ਪੰਜਾਬੀ ਫ਼ਿਲਮ 'ਤੂੰ ਮੇਰਾ ਰਾਖਾ' ਦਾ ਹੋਇਆ ਐਲਾਨ, ਰਾਕੇਸ਼ ਧਵਨ ਕਰਨਗੇ ਨਿਰਦੇਸ਼ਨ
.jpg)
ਪੰਜਾਬੀ ਸਿਨੇਮਾ ਖੇਤਰ ਵਿਚ ਬਤੌਰ ਲੇਖਕ ਸਫ਼ਲ ਪਹਿਚਾਣ ਅਤੇ ਸ਼ਾਨਦਾਰ ਮੁਕਾਮ ਹਾਸਿਲ ਕਰ ਚੁੱਕੇ ਹਨ ਰਾਕੇਸ਼ ਧਵਨ, ਜੋ ਹੁਣ ਨਿਰਦੇਸ਼ਕ ਦੇ ਰੂਪ ਵਿਚ ਮਜ਼ਬੂਤ ਪੈੜਾਂ ਸਿਰਜਦੇ ਜਾ ਰਹੇ ਹਨ, ਜਿਨ੍ਹਾਂ ਦੇ ਵਿਸ਼ਾਲਤਾ ਅਖ਼ਤਿਆਰ ਕਰਦੇ ਜਾ ਰਹੇ ਫ਼ਿਲਮੀ ਦਾਇਰੇ ਦਾ ਹੀ ਇਜ਼ਹਾਰ ਕਰਵਾਉਣ ਜਾ ਰਹੀ ਹੈ ਆਉਣ ਵਾਲੀ ਰੂਹਾਨੀਅਤ ਦੇ ਰੰਗ ਵਿਚ ਰੰਗੀ ਜਾਣ ਵਾਲੀ ਪੰਜਾਬੀ ਫ਼ਿਲਮ 'ਤੂੰ ਮੇਰਾ ਰਾਖਾ', ਜੋ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ।
ਫਿਲਮੀ ਫਿਲਮਜ਼' ਅਤੇ 'ਧਵਨ ਇੰਟਰਟੇਨਮੈਂਟ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦਾ ਲੇਖਨ ਅਤੇ ਨਿਰਦੇਸ਼ਨ ਰਾਕੇਸ਼ ਧਵਨ ਕਰਨਗੇ, ਜੋ ਐਮੀ ਵਿਰਕ ਸਟਾਰਰ ਤਿੰਨ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ, ਜਿਨ੍ਹਾਂ ਵਿਚ ਬੀਤੇ ਦਿਨੀਂ ਰਿਲੀਜ਼ ਹੋਈ 'ਕੁੜੀ ਹਰਿਆਣੇ ਵੱਲ ਦੀ' ਤੋਂ ਇਲਾਵਾ 'ਅੰਨੀ ਦਿਆ ਮਜ਼ਾਕ ਏ' ਅਤੇ 'ਆਜਾ ਮੈਕਸੀਕੋ ਚੱਲੀਏ' ਜਿਹੀਆਂ ਐਂਟਰਟੇਨਿੰਗ ਅਤੇ ਪ੍ਰਭਾਵਪੂਰਨ ਫ਼ਿਲਮਾਂ ਸ਼ਾਮਲ ਰਹੀਆਂ ਹਨ
ਬਤੌਰ ਲੇਖਕ ਕਈ ਵੱਡੀਆਂ ਅਤੇ ਚਰਚਿਤ ਫ਼ਿਲਮਾਂ ਦਾ ਹਿੱਸਾ ਰਹੇ ਰਾਕੇਸ਼ ਧਵਨ ਬਹੁਤ ਥੋੜ੍ਹੇ ਜਿਹੇ ਸਮੇਂ ਵਿੱਚ ਪਾਲੀਵੁੱਡ ਦੇ ਉੱਚ-ਕੋਟੀ ਲੇਖਕਾਂ ਵਿਚ ਅਪਣਾ ਸ਼ੁਮਾਰ ਕਰਵਾਉਣ ਵਿਚ ਸਫ਼ਲ ਰਹੇ ਹਨ, ਜਿਨ੍ਹਾਂ ਵੱਲੋਂ ਲਿਖੀਆਂ ਫ਼ਿਲਮਾਂ ਵਿਚ 'ਮਿੱਤਰਾਂ ਦਾ ਨਾ ਚੱਲਦਾ', 'ਓਏ ਮੱਖਣਾ', 'ਹੌਂਸਲਾ ਰੱਖ', 'ਚੱਲ ਮੇਰਾ ਪੁੱਤ', 'ਪੁਆੜਾ', 'ਚੱਲ ਮੇਰਾ ਪੁੱਤ 2', 'ਪੁਆੜਾ' ਆਦਿ ਸ਼ਾਮਲ ਰਹੀਆਂ ਹਨ, ਜੋ ਸਿਨੇਮਾ ਗਲਿਆਰਿਆਂ ਵਿਚ ਖਾਸੀ ਚਰਚਾ ਹਾਸਲ ਕਰਨ ਵਿਚ ਸਫ਼ਲ ਰਹੀਆਂ ਹਨ।
ਦਿਲਜੀਤ ਦੋਸਾਂਝ, ਅਮਰਿੰਦਰ ਗਿੱਲ, ਗਿੱਪੀ ਗਰੇਵਾਲ, ਐਮੀ ਵਿਰਕ ਜਿਹੇ ਟੋਪ-ਮੋਸਟ ਐਕਟਰਜ਼ ਦੀਆਂ ਫ਼ਿਲਮਾਂ ਦਾ ਲੇਖਨ ਕਰ ਚੁੱਕੇ ਇਹ ਹੋਣਹਾਰ ਲੇਖਕ ਕਮਰਸ਼ਿਅਲ ਦੇ ਨਾਲ-ਨਾਲ ਆਫ-ਬੀਟ ਫ਼ਿਲਮਾਂ ਦੇ ਲੇਖਨ ਵਿਚ ਵੀ ਮੋਹਰੀ ਭੂਮਿਕਾ ਨਿਭਾ ਰਹੇ ਹਨ, ਜਿਨ੍ਹਾਂ ਦੀ ਇਸ ਉਮਦਾ ਅਤੇ ਆਹਲਾ ਲੇਖਨ ਸਮਰੱਥਾ ਦਾ ਹੀ ਅਹਿਸਾਸ ਕਰਵਾਉਣ ਜਾ ਰਹੀ ਹੈ, ਉਨ੍ਹਾਂ ਦੀ ਉਕਤ ਅਤੇ ਦਿਲ-ਟੁੰਬਵੀਂ ਨਵੀਂ ਪੰਜਾਬੀ ਫ਼ਿਲਮ, ਜਿਸ ਦੀ ਸਟਾਰ-ਕਾਸਟ ਅਤੇ ਹੋਰਨਾਂ ਪਹਿਲੂਆਂ ਦਾ ਫਿਲਹਾਲ ਖੁਲਾਸਾ ਨਹੀਂ ਕੀਤਾ ਗਿਆ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।