ਔਜਲਾ ਹੱਥਕੜੀਆਂ ਲਗਾ ਕੇ ਸੰਸਦ ਭਵਨ ਪਹੁੰਚੇ

ਅੰਮ੍ਰਿਤਸਰ : ਅਮਰੀਕਾ ’ਚੋਂ ਕੱਢੇ ਗਏ ਭਾਰਤੀਆਂ ਨਾਲ ਅਪਰਾਧੀਆਂ ਵਰਗਾ ਸਲੂਕ ਕੀਤੇ ਜਾਣ ਤੋਂ ਭੜਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਖੁਦ ਹੱਥਕੜੀਆਂ ਲਗਾ ਕੇ ਸੰਸਦ ਪਹੁੰਚੇ ਅਤੇ ਸਰਕਾਰ ਕੋਲ ਰੋਸ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਪਰਤੇ ਲੋਕਾਂ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਗਿਆ ਅਤੇ ਸਰਕਾਰ ਚੁੱਪ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਅਮਰੀਕਾ ਵੱਲੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਭਾਰਤ ਦੀ ਸ਼ਾਨ, ਪ੍ਰਭੂਸੱਤਾ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਹਰ ਭਾਰਤੀ ਦੇ ਸਨਮਾਨ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਵਿੱਚ ਰੁੱਝੀ ਹੋਈ ਹੈ, ਜਿਸ ਕਾਰਨ ਜਹਾਜ਼ ਨੂੰ ਦਿੱਲੀ ਵਿੱਚ ਉਤਰਨ ਨਹੀਂ ਦਿੱਤਾ ਗਿਆ। ਉਸ ਜਹਾਜ਼ ਵਿੱਚ ਹਰ ਰਾਜ ਦੇ ਲੋਕ ਸਨ ਪਰ ਜਵਾਬ ਦੇਣ ਤੋਂ ਬਚਣ ਲਈ ਇਸ ਨੂੰ ਅੰਮ੍ਰਿਤਸਰ ਵਿੱਚ ਉਤਾਰਿਆ ਗਿਆ। ਔਜਲਾ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜੋ ਵਿਸ਼ਵਾਸਘਾਤ ਕੀਤਾ ਹੈ, ਉਸ ਦਾ ਜਵਾਬ ਦੇਣਾ ਪਵੇਗਾ।
ਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਦੇ ਮੁੱਦੇ 'ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪੋ-ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਰਾਜ ਸਭਾ ਵਿੱਚ ਡੈੱਡਲਾਕ ਹੱਲ ਨਹੀਂ ਹੋ ਸਕਿਆ ਅਤੇ ਵਿਰੋਧੀ ਧਿਰ ਦੇ ਮੈਂਬਰ ਇਸ ਮੁੱਦੇ 'ਤੇ ਚਰਚਾ ਦੀ ਮੰਗ 'ਤੇ ਅੜੇ ਰਹਿਣ ਕਾਰਨ ਮੰਗਲਵਾਰ ਨੂੰ ਵੀ ਹੰਗਾਮਾ ਹੋਇਆ
ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵੇਲੇ ਰਾਸ਼ਨ ਡਿਪੂ 'ਤੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੀ ਜਾ ਰਹੀ ਕਣਕ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲ ਰਹੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਕਰਵਾਈ ਹੈ
ਨਾਭਾ ਬਲਾਕ ਦੇ ਕਲਸਾਣਾ ਪਿੰਡ ਦੀ ਪੰਚਾਇਤ ਨੂੰ 15 ਅਗਸਤ ਦੇ ਮੌਕੇ ‘ਤੇ ਨਵੀਂ ਦਿੱਲੀ ਨਗਰ ਕੌਂਸਲ ਵਿੱਚ ਜਲ ਸ਼ਕਤੀ ਮੰਤਰੀ ਵੀ. ਸਮਾਣਾ ਵੱਲੋਂ ਪਿੰਡ ਦੀ ਸਫਾਈ ਸਵੱਛ ਭਾਰਤ ਅਭਿਆਨ ਦੇ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰੂਧਿਆਨ ਸਿੰਘ ਨੂੰ ਜਲ ਮੰਤਰੀ ਵੱਲੋਂ ਸਨਮਾਨ ਦਿੱਤਾ ਗਿਆ ਪਰ 15 ਅਗਸਤ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਸਨ,