ਵਿਧਾਨ ਸਭਾ ’ਚ ਨਿਤੀਸ਼ ਨੇ ਔਰਤਾਂ ਨੂੰ ਲੈ ਕੇ ਕੀਤੀ ਅਸ਼ਲੀਲ ਟਿੱਪਣੀ, ਫਿਰ ਮੰਗੀ ਮੁਆਫ਼ੀ
.jpg)
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਤੀ ਆਧਾਰਿਤ ਮਰਦਮਸ਼ੁਮਾਰੀ ’ਤੇ ਸਦਨ ’ਚ ਚਰਚਾ ਦੌਰਾਨ ਆਬਾਦੀ ਕੰਟਰੋਲ ਨੂੰ ਲੈ ਕੇ ਅਜਿਹਾ ਕੁਝ ਕਿਹਾ ਕਿ ਸਦਨ ’ਚ ਮੌਜੂਦ ਮਰਦ ਅਤੇ ਮਹਿਲਾ ਵਿਧਾਇਕਾਂ ਨੂੰ ਵੀ ਸ਼ਰਮ ਮਹਿਸੂਸ ਹੋਈ। ਲੋਕ ਨਿਤੀਸ਼ ਕੁਮਾਰ ਦੇ ਇਸ ਬਿਆਨ ਨੂੰ ਬੇਹੱਦ ਅਸ਼ਲੀਲ ਦੱਸ ਰਹੇ ਹਨ।ਦਰਅਸਲ ਜਾਤੀ ਆਧਾਰਿਤ ਮਰਦਮਸ਼ੁਮਾਰੀ ਨੂੰ ਲੈ ਕੇ ਵਿਧਾਨ ਸਭਾ ’ਚ ਪੇਸ਼ ਕੀਤੀ ਗਈ ਰਿਪੋਰਟ ’ਤੇ ਚਰਚਾ ਹੋ ਰਹੀ ਸੀ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਕਿਹਾ ਕਿ ਜਦੋਂ ਵਿਆਹ ਹੁੰਦਾ ਹੈ ਤਾਂ ਮਰਦ ਰੋਜ਼ ਰਾਤ ਨੂੰ ਸਰੀਰਕ ਸਬੰਧਤ ਚਾਹੁੰਦਾ ਹੈ, ਉਸੇ ਨਾਲ ਬੱਚਾ ਪੈਦਾ ਹੋ ਜਾਂਦਾ ਹੈ ਪਰ ਜੇਕਰ ਲੜਕੀ ਪੜ੍ਹੀ-ਲਿਖੀ ਹੋਵੇਗੀ ਆਬਾਦੀ ਕੰਟਰੋਲ 'ਚ ਹੋਵੇਗੀ। ਸਿੱਖਿਆ ਹਾਸਲ ਕਰਨ ਮਗਰੋਂ ਇਕ ਔਰਤ ਜਾਣਦੀ ਹੈ ਕਿ ਆਬਾਦੀ ਨੂੰ ਕਿਵੇਂ ਰੋਕਣਾ ਹੈ। ਇਹ ਹੀ ਕਾਰਨ ਹੈ ਕਿ ਜਨਮ ਦਰ ਵਿਚ ਕਮੀ ਆ ਰਹੀ ਹੈ।
ਓਧਰ ਮਹਿਲਾ ਭਾਜਪਾ ਐੱਮ. ਐੱਲ. ਸੀ. ਨਿਵੇਦਿਤਾ ਸਿੰਘ ਨੇ ਰੋਂਦੇ ਹੋਏ ਨਿਤੀਸ਼ ਕੁਮਾਰ ਦੇ ਭਾਸ਼ਣ ’ਤੇ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਨਾਲ ਸਦਨ ਵਿਚ ਨਹੀਂ ਬੋਲਣਾ ਚਾਹੀਦਾ ਸੀ। ਮੁੱਖ ਮੰਤਰੀ ਦੇ ਖਿਲਾਫ ਪ੍ਰਤੀਕਿਰਿਆਵਾਂ ਆਉਣ ’ਤੇ ਡਿਪਟੀ ਸੀ. ਐੱਮ. ਤੇਜਸਵੀ ਯਾਦਵ ਨਿਤੀਸ਼ ਕੁਮਾਰ ਦੇ ਬਚਾਅ ਵਿਚ ਅੱਗੇ ਆ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਕਸ ਐਜੁਕੇਸ਼ਨ ਦੀ ਗੱਲ ਕਰ ਰਹੇ ਸਨ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ