ਜਾਣਕਾਰੀ ਦਿੰਦੇ ਹੋਏ ਟਿੱਪਰ ਦੇ ਡਰਾਈਵਰ ਕੇਵਲ ਸਿੰਘ ਨੇ ਦੱਸਿਆ ਕਿ ਹਾਦਸ ਤੋਂ ਇਕ ਘੰਟਾ ਪਹਿਲਾਂ ਉਸ ਦੇ ਟਿੱਪਰ ਦੇ ਬੋਲਟ ਟੁੱਟ ਗਏ ਸਨ। ਉਹ ਜੈੱਕ ਲਾ ਕੇ ਟਿੱਪਰ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਪਿੱਛਿਓਂ ਆਈ ਗੱਡੀ ਟਿੱਪਰ ਨਾਲ ਟਕਰਾਅ ਗਈ। ਤੁਰੰਤ ਲੋਕਾਂ ਨੇ ਕਾਰ ਸਵਾਰ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ।
ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਸੀ. ਆਰ. ਪੀ. ਐੱਫ਼. ਜਵਾਨ ਜੰਮੂ ਤੋਂ ਛੁੱਟੀਆਂ ਮਨਾ ਕੇ ਵਾਪਸ ਚੰਡੀਗੜ੍ਹ ਡਿਊਟੀ ਜੁਆਇਨ ਕਰਨ ਜਾ ਰਿਹਾ ਸੀ। ਔਰਤ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਬੱਚਿਆਂ ਅਤੇ ਜਵਾਨ ਦੀ ਹਾਲਤ ਸਥਿਰ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਸੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਪੁਲਸ ਨੇ ਕ੍ਰੇਨ ਬੁਲਾ ਕੇ ਕਾਰ ਨੂੰ ਹਾਈਵੇ ਤੋਂ ਹਟਾਇਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਵਿਚ ਜੁਟੀ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ