ਦੋਸਤ ਤੋਂ ਪੈਸੇ ਲੈ ਕੇ ਮੁਕੇਸ਼ ਖੰਨਾ ਨੇ ਬਣਾਇਆ ਸੀ ਸ਼ੀਰੀਅਲ 'ਸ਼ਕਤੀਮਾਨ'
.jpg)
ਮੁੰਬਈ (lovepreet) : - 90 ਦੇ ਦਹਾਕੇ ਵਿੱਚ ਆਪਣੇ ਸ਼ੋਅ 'ਸ਼ਕਤੀਮਾਨ' ਨਾਲ ਪੂਰੇ ਦੇਸ਼ ਵਿੱਚ ਮਸ਼ਹੂਰ ਹੋਣ ਵਾਲੇ ਮੁਕੇਸ਼ ਖੰਨਾ ਇੱਕ ਵਾਰ ਫਿਰ ਸ਼ਕਤੀਮਾਨ ਦੇ ਅਵਤਾਰ ਵਿੱਚ ਵਾਪਸੀ ਕਰਨ ਜਾ ਰਹੇ ਹਨ। ਮੁਕੇਸ਼ ਇਸ ਵਾਰ ਫਿਰ ਵੀ ਆਪਣੇ ਸ਼ੋਅ ਨੂੰ ਪ੍ਰੋਡਿਊਸ ਕਰਨਗੇ। ਇਸ ਮੌਕੇ ‘ਤੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਦਾਕਾਰ ਦੀ ਨੈੱਟ ਵਰਥ ਕਿੰਨੀ ਹੈ। ਮੁਕੇਸ਼ ਦਾ ਮਸ਼ਹੂਰ ਸੀਰੀਅਲ ਸ਼ਕਤੀਮਾਨ ਇਕ ਵਾਰ ਫਿਰ ਆਉਣ ਜਾ ਰਿਹਾ ਹੈ। ਇਸ ਸ਼ੋਅ ਨੇ 90 ਦੇ ਦਹਾਕੇ ਵਿੱਚ ਹਰ ਕਿਸੇ ਦੇ ਦਿਲ ਨੂੰ ਛੂਹ ਲਿਆ ਸੀ। ਹੁਣ 2024 ਵਿੱਚ ਤੁਹਾਨੂੰ ਸ਼ਕਤੀਮਾਨ ਦਾ ਨਵਾਂ ਅਵਤਾਰ ਦੇਖਣ ਨੂੰ ਮਿਲੇਗਾ। ਮੁਕੇਸ਼ ਖੰਨਾ ਨੇ ਕਈ ਫਿਲਮਾਂ ਕੀਤੀਆਂ ਪਰ ਉਨ੍ਹਾਂ ਨੂੰ ਪਛਾਣ ਟੀਵੀ ਤੋਂ ਮਿਲੀ। ਪਹਿਲਾਂ ਮਹਾਭਾਰਤ ਵਿੱਚ ਭੀਸ਼ਮ ਪਿਤਾਮਾ ਤੇ ਬਾਅਦ ਵਿੱਚ ਸ਼ਕਤੀਮਾਨ ਨਾਲ ਉਹ ਭਾਰਤੀ ਬੱਚਿਆਂ ਦੇ ਪਹਿਲੇ ਸੁਪਰਹੀਰੋ ਬਣ ਗਏ। ਉਸ ਸਮੇਂ ਮੁਕੇਸ਼ ਖੰਨਾ ਨੇ ਉਸ ਸੀਰੀਅਲ ਦਾ ਨਿਰਦੇਸ਼ਨ ਅਤੇ ਨਿਰਮਾਣ ਕੀਤਾ ਸੀ ਪਰ ਕਿਸੇ ਕਾਰਨ ਸ਼ੋਅ ਨੂੰ ਰੋਕ ਦਿੱਤਾ ਗਿਆ ਸੀ। ਹੁਣ ਮੁਕੇਸ਼ ਖੰਨਾ ਇਕ ਵਾਰ ਫਿਰ ਇਸ ਦਾ ਨਿਰਦੇਸ਼ਨ ਅਤੇ ਨਿਰਮਾਣ ਕਰਨਗੇ। ਇਹ ਸ਼ੋਅ ਅਦਾਕਾਰ ਦੀ ਪ੍ਰੋਡਕਸ਼ਨ ਕੰਪਨੀ ਐਮਕੇ ਫਿਲਮਜ਼ ਦੇ ਤਹਿਤ ਬਣਾਇਆ ਜਾਵੇਗਾ। ਮੁਕੇਸ਼ ਕਈ ਸਾਲਾਂ ਤੋਂ ਫਿਲਮਾਂ ਵਿੱਚ ਨਜ਼ਰ ਨਹੀਂ ਆਏ ਹਨ, ਫਿਰ ਵੀ ਉਨ੍ਹਾਂ ਕੋਲ ਚੰਗੀ ਦੌਲਤ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁਕੇਸ਼ ਕੋਲ ਇਸ ਸਮੇਂ 22 ਤੋਂ 25 ਕਰੋੜ ਰੁਪਏ ਦੀ ਜਾਇਦਾਦ ਹੈ। ਅਦਾਕਾਰ ਭੀਸ਼ਮ ਇੰਟਰਨੈਸ਼ਨਲ ਦੇ ਸੰਸਥਾਪਕ ਅਤੇ ਨਿਰਦੇਸ਼ਕ ਵੀ ਹਨ। ਇਸ ਪ੍ਰੋਡਕਸ਼ਨ ਕੰਪਨੀ ਤੋਂ ਇਲਾਵਾ ਉਨ੍ਹਾਂ ਦੀ ਆਮਦਨ ਵੀ ਇਸੇ ਨਾਂ ਦੇ ਯੂ-ਟਿਊਬ ਚੈਨਲ ਤੋਂ ਹੁੰਦੀ ਹੈ। ਮੁਕੇਸ਼ ਦੇ ਯੂਟਿਊਬ ‘ਤੇ 1.3 ਮਿਲੀਅਨ ਸਬਸਕ੍ਰਾਈਬਰ ਹਨ। ਉਨ੍ਹਾਂ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹੁਣ ਉਨ੍ਹਾਂ ਨੇ ਨਵੇਂ ਸ਼ੋਅ ਸ਼ਕਤੀਮਾਨ ਦਾ ਐਲਾਨ ਕੀਤਾ ਹੈ ਜੋ ਤੁਹਾਨੂੰ ਜਲਦ ਦੇਖਣ ਨੂੰ ਮਿਲੇਗਾ। ਤੁਹਾਨੂੰ ਦਸ ਦੇਈਏ ਕਿ ਸ਼ੁਰੂਆਤ ਵਿੱਚ ਮੁਕੇਸ਼ ) ਨੂੰ ਸ਼ਕਤੀਮਾਨ ਬਣਾਉਣ ਦਾ ਆਈਡੀਆ ਆਇਆ ਅਤੇ ਉਹ ਇਹ ਆਈਡੀਆ ਰਾਜਸ਼੍ਰੀ ਕੋਲ ਲੈ ਗਏ। ਉਨ੍ਹਾਂ ਨੂੰ ਇਹ ਆਈਡੀਆ ਪਸੰਦ ਤਾਂ ਆਇਆ ਪਰ ਇਸ ਨੂੰ ਲੈ ਕੇ ਕੋਈ ਡੀਲ ਫਾਈਨਲ ਨਹੀਂ ਹੋ ਸਕੀ। ਮੁਕੇਸ਼ ਖੰਨਾ ਨੇ ਫਿਰ ਇਸ ਸ਼ੋਅ ਨੂੰ ਖੁਦ ਬਣਾਉਣ ਦਾ ਫੈਸਲਾ ਕੀਤਾ। ਉਸ ਸਮੇਂ ਕੁਝ ਰੁਪਏ ਦੀ ਘਾਟ ਕਾਰਨ ਮੁਕੇਸ਼ ਨੇ ਆਪਣੇ ਦੋਸਤਾਂ ਤੋਂ ਪੈਸੇ ਉਧਾਰ ਲਏ ਸਨ। ਇਸ ਦੇ ਬਦਲੇ ਉਨ੍ਹਾਂ ਦੇ ਦੋਸਤਾਂ ਨੇ ਉਸ ਤੋਂ 50 ਫੀਸਦੀ ਹਿੱਸੇਦਾਰੀ ਮੰਗੀ ਸੀ। ਮੁਕੇਸ਼ ਨੇ ਉਹ ਡੀਲ ਰੱਦ ਕਰ ਦਿੱਤੀ ਅਤੇ ਪੈਸੇ ਵਾਪਸ ਕਰ ਦਿੱਤੇ। ਦੱਸਿਆ ਜਾਂਦਾ ਹੈ ਕਿ ਬਾਅਦ ‘ਚ ਅੰਬੂ ਮੁਰਾਰਕਾ ਨੇ ਉਨ੍ਹਾਂ ਨੂੰ 75 ਲੱਖ ਰੁਪਏ ਦਿੱਤੇ ਅਤੇ ਮੁਕੇਸ਼ ਖੰਨਾ ਨੇ ਇਹ ਪੈਸੇ 2 ਸਾਲ ‘ਚ ਅਦਾ ਕੀਤੇ ਸਨ। ਇਹ ਸ਼ੋਅ 13 ਸਤੰਬਰ 1997 ਤੋਂ 27 ਮਾਰਚ 2005 ਤੱਕ ਦੂਰਦਰਸ਼ਨ ‘ਤੇ ਪ੍ਰਸਾਰਿਤ ਕੀਤਾ ਗਿਆ ਸੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।