ਬਲਬੇੜਾ ’ਚ ਪੀਰ ਦੀ ਜਗ੍ਹਾ ’ਤੇ ਕਬਜ਼ੇ ਦੀ ਕੋਸ਼ਿਸ਼
.jpg)
ਦੇਵੀਗੜ੍ਹ, 10 ਅਪਰੈਲ
ਹਲਕਾ ਸਨੌਰ ਦੇ ਪਿੰਡ ਬਲਬੇੜਾ ਦੇ ਪੁਰਾਤਨ ਗੁਮਜਾਲਾ ਪੀਰ ਸਥਾਨ ’ਤੇ ਕੁਝ ਸ਼ਰਾਰਤੀ ਅਨਸਰ ਕਬਜ਼ਾ ਕਰਨਾ ਚਾਹੰਦੇ ਸਨ, ਜਿਸ ਸਬੰਧੀ ਅੱਜ ਸਮੁੱਚੇ ਪਿੰਡ ਦਾ ਇਕੱਠ ਹੋਇਆ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਪਿੰਡ ਦੇ ਮੋਹਤਬਰ ਵਿਅਕਤੀ, ਮੈਂਬਰ ਅਤੇ ਨੰਬਰਦਾਰ ਹਾਜ਼ਰ ਹੋਏ। ਇਸ ਮੌਕੇ ਇਕੱਤਰ ਪਿੰਡ ਵਾਸੀਆਂ ਨੇ ਸਹਿਮਤੀ ਨਾਲ ਫ਼ੈਸਲਾ ਲਿਆ ਕਿ ਇਸ ਸਥਾਨ ’ਤੇ ਕੁਝ ਬਾਹਰ ਤੋਂ ਲੋਕ ਆ ਕੇ ਕਬਜ਼ਾ ਕਰਨਾ ਚਾਹੁੰਦੇ ਹਨ, ਜਿਸ ਕਰਕੇ ਪਿੰਡ ਦਾ ਮਾਹੌਲ ਖਰਾਬ ਹੋ ਸਕਦਾ ਹੈ। ਮਸਲੇ ਸਬੰਧੀ ਇੱਕ ਸਾਂਝੀ ਪੀਰ ਸਥਾਨ ਦੀ ਸੇਵਾਦਾਰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਕਿਉਂਕਿ ਇਸ ਸਥਾਨ ’ਤੇ ਸਾਰੇ ਧਰਮਾਂ ਦੇ ਲੋਕ ਮੱਥਾ ਟੇਕਦੇ ਹਨ ਅਤੇ ਮੰਨਤਾਂ ਮੰਨਦੇ ਹਨ ਪਰ ਹੁਣ ਜੇਕਰ ਹੁਣ ਇਸ ਸਥਾਨ ’ਤੇ ਕੋਈ ਵਿਅਕਤੀ ਗੜਬੜ ਕਰਨ ਜਾਂ ਨਾਜਾਇਜ਼ ਉਸਰੀ ਕਰਨ ਦੀ ਕੋਸ਼ਿਸ਼ ਕਰੇਗਾ ਜਾਂ ਪਿੰਡ ਦਾ ਮਾਹੌਲ ਖਰਾਬ ਕਰਨ ਕੋਸ਼ਿਸ਼ ਕਰੇਗਾ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਉਨ੍ਹਾਂ ਵਿਅਕਤੀਆਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਬਾਹਰੀ ਵਿਅਕਤੀ ਨੂੰ ਦਖ਼ਲਅੰਦਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਪ੍ਰਧਾਨ ਰਾਮੇਸ਼ਵਰ ਸ਼ਰਮਾ, ਸੁਰਿੰਦਰ ਮਿੱਤਲ ਸਾਬਕਾ ਚੇਅਰਮੈਨ, ਹਰਜੀਤ ਸਿੰਘ ਨੰਬਰਦਾਰ, ਜਗਪਾਲ ਸਿੰਘ ਪੰਚ, ਲਖਵਿੰਦਰ ਸਿੰਘ ਨੰਬਰਦਾਰ, ਰਣਜੀਤ ਸਿੰਘ ਨੰਬਰਦਾਰ, ਜਸਵੰਤ ਸਿੰਘ ਨੰਬਰਦਾਰ, ਕੁਲਦੀਪ ਪੰਚ, ਅਵਤਾਰ ਸਿਮਘ ਨੰਬਰਦਾਰ, ਸ਼ਿੰਦਾ ਪੰਚ, ਚਰਨਜੀਤ ਸਿੰਘ ਪੰਚ, ਮਨਜੀਤ ਸਿੰਘ ਖਰੋਡ, ਗੁਰਮੀਤ ਸਿੰਘ ਮਾਨ, ਗੁਰਦੀਪ ਸਿੰਘ, ਰਾਮ ਸਿੰਘ, ਨੈਬ ਸਿੰਘ, ਸੰਦੀਪ ਉੱਪਲ, ਸੰਦੀਪ ਸਿੰਘ ਚੌਹਾਨ, ਗੁਰਪ੍ਰੀਤ ਸ਼ਰਮਾ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਤਾਰੀ, ਸੇਵਾ ਸਿੰਘ, ਰਣਜੀਤ ਸਿੰਘ, ਮਿਲਖੀ ਰਾਮ, ਮਦਨ ਲਾਲ ਅਤੇ ਜਗਦੀਪ ਸਿੰਘ ਹਾਜ਼ਰ ਸਨ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।