ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ, ‘ਆਪ’ 27 ਅਤੇ ਕਾਂਗਰਸ ਨੂੰ 1 ਸੀਟ

Delhi Election Results: ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਉਮੀਦਵਾਰ 42 ਸੀਟਾਂ ’ਤੇੇ ਅੱਗੇ ਹਨ। ‘ਆਪ’ ਨੇ 27 ਸੀਟਾਂ ਤੇ ਕਾਂਗਰਸ ਨੇ ਇਕ ਸੀਟ ’ਤੇ ਲੀਡ ਬਣਾਈ ਹੋਈ ਹੈ। ਮੁੱਖ ਮੰਤਰੀ ਆਤਿਸ਼ੀ ਕਾਲਕਾਜੀ ਸੀਟ, ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਸੀਟਾਂ ਤੋਂ ਲਗਾਤਾਰ ਪਿੱਛੇ ਚੱਲ ਰਹੇ ਹਨ। ਭਾਜਪਾ ਉਮੀਦਵਾਰਾਂ ਵਿਚੋਂ ਪਰਵੇਸ਼ ਵਰਮਾ (ਨਵੀਂ ਦਿੱਲੀ ਹਲਕੇ), ਅਰਵਿੰਦਰ ਲਵਲੀ (ਗਾਂਧੀ ਨਗਰ), ਮਨਜਿੰਦਰ ਸਿੰਘ ਸਿਰਸਾ (ਰਾਜੌਰੀ ਗਾਰਡਨ), ਤਰਵਿੰਦਰ ਸਿੰਘ ਮਰਵਾਹਾ (ਜੰਗਪੁਰਾ) ਤੋਂ ਅੱਗੇ ਹਨ। ਸ਼ਨਿੱਚਰਵਾਰ ਨੂੰ ਕੌਮੀ ਰਾਜਧਾਨੀ ਦੀਆਂ 19 ਥਾਵਾਂ ‘ਤੇ ਸਖਤ ਸੁਰੱਖਿਆ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਐਲਿਸ ਵਾਜ਼ ਨੇ ਕਿਹਾ ਕਿ 5,000 ਕਰਮਚਾਰੀ ਜਿਨ੍ਹਾਂ ਵਿੱਚ ਗਿਣਤੀ ਸੁਪਰਵਾਈਜ਼ਰ ਅਤੇ ਸਹਾਇਕ, ਮਾਈਕ੍ਰੋ-ਆਬਜ਼ਰਵਰ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ, ਨੂੰ ਅਭਿਆਸ ਲਈ ਤਾਇਨਾਤ ਕੀਤਾ ਗਿਆ। ਕੰਡਕਟ ਆਫ ਇਲੈਕਸ਼ਨ ਰੂਲਜ਼ ਅਨੁਸਾਰ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾਵੇਗੀ ਅਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਵਿੱਚ ਦਰਜ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ 30 ਮਿੰਟ ਬਾਅਦ ਸ਼ੁਰੂ ਹੋਈ। ਇਸ ਤੋਂ ਬਾਅਦ ਪੋਸਟਲ ਬੈਲਟ ਅਤੇ ਈਵੀਐਮ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਨਾਲੋ-ਨਾਲ ਜਾਰੀ ਰਹੇਗੀ। ਦਿੱਲੀ ਵਿੱਚ 1.55 ਕਰੋੜ ਯੋਗ ਵੋਟਰਾਂ ਦੇ ਨਾਲ 5 ਫਰਵਰੀ ਨੂੰ ਹੋਈਆਂ ਚੋਣਾਂ ਵਿੱਚ 60.54 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਹਰੇਕ ਕੇਂਦਰ ’ਤੇ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਸਮੇਤ 10,000 ਪੁਲੀਸ ਕਰਮਚਾਰੀਆਂ ਦੇ ਨਾਲ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ‘ਆਪ’ ਦੀ ਜਿੱਤ ਦਿੱਲੀ ‘ਚ ਕੇਜਰੀਵਾਲ ਦਾ ਦਬਦਬਾ ਮੁੜ ਸਥਾਪਿਤ ਕਰੇਗੀ ਅਤੇ ਕੌਮੀ ਪੱਧਰ ’ਤੇ ਉਸ ਦੇ ਸਿਆਸੀ ਕੱਦ ਨੂੰ ਵਧਾਏਗੀ। ਹਾਲਾਂਕਿ ਭਾਜਪਾ ਦੀ ਜਿੱਤ ਨਾ ਸਿਰਫ ਭਗਵਾ ਪਾਰਟੀ ਨੂੰ 26 ਸਾਲਾਂ ਤੋਂ ਵੱਧ ਸਮੇਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਸੱਤਾ ਵਿੱਚ ਵਾਪਸ ਕਰੇਗੀ ਬਲਕਿ ‘ਆਪ’ ਅਤੇ ਦਿੱਲੀ ‘ਤੇ ਕੇਜਰੀਵਾਲ ਦੀ ਪਕੜ ਨੂੰ ਵੀ ਤੋੜ ਦੇਵੇਗੀ। 1998 ਤੋਂ 2013 ਤੱਕ ਦਿੱਲੀ ’ਤੇ ਸ਼ਾਸਨ ਕਰਨ ਵਾਲੀ ਕਾਂਗਰਸ ਪਿਛਲੀਆਂ ਦੋ ਚੋਣਾਂ ‘ਚ ਇਕ ਵੀ ਸੀਟ ਜਿੱਤਣ ‘ਚ ਅਸਫਲ ਰਹਿਣ ਤੋਂ ਬਾਅਦ ਵਾਪਸੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ