ਅਮਰੀਕਾ 'ਚ ਭਾਰਤੀ ਖੋਜਕਰਤਾ 'ਤੇ ਵੱਡਾ ਐਕਸ਼ਨ! ਇਸ ਦੋਸ਼ 'ਚ ਕੀਤਾ ਗ੍ਰਿਫਤਾਰ

ਅਮਰੀਕਾ ਦੀ ਜਾਰਜਟਾਊਨ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਇੱਕ ਭਾਰਤੀ ਵਿਦਿਆਰਥੀ ਬਦਰ ਖਾਨ ਸੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਉੱਥੇ ਪੋਸਟ ਡਾਕਟੋਰਲ ਫੈਲੋ ਸਨ ਅਤੇ ਹੁਣ ਉਨ੍ਹਾਂ ਨੂੰ ਅਮਰੀਕਾ ਤੋਂ ਨਿਕਾਲਿਆ ਜਾਵੇਗਾ।
ਖਾਨ ਦੇ ਵਕੀਲ ਦੇ ਅਨੁਸਾਰ, ਉਨ੍ਹਾਂ ਨੂੰ ਸੋਮਵਾਰ ਰਾਤ ਨੂੰ ਵਰਜੀਨੀਆ ਵਿੱਚ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੋਲਿਟੀਕੋ ਦੀ ਰਿਪੋਰਟ ਮੁਤਾਬਕ ਕੁਝ ਨਕਾਬਪੋਸ਼ ਏਜੰਟ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਪਹੁੰਚੇ। ਗ੍ਰਿਫ਼ਤਾਰੀ ਦੇ ਕਾਗਜ਼ਾਂ ਮੁਤਾਬਕ, ਇਨ੍ਹਾਂ ਏਜੰਟਾਂ ਨੇ ਆਪਣੇ ਆਪ ਨੂੰ ਹੋਮਲੈਂਡ ਸਿਕਿਉਰਿਟੀ ਵਿਭਾਗ ਦੇ ਅਧਿਕਾਰੀ ਦੱਸਿਆ ਅਤੇ ਖਾਨ ਨੂੰ ਸੂਚਿਤ ਕੀਤਾ ਕਿ ਸਰਕਾਰ ਨੇ ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਹੈ।
ਸੂਰੀ ਦੇ ਵਕੀਲ ਹਸਨ ਅਹਿਮਦ ਨੇ ਖਾਨ ਦੀ ਰਿਹਾਈ ਲਈ ਦਾਇਰ ਕੀਤੀ ਅਰਜ਼ੀ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਦਾ ਕਾਰਣ ਉਨ੍ਹਾਂ ਦੀ ਪਤਨੀ ਦਾ ਫਿਲਿਸਤੀਨੀ ਮੂਲ ਦਾ ਅਮਰੀਕੀ ਨਾਗਰਿਕ ਹੋਣਾ ਹੈ। ਵਕੀਲ ਦਾ ਕਹਿਣਾ ਹੈ ਕਿ ਸਰਕਾਰ ਨੂੰ ਸ਼ੱਕ ਹੈ ਕਿ ਸੂਰੀ ਅਤੇ ਉਨ੍ਹਾਂ ਦੀ ਪਤਨੀ ਅਮਰੀਕਾ ਦੀ ਵਿਦੇਸ਼ ਨੀਤੀ ਅਧੀਨ ਇਜ਼ਰਾਈਲ ਲਈ ਅਪਣਾਏ ਗਏ ਰੁਖ ਦੇ ਵਿਰੋਧੀ ਹਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਸੂਰੀ 'ਤੇ ਫਿਲਿਸਤੀਨੀ ਸੰਗਠਨ ਹਮਾਸ ਦਾ ਪ੍ਰਚਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸਨੂੰ ਅਮਰੀਕਾ ਇੱਕ ਆਤੰਕੀ ਸੰਗਠਨ ਘੋਸ਼ਿਤ ਕਰ ਚੁੱਕਾ ਹੈ। ਇਸ ਤੋਂ ਇਲਾਵਾ, ਉਨ੍ਹਾਂ 'ਤੇ ਇੱਕ ਜਾਣੇ-ਪਹਿਚਾਣੇ ਜਾਂ ਸ਼ੱਕੀ ਆਤੰਕੀ ਨਾਲ ਨਜ਼ਦੀਕੀ ਸੰਬੰਧ ਰੱਖਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਹੋਮਲੈਂਡ ਸਿਕਿਉਰਟੀ ਵਿਭਾਗ ਨੇ ਆਖੀ ਇਹ ਗੱਲ
ਹੋਮਲੈਂਡ ਸਿਕਿਉਰਟੀ ਵਿਭਾਗ ਦੀ ਸਹਾਇਕ ਸਕੱਤਰ ਟ੍ਰਿਸ਼ੀਆ ਮੈਕਲਾਘਲਿਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਲਿਖਿਆ, "ਸੂਰੀ ਜੌਰਜਟਾਊਨ ਯੂਨੀਵਰਸਿਟੀ ਵਿੱਚ ਵਿਦਿਆਰਥੀ ਸਨ ਅਤੇ ਉਥੇ ਹਮਾਸ ਦਾ ਪ੍ਰਚਾਰ ਕਰ ਰਹੇ ਸਨ। ਉਹ ਸੋਸ਼ਲ ਮੀਡੀਆ 'ਤੇ ਯਹੂਦੀ-ਵਿਰੋਧੀ ਭਾਵਨਾਵਾਂ ਨੂੰ ਵਧਾਵਾ ਦੇਣ ਵਿੱਚ ਸਰਗਰਮ ਸਨ।"
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ