ਧਾਰਾ 370 ਹਟਾਉਣ ਖ਼ਿਲਾਫ਼ ਸੁਪਰੀਮ ਕੋਰਟ ’ਚ ਸੁਣਵਾਈ

ਪੰਜ ਮੈਂਬਰੀ ਸੰਵਿਧਾਨਕ ਬੈਂਚ ’ਚ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਤੇ ਜਸਟਿਸ ਸੂਰੀਆਕਾਂਤ ਸ਼ਾਮਲ ਹਨ। ਇਸ ਸੰਵਿਧਾਨਕ ਬੈਂਚ ਦੀ ਇਕ ਖਾਸੀਅਤ ਹੈ, ਇਸ ਦੀ ਅਗਵਾਈ ਚੀਫ ਜਸਟਿਸ ਕਰ ਰਹੇ ਹਨ ਤੇ ਬੈਂਚ ਦੇ ਹੋਰ ਜੱਜਾਂ ਦੇ ਸੁਪਰੀਮ ਕੋਰਟ ’ਚ ਸੀਨੀਆਰਤਾ ਨੂੰ ਦੇਖੀਏ ਤਾਂ ਤਿੰਨ ਹੋਰ ਜੱਜ ਭਵਿੱਖ ’ਚ ਚੀਫ ਜਸਟਿਸ ਬਣਨਗੇ। ਕੇਂਦਰ ਸਰਕਾਰ ਨੇ ਪੰਜ ਅਗਸਤ, 2019 ਨੂੰ ਧਾਰਾ 370 ਰੱਦ ਕਰ ਦਿੱਤੀ ਸੀ ਤੇ ਜੰਮੂ-ਕਸ਼ਮੀਰ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲੱਦਾਖ ਤੇ ਜੰਮੂ-ਕਸ਼ਮੀਰ ’ਚ ਵੰਡ ਦਿੱਤਾ ਸੀ। ਪਟੀਸ਼ਨਾਂ ’ਚ ਧਾਰਾ 370 ਹਟਾਉਣ ਦੀ ਵਿਧਾਨਕਤਾ ਤੇ ਕਾਨੂੰਨੀ ਪ੍ਰਕਿਰਿਆ ’ਤੇ ਸਵਾਲ ਖੜ੍ਹਾ ਕੀਤਾ ਗਿਆ ਹੈ। ਹੁਣ ਚਾਰ ਸਾਲ ਬਾਅਦ ਸੁਪਰੀਮ ਕੋਰਟ ’ਚ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਦਾ ਨੰਬਰ ਆਇਆ ਹੈ। ਦੋ ਮਾਰਚ, 2020 ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਸੱਤ ਜੱਜਾਂ ਦੇ ਬੈਂਚ ਨੂੰ ਭੇਜਣ ਦੀ ਮੰਗ ਖਾਰਜ ਕਰ ਦਿੱਤੀ ਸੀ। ਕੋਰਟ ਨੇ ਕਿਹਾ ਕਿ ਇਸ ਦੀ ਲੋੜ ਨਹੀਂ ਹੈ ਤੇ ਮਾਮਲੇ ਨੂੰ ਪੰਜ ਜੱਜਾਂ ਦਾ ਬੈਂਚ ਹੀ ਸੁਣੇਗਾ। ਇਸ ਮਾਮਲੇ ’ਚ ਕੇਂਦਰ ਸਰਕਾਰ ਨੇ 10 ਜੁਲਾਈ ਨੂੰ ਇਕ ਤਾਜ਼ਾ ਹਲਫਨਾਮਾ ਦਾਖ਼ਲ ਕੀਤਾ ਸੀ ਜਿਸ ਵਿਚ ਕੇਂਦਰ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੇ ਪੂਰੇ ਇਲਾਕੇ ’ਚ ਸ਼ਾਂਤੀ, ਵਿਕਾਸ, ਖੁਸ਼ਹਾਲੀ ਤੇ ਸਥਿਰਤਾ ਆਈ ਹੈ ਪਰ ਬੈਂਚ ਨੇ ਕਿਹਾ ਸੀ ਕਿ ਕੋਰਟ ਦੇ ਸਾਹਮਣੇ ਵਿਚਾਰ ਲਈ ਸਿਰਫ਼ ਕਾਨੂੰਨੀ ਵਿਸ਼ਾ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ