ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!

ਕੀ ਹੋਵੇਗਾ ਬੰਦ ਅਤੇ ਕੀ ਹੋਵੇਗਾ ਖੁੱਲ੍ਹਾ
ਪਹਿਲਾਂ ਕਿਸਾਨਾਂ ਨੇ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਸਨ, ਹੁਣ 30 ਦਸੰਬਰ ਨੂੰ ਮੁਕੰਮਲ ਬੰਦ ਦੀ ਅਪੀਲ ਕੀਤੀ ਗਈ ਹੈ, ਜਿਸ ਦੇ ਚੱਲਦੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੰਜਾਬ ਬੰਦ ਰਹੇਗਾ। ਅਜੇ ਇਹ ਪੂਰੀ ਪੁਸ਼ਟੀ ਨਹੀਂ ਹੈ ਕਿ ਸ਼ਾਮ 4 ਵਜੇ ਤੋਂ ਬਾਅਦ ਦੁਕਾਨਾਂ ਖੁੱਲਣਗੀਆਂ ਜਾਂ ਨਹੀਂ। ਇਹ ਐਲਾਨ ਅੰਮ੍ਰਿਤਸਰ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸਾਂ ਅਤੇ ਹੋਰ ਵਾਹਨ ਨਹੀਂ ਚੱਲਣਗੇ ਅਤੇ ਬਾਜ਼ਾਰ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਉਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸੇਵਾ ਨੂੰ ਬੰਦ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ 30 ਦਸੰਬਰ ਨੂੰ ਬੰਦ ਨੂੰ ਸਫਲ ਬਣਾਉਣ ਲਈ ਸਮੂਹ ਕਿਸਾਨਾਂ ਨੂੰ 26 ਦਸੰਬਰ ਨੂੰ ਕੀਤੀ ਜਾ ਰਹੀ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ ਗਈ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਮਰਨ ਵਰਤ ਦੇ 29ਵੇਂ ਦਿਨ ਕਈ ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ ਸਨ ਅਤੇ ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਸਟ੍ਰੈਚਰ ਉੱਪਰ ਪਾ ਕੇ ਬਾਹਰ ਲਿਆਂਦਾ ਗਿਆ ਸੀ। ਇਸ ਦੌਰਾਨ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਵੀ ਲਿਖਿਆ ਹੈ। ਚਿੱਠੀ ਲਿਖ ਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਸਦ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਾਓਗੇ ਜਾਂ ਫਿਰ ਮੇਰੀ ਸ਼ਹਾਦਤ ਦਾ ਇੰਤਜ਼ਾਰ ਕਰੋਗੇ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।