ਨਕੋਦਰ ’ਚ ਸ਼ੰਕਰ ਬਾਈਪਾਸ ਨਹਿਰ ਨੇੜੇ ਇੱਕ ਜਿੰਮ ਦੇ ਬਾਹਰ ਬੁੱਧਵਾਰ ਦੇਰ ਸ਼ਾਮ ਦੋ ਵਿਰੋਧੀ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਅਨੁਸਾਰ ਇਹ ਘਟਨਾ ਗੈਂਗ ਨਾਲ ਸਬੰਧਤ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਟੋਇਟਾ ਫਾਰਚੂਨਰ ਅਤੇ ਮਾਰੂਤੀ ਸੁਜ਼ੂਕੀ ਡਿਜ਼ਾਇਰ ਦੋ ਵਾਹਨਾਂ ਵਿੱਚ ਸਫ਼ਰ ਕਰ ਰਹੇ ਵਿਅਕਤੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਚਸ਼ਮਦੀਦਾਂ ਨੇ ਤੇਜ਼ੀ ਨਾਲ ਕਈ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ।
ਘਟਨਾ ਉਪਰੰਤ ਮ੍ਰਿਤਕ ਦੀ ਪਛਾਣ ਮਹਿਮੂਵਾਲ ਸ਼ਾਹਕੋਟ ਦੇ ਵਸਨੀਕ ਯੋਗਰਾਜ ਵਜੋਂ ਹੋਈ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ਨਕੋਦਰ ਦੇ ਇਕ ਜਿੰਮ ਵਿੱਚ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ। ਪੁਲੀਸ ਨੇ ਪੁਸ਼ਟੀ ਕੀਤੀ ਕਿ ਉਹ ਇਸ ਝਗੜੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਸੀ, ਪਰ ਰੌਲਾ ਸੁਣ ਕੇ ਜਦੋਂ ਉਹ ਬਾਹਰ ਆਇਆ ਤਾਂ ਉਹ ਗੋਲੀਬਾਰੀ ਦੀ ਲਪੇਟ ਵਿੱਚ ਆ ਗਿਆ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ