ਦਿੱਲੀ ਦੀ CM ਰੇਖਾ ਗੁਪਤਾ 'ਤੇ ਕਿਸਨੇ ਅਤੇ ਕਿਸ ਕਾਰਨ ਕੀਤਾ ਹਮਲਾ ? ਜਾਣੋ ਹਮਲਾਵਰ ਦਾ ਪੂਰਾ ਬੈਕਗ੍ਰਾਊਂਡ
ਦਿੱਲੀ ਵਿੱਚ ਜਨਤਕ ਸੁਣਵਾਈ ਦੌਰਾਨ ਇੱਕ ਅਣਸੁਖਾਵੀਂ ਘਟਨਾ ਸਾਹਮਣੇ ਆਈ ਹੈ। ਜਿੱਥੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕੀਤਾ ਗਿਆ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸਨੂੰ ਜਨਤਕ ਸੁਣਵਾਈ ਦੀ ਮਰਿਆਦਾ 'ਤੇ ਹਮਲਾ ਕਿਹਾ ਹੈ। ਪਾਰਟੀ ਨੇ ਕਿਹਾ ਹੈ ਕਿ ਘਟਨਾ ਨਾਲ ਸਬੰਧਤ ਹੋਰ ਜਾਣਕਾਰੀ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਨਤਕ ਸੁਣਵਾਈ ਵਿੱਚ ਸ਼ਾਮਲ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈਸੂਤਰਾਂ ਅਨੁਸਾਰ, ਜਨਤਕ ਸੁਣਵਾਈ ਦੌਰਾਨ ਅਚਾਨਕ ਇੱਕ ਵਿਅਕਤੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹੱਥ ਚੁੱਕਿਆ। ਦੋਸ਼ੀ ਦੀ ਉਮਰ ਲਗਭਗ 41 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਆਪਣੇ ਨਾਲ ਕੁਝ ਦਸਤਾਵੇਜ਼ ਲੈ ਕੇ ਆਇਆ ਸੀ। ਸ਼ੁਰੂਆਤੀ ਜਾਣਕਾਰੀ ਵਿੱਚ ਮੁਲਜ਼ਮ ਨੇ ਆਪਣਾ ਨਾਮ ਰਾਜੇਸ਼ ਭਾਈ ਖੀਮਜੀ ਭਾਈ ਸਾਕਾਰੀਆ ਦੱਸਿਆ ਹੈ, ਮੁਲਜ਼ਮ ਰਾਜਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕਰਨ ਤੋਂ ਬਾਅਦ ਹਮਲਾਵਰ ਮੁਲਜ਼ਮ ਨੂੰ ਤੁਰੰਤ ਫੜ ਲਿਆ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਦਰਅਸਲ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਘਰ 'ਤੇ ਜਨਤਕ ਸੁਣਵਾਈ ਕਰ ਰਹੀ ਸੀ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਅਕਤੀ ਨੇ ਸੀਐਮ ਗੁਪਤਾ ਨੂੰ ਥੱਪੜ ਮਾਰਨ ਤੋਂ ਪਹਿਲਾਂ ਉਨ੍ਹਾਂ 'ਤੇ ਪੱਥਰ ਵੀ ਸੁੱਟਿਆ ਸੀ, ਪਰ ਪੱਥਰ ਸੁੱਟਣ ਦੀ ਗੱਲ ਗਲਤ ਹੈ। ਪੁਲਿਸ ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਹਮਲੇ ਤੋਂ ਬਾਅਦ ਸੀਐਮ ਰੇਖਾ ਗੁਪਤਾ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਗਏ ਹਨ।