ਮੈਂ ਮਹਾਕੁੰਭ ਗਈ ਹਾਂ, ਉੱਥੇ ਸਭ ਠੀਕ ਹੈ : ਹੇਮਾ ਮਾਲਿਨੀ
.jpg)
ਨਵੀਂ ਦਿੱਲੀ, - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਪ੍ਰਯਾਗਰਾਜ ਮਹਾਕੁੰਭ ਦੇ ਆਯੋਜਨ ਦੀ ਵਿਵਸਥਾ ਨਾਲ ਜੁੜੇ ਵਿਰੋਧੀ ਧਿਰ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਮੰਗਲਵਾਰ ਨੂੰ ਲੋਕ ਸਭਾ ’ਚ ਕਿਹਾ ਕਿ ਉੱਥੇ ਸਭ ਕੁਝ ਠੀਕ ਹੈ ਅਤੇ ਉਹ ਖੁਦ ਉੱਥੇ ਜਾ ਕੇ ਇਹ ਵੇਖ ਚੁੱਕੀ ਹੈ। ਉਨ੍ਹਾਂ ਨੇ ‘ਬਜਟ ’ਤੇ ਚਰਚਾ’ ’ਚ ਭਾਗ ਲੈਂਦਿਆਂ ਇਹ ਵੀ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਨਾਲ ਹੁਣ ਯਮੁਨਾ ਨਦੀ ਦੀ ਸਫਾਈ ਨੂੰ ਲੈ ਕੇ ਉਮੀਦ ਦੀ ਕਿਰਨ ਦਿਸ ਰਹੀ ਹੈ। ਹੇਮਾ ਮਾਲਿਨੀ ਨੇ ਕਿਹਾ ਕਿ ਇਹ (ਯਮੁਨਾ ਦੀ ਸਫਾਈ) ਮੋਦੀ ਦੀ ਗਾਰੰਟੀ ਹੈ। ਹੇਮਾ ਮਾਲਿਨੀ ਨੇ 12 ਲੱਖ ਰੁਪਏ ਤੱਕ ਦੀ ਸਾਲਾਨਾ ਕਮਾਈ ’ਤੇ ਟੈਕਸ ਛੋਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਨਾਲ ਮੱਧ ਵਰਗ ਅਤੇ ਤਨਖਾਹ ਲਾਭਪਾਤਰੀ ਵਰਗ ’ਚ ਖੁਸ਼ੀ ਦੀ ਲਹਿਰ ਹੈ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ