ਉਰਵਸ਼ੀ ਰੌਤੇਲਾ ਨੇ ਰਿਸ਼ਭ ਪੰਤ ਦਾ ਇੰਝ ਉਡਾਇਆ ਮਜ਼ਾਕ, ਵਾਇਰਲ ਹੋਈ ਪੋਸਟ

ਐਂਟਰਟੇਨਮੈਂਟ : IPL 2024 'ਚ ਦਿੱਲੀ ਕੈਪੀਟਲਸ ਦੀ ਕਪਤਾਨੀ ਸੰਭਾਲ ਰਹੇ ਰਿਸ਼ਭ ਪੰਤ ਨਾ ਸਿਰਫ਼ ਇੰਡੀਅਨ ਪ੍ਰੀਮੀਅਰ ਲੀਗ 'ਚ ਆਪਣੀ ਸ਼ਾਨਦਾਰ ਖੇਡ ਨੂੰ ਲੈ ਕੇ ਸੁਰਖੀਆਂ 'ਚ ਹਨ ਸਗੋਂ ਇਸ ਤੋਂ ਇਲਾਵਾ ਹਾਲ ਹੀ 'ਚ ਕ੍ਰਿਕਟਰ ਉਰਵਸ਼ੀ ਰੌਤੇਲਾ ਕਾਰਨ ਉਹ ਫਿਰ ਤੋਂ ਸੁਰਖੀਆਂ 'ਚ ਆਏ ਹਨ। ਰਿਸ਼ਭ ਪੰਤ ਅਤੇ ਉਰਵਸ਼ੀ ਰੌਤੇਲਾ ਵਿਚਾਲੇ ਨੋਕ-ਝੋਕ ਜਾਰੀ ਹੈ। ਇਕ ਵਾਰ ਤਾਂ ਰਿਸ਼ਭ ਪੰਤ ਉਰਵਸ਼ੀ ਰੌਤੇਲਾ 'ਤੇ ਨਿਸ਼ਾਨਾ ਸਾਧਣ ਤੋਂ ਇੰਨੇ ਨਾਰਾਜ਼ ਹੋ ਗਏ ਸਨ ਕਿ ਉਨ੍ਹਾਂ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਵੀ ਕਰ ਦਿੱਤਾ ਸੀ। ਹਾਲਾਂਕਿ ਇਸ ਦੇ ਬਾਵਜੂਦ ਉਰਵਸ਼ੀ ਦੀਆਂ ਗੱਲਾਂ 'ਚ ਕਿਤੇ ਨਾ ਕਿਤੇ ਯੂਜ਼ਰਜ਼ ਨੇ ਕ੍ਰਿਕਟਰ ਦਾ ਜ਼ਿਕਰ ਸੁਣਿਆ ਹੈ। ਹਾਲ ਹੀ 'ਚ ਉਰਵਸ਼ੀ ਰੌਤੇਲਾ ਨੇ ਇੱਕ ਵਿਆਹ ਦੇ ਵਿਗਿਆਪਨ ਲਈ ਸ਼ੂਟ ਕੀਤਾ, ਜਿਸ 'ਚ ਉਸ ਨੇ ਕੁਝ ਅਜਿਹਾ ਕਿਹਾ, ਜਿਸ ਨਾਲ ਲੋਕਾਂ ਨੂੰ ਲੱਗਦਾ ਹੈ ਕਿ ਉਹ ਇੱਕ ਵਾਰ ਫਿਰ ਰਿਸ਼ਭ ਪੰਤ ਦਾ ਸ਼ਿਕਾਰ ਹੋ ਗਈ ਹੈ। ਹੁਣ ਹਾਲ ਹੀ 'ਚ ਉਰਵਸ਼ੀ ਰੌਤੇਲਾ ਨੇ ਇਸ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।
ਵਧਦੀ ਟਰੋਲਿੰਗ ਨੂੰ ਦੇਖਦੇ ਹੋਏ ਹੁਣ ਉਰਵਸ਼ੀ ਰੌਤੇਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਇਸ ਨੂੰ ਪੋਸਟ ਕਰਦੇ ਹੋਏ ਉਸ ਨੇ ਲਿਖਿਆ, "ਇਹ ਇੱਕ ਆਮ ਬ੍ਰਾਂਡ ਦੀ ਸਕ੍ਰਿਪਟ ਅਤੇ ਉਨ੍ਹਾਂ ਦਾ ਦ੍ਰਿਸ਼ਟੀਕੋਣ ਹੈ। ਕਿਸੇ ’ਤੇ ਵੀ ਸਿੱਧੇ ਨਿਸ਼ਾਨਾ ਨਹੀਂ ਸਾਧਿਆ ਗਿਆ ਹੈ। ਸਕਾਰਾਤਮਕਤਾ ਫੈਲਾਓ। ਜ਼ਿੰਮੇਵਾਰ ਹੋਣ ਦੇ ਨਾਤੇ ਮੈਨੂੰ ਇਹ ਚੰਗੀ ਤਰ੍ਹਾਂ ਸਮਝ ਆਉਂਦਾ ਹੈ ਕਿ ਬ੍ਰਾਂਡ ਅੰਬੈਸਡਰ ਹੋਣ ਦਾ ਕਿਸੇ 'ਤੇ ਕੀ ਪ੍ਰਭਾਵ ਪੈ ਸਕਦਾ ਹੈ।''
ਹਾਲ ਹੀ 'ਚ ਉਰਵਸ਼ੀ ਰੌਤੇਲਾ ਮੈਟਰੀਮੋਨੀਅਲ ਐਡ ਨੂੰ ਲੈ ਕੇ ਚਰਚਾ 'ਚ ਆਈ ਸੀ। ਇਸ ਵਿਗਿਆਪਨ 'ਚ ਉਰਵਸ਼ੀ ਕਹਿੰਦੀ ਹੈ, ''ਮੈਂ ਹਰ ਤਰ੍ਹਾਂ ਦੇ ਲੋਕ ਦੇਖੇ ਹਨ, ਬਿਜ਼ਨੈੱਸਮੈਨ, ਐਕਟਰ, ਸਿੰਗਰ ਅਤੇ ਬੱਲੇਬਾਜ਼, ਕੁਝ ਲੋਕ ਤਾਂ ਮੇਰੇ ਕੱਦ ਦੇ ਵੀ ਨਹੀਂ ਹਨ। ਕ੍ਰਿਕਟਰਾਂ ਦੀ ਗੱਲ ਕਰਦੇ ਹੋਏ ਉਰਵਸ਼ੀ ਰੌਤੇਲਾ ਨੇ ਬੈਟ ਐਕਸ਼ਨ ਵੀ ਕੀਤਾ, ਜਿਸ ਤੋਂ ਬਾਅਦ ਯੂਜ਼ਰਜ਼ ਦਾ ਗੁੱਸਾ ਫੁੱਟਿਆ। ਕਈ ਯੂਜ਼ਰਜ਼ ਨੂੰ ਲੱਗਾ ਕਿ ਉਰਵਸ਼ੀ ਰੌਤੇਲਾ ਫਿਰ ਤੋਂ ਕ੍ਰਿਕਟਰ ਰਿਸ਼ਭ ਪੰਤ ਦੇ ਨਾਂ 'ਤੇ ਪਬਲੀਸਿਟੀ ਕਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਰਵਸ਼ੀ ਨੂੰ ਟ੍ਰੋਲ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ''ਅਸੀਂ ਉਸ ਦੀ ਕੱਦ ਨਹੀਂ ਜਾਣਦੇ, ਪਰ ਉਸ ਕੋਲ ਅਜਿਹੀ ਕਾਮਯਾਬੀ ਹੈ, ਜੋ ਤੁਸੀਂ ਸੱਤ ਜਨਮਾਂ 'ਚ ਵੀ ਹਾਸਲ ਨਹੀਂ ਕਰ ਸਕਦੇ।'' ਇੱਕ ਹੋਰ ਯੂਜ਼ਰ ਨੇ ਲਿਖਿਆ, "ਇਹ ਕੀ ਬੋਲ ਰਹੀ ਹੋ ਤੁਸੀਂ ਰਿਸ਼ਭ ਪੰਤ ਬਾਰੇ?"
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।