ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧੀ, ਵੀਡੀਓ ਕਾਨਫਰੈਂਸਿੰਗ ਰਾਹੀਂ ਕੋਰਟ 'ਚ ਹੋਏ ਪੇਸ਼

ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਬਕਾਰੀ ਨੀਤੀ ਦੇ ਘਪਲੇ ਨਾਲ ਜੁੜੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਰਾਊਜ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਹਿਰਾਸਤ 'ਚ ਭੇਜ ਦਿੱਤਾ ਸੀ। ਉਨ੍ਹਾਂ ਖ਼ਿਲਾਫ਼ ਦੂਜਾ ਮਾਮਲਾ ਸੀ.ਬੀ.ਆਈ. ਦਾ ਹੈ। ਜਿਸ 'ਚ ਉਨ੍ਹਾਂ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੱਸ ਦੇਈਏ ਕਿ 10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ 7ਵੀਂ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ 'ਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀ. ਆਰ. ਐਸ ਨੇਤਾ ਕੇ ਕਵਿਤਾ ਸ਼ਾਮਲ ਹਨ। ਇਸ 'ਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਈਡੀ ਨੇ 21 ਮਾਰਚ ਨੂੰ ਦੇਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੂੰ ਪੁੱਛ-ਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਆਤਮ-ਸਮਪਰਣ ਕੀਤਾ ਸੀ। ਕੇਜਰੀਵਾਲ ਨੂੰ 26 ਜੂਨ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਉਨ੍ਹਾਂ ਦੇ ਸਰਕਾਰੀ ਆਵਾਸ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਸ ਮਾਮਲੇ ਵਿਚ ਮਨੀਸ਼ ਸਿਸੋਦੀਆ ਨੂੰ 9 ਮਾਰਚ 2023 ਨੂੰ ਪੁੱਛ-ਗਿੱਛ ਮਗਰੋਂ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਪਹਿਲਾਂ ਸੀ. ਬੀ. ਆਈ. ਨੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ।
ਅੱਜ ਦੇ ਸਮੇਂ 'ਚ ਹਰ ਇਨਸਾਨ ਕਿਸੇ ਨਾ ਕਿਸੇ ਨਾ ਬਿਮਾਰੀ ਨਾਲ ਜੂਝ ਰਿਹਾ ਹੈ ਪਰ ਉਨ੍ਹਾਂ 'ਚੋਂ ਇਕ ਸਾਹ ਦੀ ਸਸੱਸਿਆਂ ਹੈ। ਤੇਜ਼ੀ ਨਾਲ ਸਾਹ ਲੈਣ ਨੂੰ ਹਾਈਪਰ ਵੈਂਟੀਲੇਸ਼ਨ ਵੀ ਕਿਹਾ ਜਾਂਦਾ ਹੈ । ਜਦੋਂ ਇਨਸਾਨ ਨੂੰ ਹਾਰਟ ਦੀ ਸਮੱਸਿਆ, ਫੇਫਡ਼ਿਆਂ ਵਿਚ ਇੰਫੈਕਸ਼ਨ ਅਤੇ ਸਾਹ ਦੀ ਨਲੀ ਵਿਚ ਸਮੱਸਿਆ ਹੋਣ ਤੇ ਸਾਹ ਚੜ੍ਹਨ ਦੇ ਲੱਛਣ ਦਿਖਾਈ ਦਿੰਦੇ ਹਨ। ਇਹ ਇਕ ਗੰਭੀਰ ਬਿਮਾਰੀ ਦਾ ਲੱਛਣ ਹੋ ਸਕਦਾ ਹੈ। ਇਸ ਵਿਚ ਕਮਜ਼ੋਰੀ, ਚੱਕਰ ਆਉਣਾ, ਬੇਹੋਸ਼ੀ ਜਿਹੇ ਲੱਛਣ ਵੀ ਸਾਹ ਚੜ੍ਹਨ ਦੇ ਦੌਰਾਨ ਨਜ਼ਰ ਆ ਸਕਦੇ ਹਨ
ਪੰਜਾਬ ਦੇ 11 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਦਰਅਸਲ ਕੇਂਦਰ ਸਰਕਾਰ ਨੇ ਉਕਤ ਕਾਰਡ ਧਾਰਕਾਂ ਦੇ ਨਾਵਾਂ 'ਤੇ ਇਤਰਾਜ਼ ਜਤਾਇਆ ਹੈ ਅਤੇ ਇਨ੍ਹਾਂ ਨੂੰ ਸੂਚੀ 'ਚੋਂ ਹਟਾਉਣ ਦੇ ਹੁਕਮ ਦਿੱਤੇ ਹਨ
ਅੱਜ ਸਵੇਰੇ ਪਟਿਆਲਾ ਦੇ ਰਾਜਪੁਰਾ ਵਿਚ ਇਕ ਕਾਤਲ ਤੇ ਪੁਲਸ ਪਾਰਟੀ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਕਤਲ ਕੇਸ ਵਿਚੋਂ ਫ਼ਰਾਰ ਚੱਲ ਰਹੇ ਇਕ ਮੁਲਜ਼ਮ ਨੇ ਪੁਲਸ ਪਾਰਟੀ ਉੱਪਰ ਫ਼ਾਇਰਿੰਗ ਕਰ ਦਿੱਤੀ।