ਕਾਮੇਡੀਅਨ ਅਪੂਰਵ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂ
.jpg)
India’s got latent:”ਇੰਡੀਆਜ਼ ਗੌਟ ਲੇਟੈਂਟ” ਦੇ ਵਿਵਾਦਪੂਰਨ ਐਪੀਸੋਡ ਦੇ ਪੈਨਲ ਵਿਚ ਮੌਜੂਦ ਸੋਸ਼ਲ ਮੀਡੀਆ ਪ੍ਰਭਾਵਕ ਅਪੂਰਵ ਮੁਖੀਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਸੋਸ਼ਲ ਮੀਡੀਆ ’ਤੇ ਦ ਰੈਬਲ ਕਿਡ ਵਜੋਂ ਜਾਣੀ ਜਾਂਦੀ ਮੁਖੀਜਾ ਨੇ ਮੰਗਲਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਅਤੇ ਉਸਨੇ ਇੰਸਟਾਗ੍ਰਾਮ ’ਤੇ ਕਿਸੇ ਨੂੰ ਵੀ ਫਾਲੋ ਕਰਨਾ ਬੰਦ ਕਰ ਦਿੱਤਾ ਹੈ ਪਰ ਫਿਰ ਵੀ ਉਸਦੇ 30 ਲੱਖ ਤੋਂ ਵੱਧ ਫਾਲੋਅਰਜ਼ ਹਨ।
ਫਰਵਰੀ ਵਿਚ ਮੁਖੀਜਾ ਨੇ ਸਾਥੀ ਕਾਮੇਡੀਅਨ ਸਮਯ ਰੈਨਾ ਦੇ ਸ਼ੋਅ “ਇੰਡੀਆਜ਼ ਗੌਟ ਲੇਟੈਂਟ” ਵਿਚ ਜੱਜ ਵਜੋਂ ਸੇਵਾ ਨਿਭਾਈ ਸੀ, ਜੋ ਰਣਵੀਰ ਅਲਾਹਾਬਾਦੀਆ ਵੱਲੋਂ ਮਾਪਿਆਂ ਦੀ ਨਿੱਜਤਾ ਬਾਰੇ ਭੱਦੀਆਂ ਟਿੱਪਣੀਆਂ ਕਰਨ ਤੋਂ ਬਾਅਦ ਵੱਡੇ ਵਿਵਾਦ ਵਿਚ ਘਿਰ ਗਿਆ ਸੀ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ