ਜੋ ਗੱਲ ਅਰਵਿੰਦ ਕੇਜਰੀਵਾਲ ਸਾਲਾਂ ਤੋਂ ਕੀ ਕਹਿ ਰਹੇ ਹਨ, ਉਹ ਜਵਾਨ ਫਿਲਮ 'ਚ SRK ਨੇ ਕਹੀ'

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੀ ਫਿਲਮ 'ਜਵਾਨ' ਰਿਲੀਜ਼ ਹੋਣ ਤੋਂ ਬਾਅਦ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਏਟਲੀ ਦੁਆਰਾ ਨਿਰਦੇਸ਼ਤ ਇਸ ਐਕਸ਼ਨ ਡਰਾਮਾ ਫਿਲਮ ਵਿਚ ਕਿੰਗ ਖ਼ਾਨ ਦੇ ਡਾਇਲਾਗਾਂ ਦੀ ਕਾਫ਼ੀ ਚਰਚਾ ਹੋ ਰਹੀ ਹੈ। ਹੁਣ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਫਿਲਮ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ ਕਿ ਫਿਲਮ ਵਿਚ ਕਿੰਗ ਖ਼ਾਨ ਵੱਲੋਂ ਬੋਲੇ ਗਏ ਡਾਇਲਾਗ ਸੀਐੱਮ ਕੇਜਰੀਵਾਲ ਕਈ ਸਾਲਾਂ ਤੋਂ ਬੋਲ ਰਹੇ ਹਨ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਇਕ ਵੀਡੀਓ ਸ਼ੇਅਰ ਕੀਤੀ, ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਕਹਿੰਦੇ ਹਨ, 'ਕੋਈ ਧਰਮ ਦੇ ਨਾਂ 'ਤੇ ਵੋਟ ਮੰਗਦਾ ਹੈ, ਕੋਈ ਜਾਤ ਦੇ ਨਾਂ 'ਤੇ ਵੋਟਾਂ ਮੰਗਦਾ ਹੈ। ਅੱਜ ਤੱਕ ਮੈਂ ਅਜਿਹੀ ਕੋਈ ਪਾਰਟੀ ਨਹੀਂ ਦੇਖੀ ਜਿਹੜੀ ਆ ਕੇ ਕਹਿੰਦੀ ਹੋਵੇ ਕਿ ਤੁਹਾਡੇ ਲਈ ਸਕੂਲ ਤੇ ਹਸਪਤਾਲ ਬਣਾਵਾਂਗੇ, ਇਸ ਕਰਕੇ ਮੈਨੂੰ ਵੋਟ ਦਿਉ। ਅਸੀਂ ਇੱਧਰ-ਉੱਧਰ ਦੀਆਂ ਗੱਲਾਂ ਨਹੀਂ ਕਰਾਂਗੇ. ਤੁਹਾਡੇ ਤੇ ਤੁਹਾਡੇ ਪਰਿਵਾਰ ਬਾਰੇ ਗੱਲ ਕਰਾਂਗਾ। ਮੈਂ ਤੁਹਾਡੇ ਪਰਿਵਾਰ ਦਾ ਮੈਂਬਰ ਬਣਾਂਗਾ ਤੇ ਤੁਹਾਡੇ ਬੱਚੇ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਾਂਗਾ। ਅਸੀਂ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਚਮਕਾ ਦਿੱਤਾ ਹੈ ਤੇ ਹਸਪਤਾਲਾਂ 'ਚ ਸਾਰਿਆਂ ਦਾ ਇਲਾਜ ਮੁਫ਼ਤ ਹੋਵੇਗਾ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ