ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦੀ ਕੋਈ ਥਾਂ ਨਹੀਂ: ਕਟਾਰੀਆ
.jpg)
ਖਰੜ, 27 ਮਾਰਚ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਆਖਿਆ ਕਿ ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਲਈ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਬਹਾਦਰਾਂ ਦੀ ਧਰਤੀ ਤੋਂ ਨਸ਼ੇ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ’ਚ ਸਮਾਜ ਦਾ ਸਾਥ ਵੀ ਲਾਜ਼ਮੀ ਹੈ। ਉਨ੍ਹਾਂ ਅੱਜ ਇੱਥੋਂ ਦੇ ਸ੍ਰੀ ਰਾਮ ਭਵਨ ਤੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦੀ ਧਰਤੀ ਦੇ ਲੋਕਾਂ ਨੇ ਜ਼ੁਲਮ ਵਿਰੁੱਧ ਬਲੀਦਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਪੈਦਾ ਹੋਣ ਵਾਲੇ ਬਹਾਦਰ ਪੰਜਾਬੀਆਂ ਨੂੰ ਅੱਜ ਬਾਹਰੀ ਤਾਕਤਾਂ ਵੱਲੋਂ ਸਰੀਰਕ ਤੌਰ ’ਤੇ ਕਮਜ਼ੋਰ ਕਰਨ ਦੀ ਇਸ ਸਾਜ਼ਿਸ਼ ਦਾ ਸਾਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ’ਚ ਸਰਕਾਰ ਵੱਲੋਂ ਆਰੰਭੀ ਲੜਾਈ ਵਿੱਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬੀਆਂ ਨੂੰ ਮਹਾਨ ਵਿਰਸਾ ਯਾਦ ਕਰਵਾਉਂਦਿਆਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਜਦੋਂ ਅਮਰੀਕਾ ਵੱਲੋਂ ਅਨਾਜ ਲਈ ਹੱਥ ਖਿੱਚ ਲਿਆ ਗਿਆ ਸੀ ਤਾਂ ਉਸ ਮੌਕੇ ਪੰਜਾਬ ਨੇ ਹੀ ਦੇਸ਼ ਦੇ ਅਨਾਜ ਦੇ ਭੰਡਾਰ ਭਰੇ ਸਨ।
ਇਸ ਲਈ ਹੁਣ ਜਦੋਂ ਪੰਜਾਬ ਅੱਗੇ ਨਸ਼ਿਆਂ ਦੀ ਚੁਣੌਤੀ ਬਣ ਖੜ੍ਹੀ ਹੈ ਤਾਂ ਸਾਨੂੰ ਫਿਰ ਤੋਂ ਇੱਕ ਵਾਰ ਜਨ ਅੰਦੋਲਨ ਦੇ ਰੂਪ ’ਚ ਇਸ ਦੇ ਖਾਤਮੇ ਲਈ ਉੱਠ ਖੜ੍ਹੇ ਹੋਣਾ ਚਾਹੀਦਾ ਹੈ। ਪੈਦਲ ਯਾਤਰਾ ’ਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਂਵਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਵੀ ਸ਼ਾਮਲ ਹੋਏ। ਮਗਰੋਂ ਸ੍ਰੀ ਰਾਮ ਭਵਨ ਵਿੱਚ ਸ੍ਰੀ ਰਾਮ ਮੰਦਰ ਅੱਜ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜਪਾਲ ਦੇ ਸਨਮਾਨ ਵਿੱਚ ਕਰਵਾਏ ਗਏ ਸਮਾਰੋਹ ’ਚ ਲਲਿਤ ਕੁਮਾਰ, ਵਿਕਾਸ ਸਮਿਤੀ ਦੇ ਪ੍ਰਧਾਨ ਸ਼ਸ਼ੀ ਪਾਲ ਜੈਨ , ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਆਗੂ ਵਿਨੀਤ ਜੋਸ਼ੀ , ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਨਗਰ ਕੌਂਸਲ ਖਰੜ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡੀਸੀ ਸ੍ਰੀਮਤੀ ਕੋਮਲ ਮਿੱਤਲ, ਐੱਸਐੱਸਪੀ ਦੀਪਕ ਪਾਰਿਕ, ਏਡੀਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ, ਐੱਸਡੀਐੱਮ ਖਰੜ ਗੁਰਮੰਦਰ ਸਿੰਘ, ਐੱਸਪੀ ਹਰਵੀਰ ਅਟਵਾਲ, ਮਨਪ੍ਰੀਤ ਸਿੰਘ ਤੇ ਐੱਨਐੱਸ ਮਾਹਲ ਮੌਜੂਦ ਸਨ।
ਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਦੇ ਮੁੱਦੇ 'ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪੋ-ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਰਾਜ ਸਭਾ ਵਿੱਚ ਡੈੱਡਲਾਕ ਹੱਲ ਨਹੀਂ ਹੋ ਸਕਿਆ ਅਤੇ ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ 'ਤੇ ਚਰਚਾ ਦੀ ਮੰਗ 'ਤੇ ਅੜੇ ਰਹਿਣ ਕਾਰਨ ਮੰਗਲਵਾਰ ਨੂੰ ਵੀ ਹੰਗਾਮਾ ਹੋਇਆ
ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ,