ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ

ਲਵਪ੍ਰੀਤ ਘੁੰਮਾਣ
ਪਟਿਆਲਾ, 27 ਫਰਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਅੱਜ ਰੈੱਡ ਕਰਾਸ ਨਸ਼ਾਮੁਕਤੀ ਅਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਾਕੇਤ ਹਸਪਤਾਲ ’ਚ ਡੇਅਰੀ ਫਾਰਮਿੰਗ ਦੀ ਸਿਖਲਾਈ ਲੈ ਰਹੇ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਕਿੱਤਾ ਮੁਖੀ ਕੋਰਸ ਸਬੰਧੀ ਪ੍ਰਤੀਕਿਰਿਆ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੜ ਵਸੇਬਾ ਕੇਂਦਰਾਂ ’ਚ ਇਲਾਜ ਕਰਵਾ ਰਹੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ’ਚ ਡੇਅਰੀ ਫਾਰਮਿੰਗ ਦੇ ਨਾਲ-ਨਾਲ ਮੱਛੀ ਪਾਲਣ, ਇਲੈਕਟਰੀਸ਼ੀਅਨ, ਮਧੂ ਮੱਖੀ ਪਾਲਣ, ਪਲੰਬਰ ਵਰਗੇ ਹੋਰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾ ਨੂੰ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ। ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਸਾਕੇਤ ਹਸਪਤਾਲ ਵਿੱਚਦਾਖਲ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਉਪਰੰਤ ਡੀਸੀ ਤੇ ਐੱਸਐੱਸਪੀ ਨੇ ਮਾਡਲ ਟਾਊਨ ਓਟ ਕਲੀਨਿਕ ਦਾ ਦੌਰਾ ਵੀ ਕੀਤਾ ਅਤੇ ਸਟਾਫ਼ ਪਾਸੋਂ ਦਵਾਈ ਲੈ ਰਹੇ ਮਰੀਜ਼ਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਡੀਸੀ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਜਾਇਜ਼ਾ
ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਐੱਸਡੀਐੱਮ ਮਾਲੇਰਕੋਟਲਾ ਹਰਬੰਸ ਸਿੰਘ, ਐੱਸਡੀਐੱਮ ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਤੇ ਐੱਸਪੀ ਸਵਰਨਜੀਤ ਕੌਰ ਸਣੇ ਹੋਰ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐੱਸਡੀਐੱਮਜ਼ ਨੂੰ ਆਪਣੇ ਅਧਿਕਾਰੀ ਖੇਤਰਾਂ ਅਧੀਨ ਪੈਂਦੇ ਓਟ ਸੈਂਟਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰਕੇ, ਸੈਂਟਰਾਂ ’ਚ ਮਰੀਜ਼ਾਂ ਨੂੰ ਮਿਲ ਰਹੀਆਂ ਮੁੱਢਲੀਆਂ ਸਿਹਤ ਸਹੂਲਤਾਂ ਸਮੇਤ ਦਵਾਈਆਂ, ਸਟਾਫ਼ ਤੇ ਹੋਰ ਲੋੜੀਂਦੀਆਂ ਜ਼ਰੂਰਤਾਂ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਭੇਜਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਮਰੀਜ਼ਾਂ ਅਤੇ ਉਨ੍ਹਾਂ ਸਾਕ ਸਬੰਧੀਆਂ ਤੋਂ ਗੁਣਵੱਤਾ ਸਬੰਧੀ ਪ੍ਰਤੀਕਿਰਿਆ ਹਾਸਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਉਜਾਗਰ ਕਰਨ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।