ਪਾਕਿਸਤਾਨੀ ਡੌਨ ਭੱਟੀ ਦੀ ਭੂਮਿਕਾ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਭੱਟੀ ਦੀ ਇੱਕ ਆਡੀਓ ਰਿਕਾਰਡਿੰਗ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਵਿਦੇਸ਼ 'ਚ ਰਹਿ ਰਹੇ ਉਕਤ ਘਰ ਦੇ ਮਾਲਕ ਨਾਲ ਗੱਲ ਕਰ ਰਿਹਾ ਹੈ। ਦੋਹਾਂ ਦਰਮਿਆਨ ਗਾਲੀ-ਗਲੋਚ ਨਾਲ ਭਰੀ ਗੱਲਬਾਤ ਦੀ ਕਥਿਤ ਰਿਕਾਰਡਿੰਗ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ।
ਵਾਰਦਾਤ ਤੋਂ ਪੰਜ ਮਿੰਟ ਪਹਿਲਾਂ ਮੈਨੂੰ ਕਾਲ ਆਈ
ਘਰ ਦੀ ਮਾਲਕਣ ਅਤੇ ਵਿਦੇਸ਼ 'ਚ ਰਹਿ ਰਹੇ NRI ਦੀ ਮਾਂ ਚਰਨਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਮੈਨੂੰ ਇੱਕ ਕਾਲ ਆਈ, ਪਰ ਮੈਂ ਨਹੀਂ ਚੁੱਕੀ। ਫਿਰ ਦੁਬਾਰਾ ਕਾਲ ਆਈ ਅਤੇ ਮੈਨੂੰ ਗਾਲਾਂ ਕੱਢੀਆਂ ਗਈਆਂ। ਚਰਨਜੀਤ ਕੌਰ ਨੇ ਕਿਹਾ ਕਿ ਮੈਂ ਉਸ ਵਿਅਕਤੀ ਨੂੰ ਕਿਹਾ, "ਬੇਟਾ, ਮੈਂ ਤਾਂ ਤੁਹਾਨੂੰ ਜਾਣਦੀ ਵੀ ਨਹੀਂ।"
ਕਾਲ 'ਤੇ ਬੋਲ ਰਿਹਾ ਵਿਅਕਤੀ ਪੁੱਛਦਾ ਹੈ ਕਿ "ਕਾਕਾ ਸੰਧੂ ਕਿੱਥੇ ਹੈ?" ਜਿਸ 'ਤੇ ਚਰਨਜੀਤ ਕੌਰ ਨੇ ਜਵਾਬ ਦਿੱਤਾ ਕਿ "ਇੱਥੇ ਤਾਂ ਸਿਰਫ ਅਸੀਂ ਦੋ ਬੁਜ਼ੁਰਗ ਰਹਿੰਦੇ ਹਾਂ, ਹੋਰ ਕੋਈ ਨਹੀਂ।" ਇਸ ਤੋਂ ਬਾਅਦ ਉਸ ਵਿਅਕਤੀ ਨੇ ਧਮਕੀ ਦਿੱਤੀ, "ਪੰਜ ਮਿੰਟ ਬਾਅਦ ਵੇਖਣਾ ਤੁਹਾਡਾ ਕੀ ਬਣਦਾ ਹੈ!
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ