ਨਵ ਨਿਯੁਕਤ ਬਲਜਿੰਦਰ ਸਿੰਘ ਢਿੱਲੋਂ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਦਾ ਚੇਅਰਮੈਨ ਡਾ. ਰਣਜੋਧ ਹਡਾਣਾ ਵੱਲੋਂ ਸਨਮਾਨ
ਪਟਿਆਲਾ, 11 ਅਗਸਤ ( ) ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦਫ਼ਤਰ ਪਟਿਆਲਾ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦੇ ਆਯੋਜਨ ਦੌਰਾਨ ਨਵ ਨਿਯੁਕਤ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਪੰਜਾਬ ਐਗਰੋ ਫ਼ੂਡ ਗ੍ਰੇਨ ਕਾਰਪੋਰੇਸ਼ਨ ਅਤੇ ਤੇਜਿੰਦਰ ਮਹਿਤਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਦਾ ਚੇਅਰਮੈਨ ਅਤੇ ਸੂਬਾ ਸਕੱਤਰ ਪੰਜਾਬ ਡਾ. ਰਣਜੋਧ ਸਿੰਘ ਹਡਾਣਾ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਵਾਈਸ ਚੇਅਰਮੈਨ ਵਿੱਕੀ ਘਨੌਰ, ਹਰਪਾਲ ਜੁਨੇਜਾ ਮੀਡੀਆ ਜ਼ੋਨਲ ਸੈਕਟਰੀ, ਸੁਖਦੇਵ ਸਿੰਘ ਜਿਲ੍ਹਾ ਸੈਕਟਰੀ, ਗੁਲਜ਼ਾਰ ਵਿਰਕ ਹਲਕਾ ਸੰਗਠਨ ਇੰਚਾਰਜ, ਸੰਜੀਵ ਗੁਪਤਾ, ਨਿਰਮਲ ਸਿੰਘ, ਮਨਦੀਪ ਜੌਲਾ, ਲਾਲੀ ਰਹਿਲ ਪੀ ਏ, ਡਾਕਟਰ ਹਰਨੇਕ ਸਿੰਘ, ਰਾਜਾ ਧੰਜੂ ਸਰਪੰਚ, ਅਰਵਿੰਦਰ ਸਿੰਘ, ਗੁਰਿੰਦਰ ਅਦਾਲਤੀਵਾਲਾ ਅਤੇ ਹੋਰ ਪਾਰਟੀ ਮੈਂਬਰ ਮੌਜੂਦ ਸਨ। ਸਾਰੇ ਹੀ ਅਹੁਦੇਦਾਰਾਂ ਨੇ ਨਵ ਨਿਯੁਕਤ ਚੇਅਰਮੈਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੰਗਠਨ ਦੀ ਭਲਾਈ ਅਤੇ ਮਜ਼ਬੂਤੀ ਲਈ ਆਪਣੀ ਵਚਨਬੱਧਤਾ ਜਤਾਈ।
ਡਾ. ਰਣਜੋਧ ਹਡਾਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਵੀਆਂ ਨਿਯੁਕਤੀਆਂ ਸੰਗਠਨ ਵਿੱਚ ਨਵੀਂ ਤਾਕਤ ਅਤੇ ਉਤਸ਼ਾਹ ਦਾ ਸੰਚਾਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਤੇਜਿੰਦਰ ਮਹਿਤਾ ਅਤੇ ਬਲਜਿੰਦਰ ਸਿੰਘ ਢਿੱਲੋਂ ਦੋਵੇਂ ਹੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਹਮੇਸ਼ਾ ਸੰਗਠਨ ਦੀ ਸੇਵਾ ਕੀਤੀ ਹੈ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਨਵੀਂ ਜ਼ਿੰਮੇਵਾਰੀ 'ਤੇ ਰਹਿੰਦਿਆਂ ਇਹ ਦੋਵੇਂ ਅਹੁਦੇਦਾਰ ਹੋਰ ਵੀ ਪ੍ਰਭਾਵਸ਼ਾਲੀ ਕੰਮ ਕਰਨਗੇ।
ਇਸ ਸਮਾਗਮ ਦੌਰਾਨ ਬਲਤੇਜ ਸਿੰਘ ਪੰਨੂ ਅਤੇ ਮੇਘ ਚੰਦ ਸ਼ੇਰਮਾਜਰਾ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਕਿਹਾ ਕਿ ਆਪ ਦੇ ਮੁੱਖ ਆਗੂਆਂ ਨੇ ਪਹਿਲਾ ਹੀ ਕਿਹਾ ਸੀ ਵੱਡੇ ਅਹੁਦੇ ਆਮ ਘਰਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਗਠਨ ਵਿੱਚ ਏਕਤਾ ਅਤੇ ਭਰੋਸਾ ਹੀ ਸਭ ਤੋਂ ਵੱਡੀ ਤਾਕਤ ਹੈ। ਨਵੀਆਂ ਨਿਯੁਕਤੀਆਂ ਨਾਲ ਜ਼ਰੂਰ ਪਾਰਟੀ ਦੀ ਗਤੀਸ਼ੀਲਤਾ ਵਧੇਗੀ ਅਤੇ ਲੋਕਾਂ ਵਿੱਚ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਵੇਗਾ।
ਬਲਜਿੰਦਰ ਸਿੰਘ ਢਿੱਲੋਂ ਨੇ ਵੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਅਤੇ ਸੰਗਠਨ ਨੇ ਉਨ੍ਹਾਂ ਉੱਤੇ ਭਰੋਸਾ ਜਤਾਇਆ ਹੈ, ਜੋ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਹਰ ਵਰਕਰ ਦੀ ਆਵਾਜ਼ ਨੂੰ ਅੱਗੇ ਲੈ ਕੇ ਜਾਣਗੇ।
ਇਸ ਮੌਕੇ ਤੇਜਿੰਦਰ ਮਹਿਤਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੇ ਗਏ ਮਾਣ ਅਤੇ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨਾ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਹੱਲ ਕਰਨਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ