ਪਤੀ ਬਣਿਆ ਹੈਵਾਨ, ਪਤਨੀ ਦੀ ਡੰਡੇ ਨਾਲ ਕੁੱਟਮਾਰ ਕਰਕੇ ਦਿੱਤੀ ਬੇਰਹਿਮ ਮੌਤ
.jpg)
ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਪ੍ਰਵਾਸੀ ਮਜ਼ਦੂਰ ਵੱਲੋਂ ਪਤਨੀ ਨਾਲ ਲੜਾਈ-ਝਗੜਾ ਕਰਕੇ ਉਸ ਦਾ ਕਤਲ ਕਰਨ ਦੇ ਮਾਮਲੇ ’ਚ ਪੁਲਸ ਨੇ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਥਾਣਾ ਔੜ ਦੇ ਪਿੰਡ ਮਾਹਿਲ ਖ਼ੁਰਦ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਕੁਲਵਿੰਦਰ ਉਰਫ਼ ਕਿੰਦਰ ਪੁੱਤਰ ਨਾਜ਼ਰ ਸਿੰਘ ਆਪਣੇ ਪਰਿਵਾਰ ਸਮੇਤ ਕੈਨੇਡਾ ਰਹਿੰਦਾ ਹੈ।
ਉਸ ਨੇ ਆਪਣੇ ਘਰ ਦੀ ਦੇਖ-ਭਾਲ ਕਰਨ ਲਈ ਸ਼ੈਂਟੂ ਕੁਮਾਰ ਪੁੱਤਰ ਅਰੁਣ ਯਾਦਵ ਵਾਸੀ ਸ਼ੀਹਪੁਰ ਮਾਧੇਪੁਰ (ਬਿਹਾਰ) ਨੂੰ ਘਰ ਵਿਚ ਰੱਖਿਆ ਹੋਇਆ ਹੈ, ਜੋ ਆਪਣੀ ਪਤਨੀ ਰੂਨਾ ਦੇਵੀ ਅਤੇ 2 ਬੱਚਿਆਂ ਨਾਲ ਉਕਤ ਐੱਨ. ਆਰ. ਆਈ. ਦੇ ਘਰ ਦੇ ਨਾਲ ਵਾਲੇ ਕਮਰਿਆਂ ਵਿਚ ਰਹਿੰਦਾ ਹੈ। ਸਾਬਕਾ ਸਰਪੰਚ ਨੇ ਪੁਲਸ ਨੂੰ ਦੱਸਿਆ ਕਿ ਉਕਤ ਸ਼ੈਂਟੂ ਨੇ ਬੀਤੀ ਰਾਤ ਡੇਢ ਵਜੇ ਦੇ ਕਰੀਬ ਆਪਣੀ ਪਤਨੀ ਨਾਲ ਝਗੜਾ ਕਰਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਸ਼ੀ ਪਤੀ ਵੱਲੋਂ ਹੱਥਿਆਰ ਨਾਲ ਕੀਤੇ ਹਮਲੇ ਕਾਰਨ ਰੂਨਾ ਦੇਵੀ ਦੀ ਮੌਤ ਹੋ ਗਈ। ਐੱਸ. ਐੱਸ. ਪੀ. ਨੇ ਦੱਸਿਆ ਕਿ ਉਕਤ ਦੋਸ਼ੀ ਲੜਾਈ ਤੋਂ ਬਾਅਦ ਫ਼ਰਾਰ ਹੋ ਗਿਆ। ਐੱਸ. ਐੱਸ. ਪੀ. ਨੇ ਦੱਸਿਆ ਕਿ ਉਪਰੋਕਤ ਸੰਵੇਦਨਸ਼ੀਲ ਮਾਮਲੇ ਦੇ ਮੱਦੇਨਜ਼ਰ ਡੀ. ਐੱਸ. ਪੀ. ਸੁਰਿੰਦਰ ਚੰਦ ਅਤੇ ਐੱਸ. ਐੱਚ. ਓ. ਇੰਸਪੈਕਟਰ ਨਰੇਸ਼ ਕੁਮਾਰੀ ਦੀ ਅਗਵਾਈ ਵਿਚ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਉਕਤ ਦੋਸ਼ੀ ਨੂੰ ਪਿੰਡ ਮਾਹਿਲ ਖ਼ੁਰਦ ਦੀ ਇਕ ਮੋਟਰ ਤੋਂ ਗ੍ਰਿਫ਼ਤਾਰ ਕਰਕੇ ਕਤਲ ਵਿਚ ਵਰਤਿਆ ਡੰਡਾ ਵੀ ਬਰਾਮਦ ਕਰ ਲਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਕਾਬੂ ਦੋਸ਼ੀ ਸ਼ੈਂਟੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਐੱਸ. ਪੀ. ਡਾ. ਮੁਕੇਸ਼ ਸ਼ਰਮਾ, ਡੀ. ਐੱਸ. ਪੀ. ਸੁਰਿੰਦਰ ਚੰਦ ਅਤੇ ਐੱਸ. ਐੱਚ. ਓ. ਨਰੇਸ਼ ਕੁਮਾਰੀ ਤੋਂ ਇਲਾਵਾ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ