ਮੁੱਖ ਮੰਤਰੀ ਵੱਲੋਂ ਸਰਦੂਲਗੜ੍ਹ ਤੇ ਚੀਮਾ ਮੰਡੀ ਤਹਿਸੀਲਾਂ ਦੇ ਅਚਨਚੇਤ ਦੌਰੇ

ਮਾਨਸਾ/ਸੰਗਰੂਰ, 18 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਚਾਨਕ ਸਰਦੂਲਗੜ੍ਹ ਤਹਿਸੀਲ ਅਤੇ ਸਬ-ਤਹਿਸੀਲ ਚੀਮਾ ਮੰਡੀ ਦੇ ਦੌਰੇ ਕਰਦਿਆਂ ਲੋਕਾਂ ਤੋਂ ਸਰਕਾਰ ਪ੍ਰਤੀ ਉਨ੍ਹਾਂ ਦਾ ਨਜ਼ਰੀਆ ਜਾਣਿਆ ਅਤੇ ਦਫ਼ਤਰਾਂ ਵਿੱਚ ਹੁੰਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਦਾ ਇਹ ਦੌਰਾ ਬੇਹੱਦ ਗੁਪਤ ਰੱਖਿਆ ਗਿਆ, ਜਿਸ ਬਾਰੇ ਮਾਨਸਾ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਵੀ ਪਤਾ ਨਹੀਂ ਲੱਗਣ ਦਿੱਤਾ। ਮੁੱਖ ਮੰਤਰੀ ਦੇ ਜਾਣ ਵਾਲੀਆਂ ਥਾਵਾਂ ਬਾਰੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਫ਼ਸਰਾਂ ਨੂੰ ਵੀ ਕੋਈ ਭੇਤ ਨਹੀਂ ਸੀ। ਮੁੱਖ ਮੰਤਰੀ ਦੇ ਛਾਪੇ ਦੌਰਾਨ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਹੀ ਮੌਜੂਦ ਸਨ, ਜਦੋਂ ਕਿ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਹਾਜ਼ਰ ਨਹੀਂ ਸਨ। ਮੁੱਖ ਮੰਤਰੀ ਨੇ ਲੋਕਾਂ ਨੂੰ ਖੁੱਲ੍ਹ ਕੇ ਮਿਲਦਿਆਂ ਉਨ੍ਹਾਂ ਦੇ ਹਾਵ-ਭਾਵ ਜਾਣਦਿਆਂ ਰੋਜ਼ਾਨਾ ਜੀਵਨ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ ਅਤੇ ਹਰ ਖੇਤਰ ਵਿੱਚ ਸਰਵਪੱਖੀ ਵਿਕਾਸ ਹੋ ਰਿਹਾ ਹੈ। ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਸਰਕਾਰ ਬਾਰੇ ਪ੍ਰਤੀਕਿਰਿਆ ਲੈਣ ਆਏ ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਸਰਦੂਲਗੜ੍ਹ ਤਹਿਸੀਲ ਵਿੱਚ ਰੈਗੂਲਰ ਤਹਿਸੀਲਦਾਰ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦਫ਼ਤਰ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਲਈ ਕੰਪਲੈਕਸ ਵਿੱਚ ਹਾਈ ਸਪੀਡ ਇੰਟਰਨੈੱਟ ਲਗਾਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੀ ਕੁਸ਼ਲਤਾ ਅਤੇ ਕੰਮਕਾਜ ਨੂੰ ਹੋਰ ਵਧਾਉਣ ਲਈ ਇਨ੍ਹਾਂ ਚੀਜ਼ਾਂ ਦੀ ਲੋੜ ਹੈ। ਜਾਣਕਾਰੀ ਅਨੁਸਾਰ ਕੁੱਝ ਲੋਕਾਂ ਨੇ ਮੁੱਖ ਮੰਤਰੀ ਨਾਲ ਤਹਿਸੀਲਾਂ ਅਤੇ ਹੋਰ ਦਫ਼ਤਰਾਂ ’ਚ ਹੁੰਦੀ ਖੱਜਲ-ਖੁਆਰੀ ਦੀ ਗੱਲ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਪੰਜਾਬੀਆਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਸਰਕਾਰ ਉਨ੍ਹਾਂ ਨੂੰ ਮੁੜ ਵਸੇਬੇ ਦੇ ਮੌਕੇ ਮੁਹੱਈਆ ਕਰਵਾਏਗੀ
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੀਮਾ ਮੰਡੀ ਵਿੱਚ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ’ਚ ਰਜਿਸਟਰੀਆਂ ਦੇ ਚੱਲ ਰਹੇ ਕੰਮ ਅਤੇ ਜ਼ਮੀਨੀ ਪੱਧਰ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨਾਲ ਰਜਿਸਟਰੀਆਂ ਦੇ ਕੰਮ ਅਤੇ ਦਿੱਤੀਆਂ ਜਾ ਰਹੀਆਂ ਹੋਰ ਸੇਵਾਵਾਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ 20 ਬਿਸਤਰਿਆਂ ਵਾਲੇ ਨਵੇਂ ਬਣ ਰਹੇ ਹਸਪਤਾਲ ਦੇ ਕੰਮ ਦਾ ਵੀ ਨਿਰੀਖਣ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਪ੍ਰਤੀਕਿਰਿਆ ਬਹੁਤ ਮਹੱਤਵ ਰੱਖਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੌਰਿਆ ਦਾ ਉਦੇਸ਼ ਅਧਿਕਾਰੀਆਂ ਵਿੱਚ ਕੋਈ ਨੁਕਸ ਕੱਢਣਾ ਨਹੀਂ ਹੈ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਖੁਦ ਦੌਰਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਫ਼ਸਰਾਂ ਨੂੰ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੀਮਾ ਮੰਡੀ ਵਿੱਚ ਸਰਕਾਰੀ ਹਸਪਤਾਲ ਦੀ ਮੰਗ ਜਲਦ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 30 ਜੂਨ 2025 ਤੱਕ ਸਰਕਾਰੀ ਹਸਪਤਾਲ ਬਣ ਕੇ ਤਿਆਰ ਹੋ ਜਾਵੇਗਾ ਅਤੇ ਲੋਕਾਂ ਨੂੰ ਮੈਡੀਕਲ ਸਹੂਲਤਾਂ ਮਿਲਣਗੀਆਂ। ਮੁੱਖ ਮੰਤਰੀ ਨੇ ਮਾਰਚ ਮਹੀਨੇ ’ਚ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਨ ਮੌਕੇ ਜਨਮ ਸਥਾਨ ਚੀਮਾ ਮੰਡੀ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਮੀਟਿੰਗ ਕਾਰਨ ਮੁੱਖ ਮੰਤਰੀ ਦੇ ਦੌਰੇ ’ਚ ਸ਼ਾਮਲ ਨਹੀਂ ਹੋਇਆ: ਬਣਾਂਵਾਲੀ
ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਉਹ ਵਿਧਾਨ ਸਭਾ ਕਮੇਟੀ ਵਿੱਚ ਸਹਿਕਾਰਤਾ ਵਿਭਾਗ ਦੇ ਚੇਅਰਮੈਨ ਹਨ ਅਤੇ ਉਸ ਕਮੇਟੀ ਦੀ ਮੀਟਿੰਗ ਹੋਣ ਕਾਰਨ ਅੱਜ ਚੰਡੀਗੜ੍ਹ ਗਏ ਹੋਏ ਸਨ। ਇਸ ਲਈ ਮੁੱਖ ਮੰਤਰੀ ਦੇ ਦੌਰੇ ਵਿੱਚ ਸ਼ਾਮਲ ਨਹੀਂ ਹੋ ਸਕੇ।
ਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਦੇ ਮੁੱਦੇ 'ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪੋ-ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਰਾਜ ਸਭਾ ਵਿੱਚ ਡੈੱਡਲਾਕ ਹੱਲ ਨਹੀਂ ਹੋ ਸਕਿਆ ਅਤੇ ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ 'ਤੇ ਚਰਚਾ ਦੀ ਮੰਗ 'ਤੇ ਅੜੇ ਰਹਿਣ ਕਾਰਨ ਮੰਗਲਵਾਰ ਨੂੰ ਵੀ ਹੰਗਾਮਾ ਹੋਇਆ
ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ,