ਬਿਜਲੀ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
.jpg)
ਰਾਜਪੁਰਾ, 22 ਅਪਰੈਲ : ਸੂਬਾ ਸਰਕਾਰ ਵੱਲੋਂ ਬਿਜਲੀ ਨਿਗਮ ਦੀਆਂ ਲਾਲੜੂ ਅਤੇ ਖਰੜ ਡਿਵੀਜ਼ਨਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੀ ਕੀਤੀ ਜਾ ਰਹੀ ਤਿਆਰੀ ਕਾਰਨ ਬਿਜਲੀ ਕਾਮਿਆਂ ਵਿਚ ਰੋਹ ਦੀ ਲਹਿਰ ਹੈ। ਅੱਜ ਰਾਜਪੁਰਾ ਡਿਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ,ਏਕਤਾ ਮੰਚ ਅਤੇ ਜੁਆਇੰਟ ਫੋਰਮ ਦੀ ਸਾਂਝੀ ਅਗਵਾਈ ਵਿੱਚ ਐੱਸਡੀਐੱਮ ਦਫ਼ਤਰ ਦੇ ਗੇਟ ਮੂਹਰੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕੀ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਗੁਰਦੀਪ ਸਿੰਘ ਸੈਦਖੇੜੀ, ਨਾਜ਼ਰ ਸਿੰਘ, ਰਿਟਾਇਰੀ ਯੂਨੀਅਨ ਦੇ ਜੀਵਨ ਸਿੰਘ, ਸੁਨੀਲ ਕੁਮਾਰ,ਚਰਨ ਸਿੰਘ ਜੰਡੋਲੀ ਜੇਈ ਐਸੋਸੀਏਸ਼ਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ ਦੇ ਕੇ ਮੁੱਕਰ ਜਾਂਦੀ ਹੈ ਅਤੇ ਸਰਕਾਰ ਮੁਲਾਜ਼ਮ ਵਰਗ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ ਉਨ੍ਹਾਂ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇ ਮੁਲਾਜ਼ਮ ਵਰਗ ਨੇ ਏਕਤਾ ਨਾ ਕੀਤੀ ਤਾਂ ਨਵੇਂ ਮੁਲਾਜ਼ਮਾਂ ਦਾ ਭਵਿੱਖ ਖ਼ਤਰੇ ਵਿੱਚ ਹੈ[ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨਾਲ ਤਾਂ ਹੀ ਟੱਕਰ ਲਈ ਜਾ ਸਕਦੀ ਹੈ ਜੇ ਸਾਰੇ ਮੁਲਾਜ਼ਮ ਏਕਤਾ ਕਰਕੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿੱਢਣਗੇ। ਉਨ੍ਹਾਂ ਸਰਕਾਰ ਵੱਲੋਂ ਬਿਜਲੀ ਨਿਗਮ ਦੀਆਂ ਲਾਲੜੂ ਤੇ ਖਰੜ ਡਵੀਜ਼ਨਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਤਿਆਰੀ ਦਾ ਜ਼ਬਰਦਸਤ ਵਿਰੋਧ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮ ਵਰਗ ਦੀ ਵਿਰੋਧਤਾ ਦਾ ਸਾਹਮਣਾ ਕਰਨਾ ਪਏਗਾ।ਇਸ ਮੌਕੇ ਅਰਥੀ ਫ਼ੂਕ ਮੁਜ਼ਾਹਰੇ ਵਿੱਚ ਜੇਈ ਐਸੋਸੀਏਸ਼ਨ ਵੱਲੋਂ ਸਰਕਲ ਸਕੱਤਰ ਗੁਰਮੀਤ ਸਿੰਘ,ਗੁਰਦੀਪ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਬਾਵਾ, ਡਿਵੀਜ਼ਨ ਪ੍ਰਧਾਨ ਨਾਜ਼ਰ ਸਿੰਘ,ਤਰਸੇਮ ਸਿੰਘ,ਦਵਿੰਦਰ ਸਿੰਘ,ਗੁਰਵਿੰਦਰ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ, ਦਰਸ਼ਨ ਸਿੰਘ,ਧਰਮਪਾਲ, ਸੁਨੀਲ ਕੁਮਾਰ,ਜਗਦੀਪ ਸਿੰਘ ਕਾਕਾ, ਗਿਆਨ ਸਿੰਘ,ਕਰਮ ਚੰਦ, ਹਰਦੇਵ ਸਿੰਘ, ਓਮ ਪ੍ਰਕਾਸ਼, ਸੋਹਨ ਸਿੰਘ, ਗੁਰਪ੍ਰੀਤ ਸਿੰਘ,ਕਰਮ ਚੰਦ,ਕਰਨੈਲ ਸਿੰਘ, ਚਰਨ ਸਿੰਘ ਵੀ ਮੌਜੂਦ ਸਨ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਮਹਾਰਾਸ਼ਟਰ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਲੈਕਟ੍ਰਿਕ ਚਾਰ-ਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਬੱਸਾਂ ਨੂੰ ਹੁਣ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ, ਅਟਲ ਸੇਤੂ (ਪਹਿਲਾਂ ਮੁੰਬਈ ਟ੍ਰਾਂਸ ਹਾਰਬਰ ਲਿੰਕ - ਐਮਟੀਐਚਐਲ) 'ਤੇ ਟੋਲ ਨਹੀਂ ਦੇਣਾ ਪਵੇਗਾ।