ਦਿਲਜੀਤ ਦੋਸਾਂਝ ਦੇ Ludhiana Concert ਨੂੰ ਲੈ ਕੇ ਰੂਟ ਪਲਾਨ ਜਾਰੀ

Ludhiana Police Traffic Advisory : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਾਲ 2024 ਦਾ ਆਖਰੀ ਸ਼ੋਅ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਗਾਇਕ ਦੇ ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦਿਲਜੀਤ ਦੇ ਸ਼ੋਅ ਦੇ ਮੱਦੇਨਜ਼ਰ ਲੁਧਿਆਣਾ 'ਚ ਭਾਰੀ ਭੀੜ ਦੇ ਇਕੱਤਰ ਹੋਣ ਦੇ ਮੱਦੇਨਜ਼ਰ ਪੁਲਿਸ ਨੇ ਵੀ ਤਿਆਰੀਆਂ ਕੀਤੀਆਂ ਹੋਈਆਂ ਹਨ ਅਤੇ ਹੁਣ ਇਸ ਸਬੰਧ ਵਿੱਚ ਟ੍ਰੈਫਿਕ ਅਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ। ਲੁਧਿਆਣਾ ਪੁਲਿਸ ਵੱਲੋਂ ਰੂਟ ਪਲਾਨ ਤਹਿਤ ਭਾਰੀ ਗੱਡੀਆਂ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਲ ਜਾਣ ਵਾਲੇ ਕਈ ਰਸਤਿਆਂ ਨੂੰ ਬਦਲਿਆ ਗਿਆ। ਪੁਲਿਸ ਵੱਲੋਂ 9 ਥਾਂਵਾਂ 'ਤੇ ਰੂਟ ਤਬਦੀਲ ਕੀਤੇ ਗਏ ਹਨ ਅਤੇ ਹਰ ਡਾਇਵਰਸ਼ਨ 'ਤੇ 3 ਟ੍ਰੈਫਿਕ ਕਰਮਚਾਰੀ ਡਿਊਟੀ 'ਤੇ ਤੈਨਾਤ ਰਹਿਣਗੇ। ਇਸ ਤਹਿਤ ਪੀਏਯੂ ਲੁਧਿਆਣਾ ਦੇ ਆਸ ਪਾਸ ਕੋਈ ਵੀ ਭਾਰੀ ਵਾਹਨ ਨਾ ਆਵੇ, ਇਸ ਲਈ ਪੁਲਿਸ ਨੇ ਆਊਟਰ ਡਾਈਵਰਸ਼ਨ ਪੁਆਇੰਟਾਂ ਦਾ ਵੇਰਵਾ ਇਸ ਤਰ੍ਹਾਂ ਦਿੱਤਾ ਹੈ...
ਦੱਸ ਦਈਏ ਕਿ ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਸਾਲ 2024 ਦਾ ਇਹ ਆਖਰੀ ਸ਼ੋਅ ਹੋਵੇਗਾ, ਜਿਸ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਹ ਸ਼ੋਅ ਕੱਲ 31 ਦਸੰਬਰ ਨੂੰ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਲੁਧਿਆਣਾ ਪੁਲਿਸ ਨੇ ਇਹ ਰੂਟ ਪਲਾਨ ਜਾਰੀ ਕੀਤਾ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ