ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਨਜ਼ਦੀਕ ਆਉਣ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ’ਚ ਜਨ ਸਭਾ ਅਤੇ ਪਾਣੀਪਤ ਦੇ ਟਾਊਨਹਾਲ ’ਚ ਵਪਾਰੀਆਂ ਨਾਲ ਮਿਲਣੀ ਕੀਤੀ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਬਾਡੜਾ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ ਗਿਆ। ਮਨੀਸ਼ ਸਿਸੋਦੀਆ ਨੇ ਬੱਲਬਗੜ੍ਹ ਵਿੱਚ ਰੋਡ ਸ਼ੋਅ ਕੱਢਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਰਾਇਣਗੜ੍ਹ ਵਿੱਚ ਜਨ ਸਭਾ ਨੂੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਦੋਵੇਂ ਪਾਸੇ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸਕੂਲ ਤੇ ਸਿੱਖਿਆ ਵੀ ਹਰਿਆਣਾ ਨਾਲੋਂ ਵਧੀਆਂ ਮਿਲ ਰਹੀ ਹੈ, ਪਰ ਹਰਿਆਣਾ ਵਿੱਚ ਹਾਲਾਤ ਦਿਨ ਪ੍ਰਤੀ ਦਿਨ ਹੋਰ ਮਾੜੇ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਪੰਜਾਬ ਤੇ ਦਿੱਲੀ ਦੀ ਤਰਜ਼ ’ਤੇ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਕੂਲ ਤੇ ਹਸਪਤਾਲਾਂ ਦਾ ਵੀ ਸੁਧਾਰ ਕੀਤਾ ਜਾਵੇਗਾ।ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹਰਿਆਣਾ ਦੇ ਬਲੱਬਗੜ੍ਹ ਵਿਖੇ ਰੋਡ ਸ਼ੋਅ ਕੱਢਿਆ। ਸ੍ਰੀ ਸਿਸੋਦੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ ਅਤੇ ਵਪਾਰਕ ਤੌਰ ’ਤੇ ਸੂਬਾ ਪਛੜ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇਗਾ ਅਤੇ ਵਪਾਰ ਨੂੰ ਹੁਲਾਰਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਿਤ ਕੀਤਾ ਜਾਵੇਗਾ।‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਰਿਆਣਾ ਦੇ ਬਾਡੜਾ ਵਿਖੇ ਜਨ ਸਭਾ ਵਿੱਚ ਹਿੱਸਾ ਲਿਆ। ਸ੍ਰੀਮਤੀ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਕੁਝ ਨਹੀਂ ਕੀਤਾ ਹੈ। ਇਸ ਦੌਰਾਨ ਸੂਬੇ ਵਿੱਚ ਭ੍ਰਿਸ਼ਟਾਚਾਰ, ਮਹਿੰਗਾਈ ਤੇ ਬੇਰੁਜ਼ਗਾਰੀ ਵਧੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਦਿੱਲੀ ਤੇ ਪੰਜਾਬ ਦੀ ਤਰਜ਼ ’ਤੇ ਹਰ ਵਰਗ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਸੋਚ ਲੋਕ ਪੱਖੀ ਸੋਚ ਹੈ। ‘ਆਪ’ ਵੱਲੋਂ ਲੋਕਾਂ ਦੇ ਭਲੇ ਲਈ ਦਿਨ-ਰਾਤ ਇਕ ਕਰਕੇ ਕੰਮ ਕੀਤਾ ਜਾਂਦਾ ਹੈ। ਉਹ ਹਰਿਆਣਾ ਵਿੱਚ ਵੀ ਲੋਕ ਹਿੱਤ ਵਿੱਚ ਕੰਮ ਕਰਦੇ ਰਹਿਣਗੇ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ