ਕਰੋੜਾਂ ਦੇ ਡਰੱਗ ਕੇਸ 'ਚ ਫਸਿਆ ਜਗਦੀਸ਼ ਭੋਲਾ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
.jpg)
6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ 'ਚ ਫਸੇ ਪੰਜਾਬ ਪੁਲਸ ਦੇ ਬਰਖ਼ਾਸਤ ਡੀ. ਐੱਸ. ਪੀ. ਜਗਦੀਸ਼ ਭੋਲਾ ਨੂੰ ਲੈ ਕੇ ਅਦਾਲਤ ਦਾ ਵੱਡਾ ਫ਼ੈਸਲਾ ਆਇਆ ਹੈ। ਮੋਹਾਲੀ ਦੀ ਅਦਾਲਤ ਨੇ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਇਸ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਦੀ ਅਦਾਲਤ 'ਚ ਹੋਈ, ਜਿੱਥੇ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 'ਚ ਸਾਹਮਣੇ ਆਇਆ ਸੀ।
ਇਸ ਮਾਮਲੇ ਦੇ ਖ਼ੁਲਾਸੇ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਸੀ ਅਤੇ ਸੂਬੇ ਦੇ ਕਈ ਆਗੂਆਂ ਤੋਂ ਪੁੱਛਗਿੱਛ ਵੀ ਹੋਈ। ਜਾਂਚ 'ਚ ਪਤਾ ਲੱਗਿਆ ਸੀ ਕਿ ਇਹ ਡਰੱਗ ਰੈਕਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 'ਚ ਸੀ. ਬੀ.ਆਈ. ਦੀ ਅਦਾਲਤ ਨੇ ਇਸ ਮਾਮਲੇ 'ਚ 25 ਲੋਕਾਂ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਸਜ਼ਾ ਸੁਣਾਈ ਸੀ। ਹੁਣ ਅਦਾਲਤ ਨੇ ਜਗਦੀਸ਼ ਭੋਲਾ ਨੂੰ ਇਸ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ