ਮਾਊਂਟ ਐਵਰੈਸਟ ਨੇੜੇ ਭੂਚਾਲ ਕਾਰਨ 95 ਲੋਕਾਂ ਦੀ ਮੌਤ, ਕਈ ਜ਼ਖਮੀ

Earthquake Strike Nepal-Tibet Border : ਨੇਪਾਲ ਦੀ ਸਰਹੱਦ ਨਾਲ ਲੱਗਦੇ ਤਿੱਬਤ ਦੇ ਪਹਾੜੀ ਖੇਤਰ ਸ਼ਿਜਾਂਗ ਵਿੱਚ ਮੰਗਲਵਾਰ ਸਵੇਰੇ ਇੱਕ ਘੰਟੇ ਦੇ ਅੰਦਰ ਲਗਾਤਾਰ ਛੇ ਭੂਚਾਲ ਆਏ, ਜਿਸ ਵਿੱਚ ਰਿਕਟਰ ਪੈਮਾਨੇ 'ਤੇ 7.1 ਦੀ ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ ਵੀ ਸ਼ਾਮਲ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਭੂਚਾਲ ਕਾਰਨ ਤਿੱਬਤ 'ਚ ਜਾਨ-ਮਾਲ ਦਾ ਨੁਕਸਾਨ ਹੋਇਆ ਹੈ ਅਤੇ ਕਰੀਬ 95 ਲੋਕਾਂ ਦੀ ਮੌਤ ਹੋ ਗਈ ਹੈ। ਭੂਚਾਲ ਨੇ ਤਿੱਬਤ ਦੇ ਸ਼ਿਗਾਤਸੇ ਸ਼ਹਿਰ ਵਿੱਚ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਸਮੇਤ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਇਸ ਤੋਂ ਇਲਾਵਾ ਅਸਾਮ, ਸਿੱਕਮ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ। ਯੂਐਸਜੀਐਸ ਭੂਚਾਲ ਵਿਗਿਆਨ ਦੇ ਅਨੁਸਾਰ, ਭੂਚਾਲ ਦਾ ਕੇਂਦਰ ਲੋਬੂਚੇ ਤੋਂ 93 ਕਿਲੋਮੀਟਰ ਉੱਤਰ-ਪੂਰਬ ਵਿੱਚ ਸੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ, ਸੱਤ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਖਤਰਨਾਕ ਸ਼੍ਰੇਣੀ ਵਿੱਚ ਆਉਂਦੇ ਹਨ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਤਿੱਬਤ ਖੇਤਰ ਦੇ ਜਿਜਾਂਗ 'ਚ ਮੰਗਲਵਾਰ ਸਵੇਰੇ ਭੂਚਾਲ ਆਇਆ। ਇੱਥੇ ਸਵੇਰੇ 6:30 ਵਜੇ 10 ਕਿਲੋਮੀਟਰ ਦੀ ਡੂੰਘਾਈ 'ਤੇ 7.1 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਤੋਂ ਬਾਅਦ 7:02 'ਤੇ 4.7 ਤੀਬਰਤਾ ਦੇ ਭੂਚਾਲ, 07:07 'ਤੇ 4.9 ਤੀਬਰਤਾ ਦੇ ਅਤੇ 7:13 'ਤੇ ਪੰਜ ਤੀਬਰਤਾ ਦੇ ਭੂਚਾਲ ਆਏ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ