7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਦਿਲਜੀਤ ਦੁਸਾਂਝ ਨੇ ਦੱਸਿਆ ਵੱਡਾ ਕਾਰਨ
.jpg)
Panjab 95 release date : ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਆਗਾਮੀ ਆਉਣ ਵਾਲੀ ਫਿਲਮ ਪੰਜਾਬ95 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਪ੍ਰਸ਼ੰਸਕਾਂ ਲਈ ਵੱਡਾ ਝਟਕਾ ਹੈ। ਫਿਲਮ ਦੀ ਰਿਲੀਜ਼ ਨੂੰ ਲੈ ਕੇ ਅਪਡੇਟ ਸਾਹਮਣੇ ਆਈ ਹੈ ਕਿ ਇਹ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਸਬੰਧੀ ਦਿਲਜੀਤ ਦੋਸਾਂਝ ਨੇ ਖੁਦ ਇੰਸਟਗ੍ਰਾਮ ਸਟੋਰੀ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਫਿਲਮ 'ਪੰਜਾਬ-95' ਦੀ ਅਗਲੇ ਮਹੀਨੇ 7 ਫਰਵਰੀ ਨੂੰ ਰਿਲੀਜ਼ ਹੋਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿਲਜੀਤ ਨੇ ਲਿਖਿਆ ਸੀ ਕਿ ਪੂਰੀ ਫਿਲਮ, ਕੋਈ ਕੱਟ ਨਹੀਂ। ਨਾਲ ਹੀ ਫਿਲਮ ਦਾ ਟ੍ਰੇਲਰ ਵੀ ਰਿਲੀਜ ਕੀਤਾ ਗਿਆ ਸੀ।
ਫਿਲਮ ਲਈ 2 ਸਾਲ ਤੋਂ ਵੱਧ ਦਾ ਇੰਤਜ਼ਾਰ
ਇਸ ਫਿਲਮ ਨੂੰ ਰਿਲੀਜ਼ ਹੋਣ ਲਈ ਲਗਭਗ 2 ਸਾਲ ਤੋਂ ਵੱਧ ਇੰਤਜ਼ਾਰ ਕਰਨ ਨੂੰ ਹੋ ਗਏ ਹਨ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBSE) ਨੇ ਇਸ ਤੋਂ ਪਹਿਲਾਂ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਜਿਸ ਨਾਲ ਵਿਵਾਦ ਛਿੜਿਆ ਹੋਇਆ ਹੈ। ਦਿਲਜੀਤ ਦੀ ਪੋਸਟ ਤੋਂ ਸਾਫ ਸੀ ਕਿ ਇਹ ਫਿਲਮ ਹੁਣ ਬਿਨਾਂ ਕੱਟਾਂ ਦੇ ਰਿਲੀਜ਼ ਹੋ ਰਹੀ ਹੈ, ਪਰ ਹੁਣ ਇਹ ਖ਼ਬਰ ਨੇ ਪ੍ਰਸ਼ੰਸਕਾਂ ਨੂੰ ਇੱਕ ਵਾਰ ਮੁੜ ਝਟਕਾ ਦਿੱਤਾ ਹੈ। ਅਦਾਕਾਰ ਨੇ ਆਪਣੀ ਪੋਸਟ 'ਚ ਲਿਖਿਆ, ''ਮੈਂ ਮੁਆਫ਼ੀ ਮੰਗਦਾ ਹਾਂ, ਸਾਨੂੰ ਇਹ ਕਹਿੰਦੇ ਬਹੁਤ ਦੁੱਖ ਹੋ ਰਿਹਾ ਹੈ ਕਿ ਫਿਲਮ ਪੰਜਾਬ 95 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ, ਕਿਉਂਕਿ ਫਿਲਹਾਲ ਸਥਿਤੀ ਸਾਡੇ ਹੱਥ 'ਚ ਨਹੀਂ।'' ਦੱਸ ਦਈਏ ਕਿ ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ।
ਜਾਣੋ ਕੌਣ ਹਨ ਭਾਈ ਜਸਵੰਤ ਸਿੰਘ ਖਾਲੜਾ
ਇਹ ਫਿਲਮ ਜਸਵੰਤ ਸਿੰਘ ਖਾਲੜਾ ’ਤੇ ਬਣੀ ਹੋਈ ਹੈ। ਜਿਸ ਦੀ ਭੂਮਿਕਾ ਦਿਲਜੀਤ ਦੋਸਾਂਝ ਨਿਭਾ ਰਹੇ ਹਨ। ਦੱਸ ਦਈਏ ਕਿ ਦਿਲਜੀਤ ਦੋਸਾਂਝ ਇਸ ਫਿਲਮ ’ਚ ਅਹਿਮ ਕਿਰਦਾਰ ਨਿਭਾ ਰਹੇ ਹਨ। ਉਨ੍ਹਾਂ ਨੇ 'ਗੁੱਡ ਨਿਊਜ਼', ਚਮਕੀਲਾ ਅਤੇ ਜੋਗੀ ਵਰਗੇ ਫਿਲਮਾਂ ’ਚ ਵਧੀਆ ਅਦਾਕਾਰੀ ਕੀਤੀ ਹੈ। ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਪੰਜਾਬ 95 ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਸ਼ਾਨਦਾਰ ਫਿਲਮਾਂ ਚੋਂ ਫਿਲਮ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਉਹ ਸ਼ਖ਼ਸ ਸਨ, ਜੋ 1980-90 ਵਿਆਂ ਦੌਰਾਨ ਪੰਜਾਬ ਵਿੱਚ ਚੱਲੀ ਹਿੰਸਕ ਖਾੜਕੂ ਲਹਿਰ ਦੌਰਾਨ ਲਾਪਤਾ ਲੋਕਾਂ ਦੀ ਭਾਲ ਕਰਦਿਆਂ 6 ਸਤੰਬਰ 1995 ਦੇ ਦਿਨ ਖ਼ੁਦ ਹੀ ਲਾਪਤਾ ਹੋ ਗਏ ਸਨ।
ਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਦੇ ਮੁੱਦੇ 'ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪੋ-ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਰਾਜ ਸਭਾ ਵਿੱਚ ਡੈੱਡਲਾਕ ਹੱਲ ਨਹੀਂ ਹੋ ਸਕਿਆ ਅਤੇ ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ 'ਤੇ ਚਰਚਾ ਦੀ ਮੰਗ 'ਤੇ ਅੜੇ ਰਹਿਣ ਕਾਰਨ ਮੰਗਲਵਾਰ ਨੂੰ ਵੀ ਹੰਗਾਮਾ ਹੋਇਆ
ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ,