਲ ਟਾਕ ਰਾਹੀਂ ਹੱਲ ਹੋਵੇਗਾ। ਉਨ੍ਹਾਂ ਕਿਹਾ, ''ਕਿਸਾਨ ਚਿੰਤਾ 'ਚ, ਇਸ ਵਾਰ ਕਿਸਾਨਾਂ ਦੇ ਝੋਨੇ 'ਤੇ ਕੱਟ ਲੱਗਿਆ ਤਾਂ ਕੌਣ ਜ਼ਿੰਮੇਵਾਰ ਹੈ, ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ।'' ਉਨ੍ਹਾਂ ਅੱਗੇ ਕਿਹਾ, ''ਇਹ ਪੰਜਾਬ ਸਰਕਾਰ ਦਾ ਕੰਮ ਹੈ ਕਿ ਲਾਅ ਐਂਡ ਆਰਡਰ ਨੂੰ ਸੰਭਾਲਣਾ ਹੈ। ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ, ਕਿਉਂਕਿ ਕਿਸਾਨ ਚਿੰਤਤ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਹੋਣਾ ਚਾਹੀਦਾ ਹੈ, ਪਹਿਲਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਸੀ, ਸਾਨੂੰ ਅਜੇ ਵੀ ਸਟਾਕ ਲਈ ਗੁਦਾਮ ਚਾਹੀਦੇ ਹਨ, ਉਹ ਬਣਾਵੇਗਾ ਤਾਂ ਵਪਾਰੀ ਹੀ, ਪਰ ਅਸੀਂ ਨੂੰ ਅਸੀਂ ਉਨ੍ਹਾਂ ਦਾ ਵਿਰੋਧ ਕੀਤਾ।'' ਉਨ੍ਹਾਂ ਕਿਹਾ, ''ਮੈਂ ਆਪਣੀ ਗੱਲ ਤੁਹਾਡੇ ਸਾਹਮਣੇ ਪੇਸ਼ ਕਰ ਰਿਹਾ ਹਾਂ। ਹੁਣ ਮੈਂ ਕਿਸੇ ਨੂੰ ਕੀ ਕਹਾਂ, ਮੈਂ ਤਾਂ ਇੱਕ ਛੋਟਾ ਵਿਅਕਤੀ ਹਾਂ।'' ਉਨ੍ਹਾਂ ਕਿਹਾ, ''ਕੇਂਦਰ ਸਰਕਾਰ ਤਿੰਨ ਵਾਰੀ ਗੱਲਬਾਤ ਲਈ ਕਿਸਾਨਾਂ ਕੋਲ ਗਈ, ਪਰ ਕੋਈ ਹੱਲ ਨਹੀਂ ਨਿਕਲਿਆ, ਜਿਸ ਫਸਲ ਦੀ ਪੰਜਾਬ ਦੇ ਕਿਸਾਨਾਂ ਨੇ ਗੱਲ ਕੀਤੀ, ਉਹ ਉਨ੍ਹਾਂ ਵੱਲੋਂ ਉਗਾਈ ਵੀ ਨਹੀਂ ਗਈ, ਪੰਜਾਬ ਸਰਕਾਰ ਨੇ ਮੂੰਗੀ ਦੀ ਗੱਲ ਕੀਤੀ ਸੀ ਪਰ ਉਸ ਨੂੰ ਚੁੱਕਿਆ ਹੀ ਨਹੀਂ, ਡੱਲੇਵਾਲ ਉਥੇ ਹਨ, ਪਰ ਪਰ ਇੱਕ ਯੂਨੀਅਨ ਹੀ ਗੱਲਬਾਤ ਲਈ ਹੈ।''
Dec 6, 2024 04:05 PM
ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡਣ 'ਤੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ
ਪਿਛਲੇ 11 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਖਨੌਰੀ ਬਾਰਡਰ ਉੱਤੇ ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੈਦਲ ਜਾਣ ਤੋਂ ਰੋਕਣ ਦੇ ਮਾਮਲੇ 'ਤੇ ਕਿਹਾ ਕਿ ਕੇਂਦਰ ਸਰਕਾਰ ਨਾ ਤਾਂ ਆਪਣੀ ਮੰਨੀ ਹੋਈਆਂ ਮੰਗਾਂ ਨੂੰ ਲਾਗੂ ਕਰ ਰਹੀ ਹੈ ਅਤੇ ਨਾ ਹੀ ਸ਼ਾਂਤਮਈ ਤਰੀਕੇ ਦੇ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਪਹੁੰਚਣ ਦੇ ਰਹੀ ਹੈ। ਆਗੂ ਨੇ ਕਿਹਾ ਕਿ ਜੋ ਸਾਡੇ ਸਾਥੀਆਂ ਉੱਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ ਬਹੁਤ ਹੀ ਨਿੰਦਨਯੋਗ ਗੱਲ ਹੈ ਕਿਉਂਕਿ ਹੁਣ ਅਸੀਂ ਸ਼ਾਂਤਮਈ ਤਰੀਕੇ ਦੇ ਨਾਲ ਆਪਣੀ ਰਾਜਧਾਨੀ ਵਿੱਚ ਜਾ ਰਹੇ।
Dec 6, 2024 03:02 PM
ਅੱਥਰੂ ਗੈਸ ਦੇ ਪੰਜ ਗੋਲੇ ਛੱਡੇ, ਕਈ ਕਿਸਾਨ ਜ਼ਖ਼ਮੀ
ਪੁਲਿਸ ਹੁਣ ਤੱਕ ਪੰਜ ਅੱਥਰੂ ਗੈਸ ਦੇ ਗੋਲੇ ਛੱਡ ਚੁੱਕੀ ਹੈ। ਇਸ ਦੌਰਾਨ ਇੱਕ ਕਿਸਾਨ ਜ਼ਖ਼ਮੀ ਹੋ ਗਿਆ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।
Dec 6, 2024 02:52 PM
ਅੱਥਰੂ ਗੈਸ ਦੇ ਗੋਲਿਆਂ ਕਾਰਨ 3 ਕਿਸਾਨ ਜ਼ਖ਼ਮੀ
ਹੁਣ ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ 3 ਕਿਸਾਨ ਜ਼ਖਮੀ ਹੋ ਗਏ ਹਨ। ਇੱਕ ਕਿਸਾਨ ਦੀ ਸਿਹਤ ਵਿਗੜ ਗਈ ਹੈ। ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਕਿਸਾਨ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ।
ਇਸ ਦੇ ਨਾਲ ਹੀ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲਿਆਂ ਤੋਂ ਬਚਾਅ ਲਈ ਗਿੱਲੀਆਂ ਬੋਰੀਆਂ ਲੈ ਕੇ ਆਈਆਂ ਹਨ, ਤਾਂ ਜੋ ਗੋਲੇ ਡਿੱਗਦੇ ਹੀ ਗਿੱਲੀ ਬੋਰੀ ਉਨ੍ਹਾਂ 'ਤੇ ਸੁੱਟ ਕੇ ਧੂੰਏਂ ਤੋਂ ਬਚ ਸਕਣ।
Dec 6, 2024 02:11 PM
ਕਿਸਾਨਾਂ ਨੂੰ ਰੋਕਣ ਲਈ ਜ਼ਮੀਨ 'ਤੇ ਲਗਾਏ ਸਨ ਕਿੱਲ
ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਲੋਹੇ ਦੇ ਕਿੱਲ ਲਗਾਏ ਗਏ ਹਨ। ਇਹ ਮੇਖਾਂ ਸੀਮਿੰਟ ਵਿੱਚ ਦੱਬੀਆਂ ਹੋਈਆਂ ਹਨ ਤਾਂ ਜੋ ਵਾਹਨ ਅੱਗੇ ਨਾ ਜਾ ਸਕਣ।
Dec 6, 2024 01:44 PM
ਕਿਸਾਨਾਂ ਨੂੰ ਹਰਿਆਣਾ 'ਚ ਦਾਖਲ ਹੋਣ ਦੀ ਇਜ਼ਾਜਤ ਨਹੀਂ ? ਸੁਣੋ ਪੁਲਿਸ ਅਧਿਕਾਰੀ ਨੇ ਕੀ ਕਿਹਾ
ਸ਼ੰਭੂ ਸਰਹੱਦ 'ਤੇ, ਇੱਕ ਪੁਲਿਸ ਅਧਿਕਾਰੀ ਦਾ ਕਹਿਣਾ ਹੈ, "ਉਨ੍ਹਾਂ (ਕਿਸਾਨਾਂ) ਨੂੰ ਹਰਿਆਣਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ। ਅੰਬਾਲਾ ਪ੍ਰਸ਼ਾਸਨ ਨੇ ਬੀਐਨਐਸਐਸ ਦੀ ਧਾਰਾ 163 ਲਾਗੂ ਕਰ ਦਿੱਤੀ ਹੈ..."
Dec 6, 2024 01:42 PM
ਹਰਿਆਣਾ ਪੁਲਿਸ ਨੇ ਕਿਸਾਨਾਂ ਦੀਆਂ ਅੱਖਾਂ 'ਚ ਪਾਇਆ ਮਿਰਚ ਸਪਰੇਅ
101 ਕਿਸਾਨ ਦਿੱਲੀ ਲਈ ਰਵਾਨਾ, ਸ਼ੰਭੂ ਬਾਰਡਰ 'ਤੇ ਮਾਹੌਲ ਤਣਾਅਪੂਰਨ
ਹਰਿਆਣਾ ਪੁਲਿਸ ਨੇ ਕਿਸਾਨਾਂ ਦੀਆਂ ਅੱਖਾਂ 'ਚ ਪਾਇਆ ਮਿਰਚ ਸਪਰੇਅ
Dec 6, 2024 01:33 PM
ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਕੀਤਾ ਸਪਰੇਅ ਦਾ ਛਿੜਕਾਅ
ਹਰਿਆਣਾ ਪੁਲਿਸ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਪਰੇਅ ਦਾ ਛਿੜਕਾਅ ਕਰ ਰਹੀ ਹੈ। ਪੁਲਿਸ ਨੇ ਮੀਡੀਆ ਨੂੰ ਵੀ ਉਥੋਂ ਪਿੱਛੇ ਹਟਣ ਲਈ ਕਿਹਾ ਹੈ।
Dec 6, 2024 01:28 PM
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ
ਬਾਰਡਰ ਤੇ ਕਿਸਾਨਾਂ ਨੇ ਕੰਡਿਆਲੀ ਤਾਰ ਹਟਾਈ
ਹਰਿਆਣਾ ਪੁਲਿਸ ਵੱਲੋਂ ਅੱਗੇ ਨਾ ਵਧਣ ਦੀ ਚਿਤਾਵਨੀ
ਭਾਰੀ ਬੈਰੀਕੇਡਿੰਗ ਵਿਚਾਲੇ ਦਿੱਲੀ ਵੱਲ ਕੂਚ ਕਰ ਰਿਹਾ 101 ਕਿਸਾਨਾਂ ਦਾ ਜਥਾ
Dec 6, 2024 01:19 PM
ਵਾਹਿਗੁਰੂ ਜੀ ਦਾ ਜਾਪ ਕਰਦੇ ਹੋਏ ਅੱਗੇ ਵਧ ਰਹੇ ਕਿਸਾਨ
ਸੰਯੁਕਤ ਕਿਸਾਨ ਮੋਰਚੇ ਦੇ ਇਨ੍ਹਾਂ 101 ਕਿਸਾਨਾਂ ਵੱਲੋਂ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨਾਂ ਦਾ ਇਹ ਜੱਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਜਾਪ ਕਰਦਾ ਹੋਇਆ ਅੱਗੇ ਵੱਧ ਰਿਹਾ ਹੈ। ਦੇਖੋ ਕਿਸਾਨਾਂ ਦੇ ਜੱਥਾ ਕਿਵੇਂ ਅੱਗੇ ਵੱਧ ਰਿਹਾ....
ਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਦੇ ਮੁੱਦੇ 'ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪੋ-ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਰਾਜ ਸਭਾ ਵਿੱਚ ਡੈੱਡਲਾਕ ਹੱਲ ਨਹੀਂ ਹੋ ਸਕਿਆ ਅਤੇ ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ 'ਤੇ ਚਰਚਾ ਦੀ ਮੰਗ 'ਤੇ ਅੜੇ ਰਹਿਣ ਕਾਰਨ ਮੰਗਲਵਾਰ ਨੂੰ ਵੀ ਹੰਗਾਮਾ ਹੋਇਆ
ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ,