ਦਿੱਲੀ ਦੀ ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ, ਦੀਵਾਲੀ ਤੋਂ ਪਹਿਲਾਂ ਹੀ ਵੱਧ ਰਿਹੈ ਪ੍ਰਦੂਸ਼ਣ

ਰਾਸ਼ਟਰੀ ਰਾਜਧਾਨੀ 'ਚ ਵੀਰਵਾਰ ਸਵੇਰੇ ਹਵਾ ਦੀ ਗੁਣਵੱਤਾ ਗੰਭੀਰ' ਸ਼੍ਰੇਣੀ 'ਚ ਦਰਜ ਕੀਤੀ ਗਈ। ਹਾਲਾਂਕਿ ਮੌਸਮ ਦੇ ਅਨੁਕੂਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਦੀਵਾਲੀ ਤੋਂ ਠੀਕ ਪਹਿਲਾਂ ਸ਼ਹਿਰ 'ਚ ਪ੍ਰਦੂਸ਼ਣ ਦੇ ਪੱਧਰ 'ਚ ਮਾਮੂਲੀ ਕਮੀ ਆਉਣ ਦੀ ਉਮੀਦ ਹੈ। ਦਿੱਲੀ ਵਿਚ ਹਵਾ ਗੁਣਵੱਤਾ ਸੂਚਕਾਂਕ (AQI) ਵੀਰਵਾਰ ਨੂੰ ਸਵੇਰੇ 8 ਵਜੇ 420 ਦਰਜ ਕੀਤਾ ਗਿਆ, ਜਦੋਂ ਕਿ ਬੁੱਧਵਾਰ ਨੂੰ ਸ਼ਾਮ 4 ਵਜੇ ਇਹ 426 ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵਲੋਂ ਤਿਆਰ ਕੀਤਾ ਗਿਆ AQI ਨਕਸ਼ਾ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਕਈ ਥਾਵਾਂ 'ਤੇ ਲਾਲ ਬਿੰਦੂ (ਖਤਰਨਾਕ ਹਵਾ ਦੀ ਗੁਣਵੱਤਾ ਦਾ ਸੰਕੇਤ) ਦਿਖਾਉਂਦਾ ਹੈ।ਦਿੱਲੀ ਦੇ ਗੁਆਂਢੀ ਸ਼ਹਿਰ ਗਾਜ਼ੀਆਬਾਦ 'ਚ AQI 369, ਗੁਰੂਗ੍ਰਾਮ 'ਚ 396, ਨੋਇਡਾ 'ਚ 394, ਗ੍ਰੇਟਰ ਨੋਇਡਾ 'ਚ 450 ਅਤੇ ਫਰੀਦਾਬਾਦ 'ਚ 413 ਦਰਜ ਕੀਤਾ ਗਿਆ। ਭਾਰਤ ਦੇ ਮੌਸਮ ਵਿਭਾਗ (IMD) ਦੇ ਅਧਿਕਾਰੀਆਂ ਮੁਤਾਬਕ ਇਕ ਤਾਜ਼ਾ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਉੱਤਰ-ਪੱਛਮ ਤੋਂ ਦੱਖਣ-ਪੂਰਬ ਵੱਲ ਹਵਾ ਦੀ ਦਿਸ਼ਾ ਵਿਚ ਤਬਦੀਲੀ ਭਾਰਤ ਦੇ ਉੱਤਰ-ਪੱਛਮੀ ਖੇਤਰ ਵਿਚ ਪਰਾਲੀ ਸਾੜਨ ਦੇ ਧੂੰਏਂ ਵਿਚ ਯੋਗਦਾਨ ਪਾ ਰਹੀ ਹੈ। ਹਾਲਾਂਕਿ ਹਵਾ ਦੀ ਧੀਮੀ ਰਫ਼ਤਾਰ ਇਸ ਪ੍ਰਕਿਰਿਆ 'ਤੇ ਬੁਰਾ ਪ੍ਰਭਾਵ ਪਾਵੇਗੀ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ