Imran Khan is not relieved from the court

ਲਾਹੌਰ, ਏਜੰਸੀ। ਲਾਹੌਰ ਹਾਈ ਕੋਰਟ (ਐਲਐਚਸੀ) ਨੇ ਪਿਛਲੇ ਹਫ਼ਤੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਆਪਣੇ ਖਿਲਾਫ਼ ਦਾਇਰ ਸਾਰੇ ਮਾਮਲਿਆਂ 'ਚ ਜ਼ਮਾਨਤ ਦੀ ਅਪੀਲ ਵਾਲੀ ਖ਼ਾਨ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ।
ਖਾਨ (70) ਨੇ ਸ਼ਨੀਵਾਰ ਨੂੰ ਪਟੀਸ਼ਨ ਦਾਇਰ ਕੀਤੀ ਸੀ। ਇਕ ਦਿਨ ਪਹਿਲਾਂ ਉਸ ਨੂੰ ਇਸਲਾਮਾਬਾਦ ਹਾਈ ਕੋਰਟ (IHC) ਤੋਂ ਜ਼ਮਾਨਤ 'ਤੇ ਰਿਹਾ ਕੀਤਾ ਗਿਆ ਸੀ। ਸੁਣਵਾਈ ਦੀ ਸ਼ੁਰੂਆਤ 'ਚ ਅਦਾਲਤ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਮੁਖੀ ਖਾਨ ਦੀ ਗੈਰ-ਹਾਜ਼ਰੀ 'ਤੇ ਸਵਾਲ ਪੁੱਛੇ। ਜਵਾਬ 'ਚ ਖਾਨ ਦੇ ਵਕੀਲ ਨੇ ਕਿਹਾ ਕਿ ਉਹ ਸਵੇਰੇ 11 ਵਜੇ ਅਦਾਲਤ 'ਚ ਪੇਸ਼ ਹੋਣਗੇ। ਪੰਜਾਬ ਦੀ ਅੰਤਰਿਮ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਮਨਜ਼ੂਰ ਨਹੀਂ ਕੀਤੀ ਜਾਣੀ ਚਾਹੀਦੀ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ