ਪ੍ਰਸਿੱਧ ਗਾਇਕ ਗ੍ਰਿਫ਼ਤਾਰ, ਔਰਤ ਨਾਲ ਸਰੀਰਕ ਸਬੰਧ ਬਣਾਉਣ ਮਗਰੋਂ ਕਰਵਾਇਆ ਗਰਭਪਾਤ
.jpg)
ਮਸ਼ਹੂਰ ਉੜੀਆ ਗਾਇਕ ਦੇਬੇਸ਼ ਨੂੰ ਵਿਆਹ ਦੇ ਬਹਾਨੇ ਇਕ ਔਰਤ ਨਾਲ ਜਬਰ-ਜ਼ਨਾਹ ਕਰਨ ਅਤੇ ਬਾਅਦ 'ਚ ਉਸ ਨੂੰ ਛੱਡ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਇਹ ਜਾਣਕਾਰੀ ਦਿੱਤੀ।ਨਯਾਪੱਲੀ ਥਾਣੇ ਦੇ ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਔਰਤ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਦੇਬੇਸ਼ ਨੇ ਵਿਆਹ ਦੇ ਬਹਾਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ, ਜਿਸ ਕਾਰਨ ਉਹ ਗਰਭਵਤੀ ਹੋ ਗਈ।
ਔਰਤ ਦਾ ਦੋਸ਼ ਹੈ ਕਿ ਗਾਇਕ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਮਜ਼ਬੂਰ ਕੀਤਾ। ਜਦੋਂ ਉਸ ਨੇ ਉਸ ਨਾਲ ਵਿਆਹ ਕਰਨ ਲਈ ਦਬਾਅ ਪਾਇਆ ਤਾਂ ਉਸ ਨੇ ਸਰੀਰਕ ਸਬੰਧਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੀ ਧਮਕੀ ਦਿੱਤੀ। ਔਰਤ ਨੇ ਦੋਸ਼ ਲਾਇਆ ਕਿ ਦੇਬੇਸ਼ ਨੇ ਉਸ ਕੋਲੋਂ 5 ਲੱਖ ਰੁਪਏ ਤੋਂ ਵੱਧ ਦੀ ਰਕਮ ਵੀ ਲੈ ਲਈ ਸੀ। ਉਸ ਦੇ ਕਿਸੇ ਹੋਰ ਔਰਤ ਨਾਲ ਵੀ ਸਬੰਧ ਸਨ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ