Patiala ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ
.jpg)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 93 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 85 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕੱਲ ਤੱਕ ਮੰਡੀਆਂ 'ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 1 ਲੱਖ 16 ਹਜ਼ਾਰ 317 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 51141 ਮੀਟਰਿਕ ਟਨ, ਮਾਰਕਫੈਡ ਵੱਲੋਂ 23552 ਮੀਟਰਿਕ ਟਨ, ਪਨਸਪ ਵੱਲੋਂ 22762 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 18862 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।
ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।