ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਬਹੁਤ ਸਾਰੇ ਲੋਕ ਪੈਸੇ ਕਮਾਉਣ ਦੇ ਲਾਲਚ ਵਿੱਚ ਇਸ ਨੌਕਰੀ ਲਈ ਰਾਜ਼ੀ ਹੋ ਗਏ। ਪਰ ਉਹ ਨਹੀਂ ਜਾਣਦੇ ਸਨ ਕਿ ਅੱਗੇ ਉਨ੍ਹਾਂ ਨਾਲ ਕੀ ਹੋਣ ਵਾਲਾ ਹੈ। ਇਸ਼ਤਿਹਾਰ ਦੇਣ ਵਾਲਿਆਂ ਨੇ ਰਜਿਸਟ੍ਰੇਸ਼ਨ ਦੇ ਨਾਂ 'ਤੇ ਉਨ੍ਹਾਂ ਲੋਕਾਂ ਤੋਂ ਫੀਸਾਂ ਵਸੂਲਣੀਆਂ ਸ਼ੁਰੂ ਕਰ ਦਿੱਤੀਆਂ। ਪਰ ਜਿਵੇਂ ਹੀ ਲੋਕ ਫੀਸ ਅਦਾ ਕਰਦੇ ਹਨ, ਇਸ਼ਤਿਹਾਰ ਦੇਣ ਵਾਲੇ ਉਨ੍ਹਾਂ ਨੂੰ ਬਲੌਕ ਕਰ ਦਿੰਦੇ। ਅਜਿਹੇ ਕਈ ਧੋਖਾਧੜੀ ਦੇ ਮਾਮਲੇ ਪੁਲਿਸ ਦੇ ਧਿਆਨ ਵਿੱਚ ਆਉਣ 'ਤੇ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਪੁਲਿਸ ਨੇ ਇਸ ਗਿਰੋਹ ਦਾ ਪਤਾ ਲਗਾ ਲਿਆ, ਜੋ ਲੋਕਾਂ ਨੂੰ ਠੱਗਦਾ ਸੀ।
ਦਰਅਸਲ, ਨਵਾਦਾ ਪੁਲਿਸ ਨੇ ਨਰਦੀਗੰਜ ਥਾਣਾ ਖੇਤਰ ਦੇ ਕਹੁਆਰਾ ਪਿੰਡ ਵਿੱਚ ਛਾਪਾ ਮਾਰ ਕੇ 3 ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਇਹ ਸਾਈਬਰ ਠੱਗ ਲੋਕਾਂ ਨੂੰ ਆਲ ਇੰਡੀਆ ਪ੍ਰੈਗਨੈਂਟ ਜੌਬ (ਬੇਬੀ ਬਰਥ ਸਰਵਿਸ), ਪਲੇਅ ਬੁਆਏ ਸਰਵਿਸ ਦੇ ਨਾਂ 'ਤੇ ਬੁਲਾ ਕੇ ਠੱਗੀ ਮਾਰ ਰਹੇ ਸਨ। ਲੁਟੇਰਿਆਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਕਿੰਨੇ ਲੋਕਾਂ ਨਾਲ ਠੱਗੀ ਮਾਰੀ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ