ਹੈਲਥ ਤੇ ਵੈੱਲਨੈਂੱਸ ਸੈਂਟਰ ’ਚ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਰਚਾ

ਫਾਜ਼ਿਲਕਾ : ਥਾਣਾ ਅਰਨੀਵਾਲਾ ਪੁਲਸ ਨੇ ਹੈਲਥ ਅਤੇ ਵੈੱਲਨੈਂਸ ਸੈਂਟਰ ਵਿਚ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਮੂਹ ਸਟਾਫ਼ ਹੈਲਥ ਤੇ ਵੈੱਲਨੈਂਸ ਸੈਂਟਰ ਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਕੰਧਵਾਲਾ ਹਾਜਰ ਖਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ ਦੌਰਾਨ ਉਸ ਨੇ ਦੱਸਿਆ ਕਿ 1.8.2024 ਅਤੇ 2.8.2024 ਦੀ ਦਰਮਿਆਨੀ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆ ਵੱਲੋਂ ਹੈਲਥ ਵੈੱਲਨੈਂਸ ਸੈਂਟਰ ਕੰਧਵਾਲਾ ਹਾਜਰ ਖਾਂ ਦੇ ਕੁੰਡੇ ਤੋੜ ਕੇ ਇਕ ਫਰਿੱਜ, ਸਕੈਨਰ ਕਮ ਪ੍ਰਿਟਰ, ਬੀ. ਪੀ. ਆਪਰੇਟਰ, ਚਾਰਜਰ, ਭਾਰ ਤੋਲਣ ਵਾਲੀ ਹੈਵੀ ਮਸ਼ੀਨ, ਬਲੱਡ ਸ਼ੂਗਰ ਵਾਲੀ ਮਸ਼ੀਨ ਆਦਿ ਸਾਮਾਨ ਚੋਰੀ ਕਰ ਕੇ ਲੈ ਗਏ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ