ਪੰਜਾਬ ’ਚ ‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਮਹਾਯੁੱਧ ਛੇੜਿਆ: ਕੇਜਰੀਵਾਲ
.jpg)
ਜਲੰਧਰ/ਦਿੱਲੀ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਇਕ ਮਹਾਯੁੱਧ ਛੇੜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਆਪਣੀਆਂ ਰੈਲੀਆਂ ਵਿਚ ਸੂਬੇ ਵਿਚ ਨਸ਼ੀਲੇ ਪਦਾਰਥਾਂ ਦਾ ਜ਼ਿਕਰ ਕੀਤਾ ਸੀ ਅਤੇ ਇਸੇ ਲਈ ਅੱਜ ਉਨ੍ਹਾਂ ਨੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਬਾਰੇ ਟਵੀਟ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਨਸ਼ਿਆਂ ਨੇ ਪੰਜਾਬ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਬੱਚਿਆਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ‘ਆਪ’ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਹੋਰ ਬਰਬਾਦ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬੇ ਵਿਚੋਂ ਨਸ਼ਾ ਹਮੇਸ਼ਾ ਲਈ ਖ਼ਤਮ ਕਰ ਦਿੱਤਾ ਜਾਵੇਗਾ, ਜਿਸ ਲਈ ਆਉਣ ਵਾਲੀਆਂ ਪੀੜ੍ਹੀਆਂ ਵੀ ਸਾਡੀ ਸਰਕਾਰ ਨੂੰ ਯਾਦ ਰੱਖਣਗੀਆਂ।
ਪੰਜਾਬ ਪੁਲਸ ਦੀ ਸੂਬੇ ਵਿਚ ਨਸ਼ਾ ਸਮੱਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਹੈ ਅਤੇ ਇਸ ਕੰਮ ਲਈ ਸਾਰੇ ਸੀਨੀਅਰ ਪੁਲਸ ਅਧਿਕਾਰੀ ਮੈਦਾਨ ਵਿਚ ਉਤਰ ਆਏ ਹਨ। ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਗਏ ਸਨ ਪਰ ਹੁਣ ਉਨ੍ਹਾਂ ਦਾ ਜੀਵਨ ਬਚਾਉਣ ਦੀ ਜ਼ਿੰਮੇਵਾਰੀ ਸਾਡੀ ਹੈ। ਪੰਜਾਬ ਸਰਕਾਰ ਨੂੰ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਇਸ ਕੰਮ ਨੂੰ ਬਹੁਤ ਵਧੀਆ ਢੰਗ ਨਾਲ ਪੂਰਾ ਕਰੇਗੀ। ਪੰਜਾਬ ਦੀ ਪਵਿੱਤਰ ਧਰਤੀ ’ਤੇ ਨਸ਼ਿਆਂ ਦਾ ਕਾਰੋਬਾਰ ਜਾਰੀ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਕੰਮ ’ਤੇ ਨਜ਼ਰ ਰੱਖ ਰਹੇ ਹਨ ਅਤੇ ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਨਸ਼ਾਮੁਕਤ ਬਣਾਵਾਂਗੇ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ