ਨੈਸ਼ਨਲ ਅਵਾਰਡ ਜਿੱਤਣ ਤੋਂ ਬਾਅਦ ਬੱਪਾ ਦੇ ਦਰਸ਼ਨ ਕਰਨ ਪਹੁੰਚੀ ਕ੍ਰਿਤੀ ਸੈਨਨ....

ਬਾਲੀਵੁੱਡ ਦੀ ਬਿਹਤਰੀਨ ਅਦਾਕਾਰਾ ਕ੍ਰਿਤੀ ਸੈਨਨ ਇਸ ਸਮੇਂ ਬਹੁਤ ਖੁਸ਼ ਹੈ। ਹਾਲ ਹੀ 'ਚ ਅਦਾਕਾਰਾ ਨੂੰ ਆਪਣੀ ਫਿਲਮ 'ਮਿਮੀ' ਲਈ 69ਵੇਂ ਨੈਸ਼ਨਲ ਫਿਲਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਥੇ ਹੀ ਆਲੀਆ ਨੂੰ ਸੰਜੇ ਲੀਲਾ ਭੰਸਾਲੀ ਦੀ ਫਿਲਮ ਗੰਗੂਬਾਈ ਲਈ ਸਰਵੋਤਮ ਅਭਿਨੇਤਰੀ ਦਾ ਐਵਾਰਡ ਮਿਲਿਆ ਹੈ। ਕ੍ਰਿਤੀ ਨੂੰ ਉਸ ਦੀ ਸੁਪਰਹਿੱਟ ਫਿਲਮ 'ਮਿਮੀ' 'ਚ ਸ਼ਾਨਦਾਰ ਅਦਾਕਾਰੀ ਲਈ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਸਨਮਾਨ ਹਾਸਲ ਕਰਨ ਤੋਂ ਬਾਅਦ ਕ੍ਰਿਤੀ ਨੇ ਸਭ ਤੋਂ ਪਹਿਲਾਂ ਗਣਪਤੀ ਬੱਪਾ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਤੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਕ੍ਰਿਤੀ ਸੈਨਨ ਹਾਲ ਹੀ ਵਿੱਚ ਬੱਪਾ ਨੂੰ ਮੱਥਾ ਟੇਕਣ ਲਈ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਪਹੁੰਚੀ। ਇਸ ਦੌਰਾਨ ਕ੍ਰਿਤੀ ਦੇ ਨਾਲ ਉਨ੍ਹਾਂ ਦੀ ਛੋਟੀ ਭੈਣ ਨੂਪੁਰ ਵੀ ਮੌਜੂਦ ਸੀ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਈ ਹੈ। ਵੀਡੀਓ 'ਚ ਕ੍ਰਿਤੀ ਪੀਲੇ ਰੰਗ ਦੇ ਸੂਟ ਅਤੇ ਸਲਵਾਰ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਸਿੱਧੀਵਿਨਾਇਕ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਅਦਾਕਾਰਾ ਬਾਹਰ ਆਈ ਅਤੇ ਪਾਪਰਾਜ਼ੀ ਅਤੇ ਲੋਕਾਂ ਨੂੰ ਪ੍ਰਸ਼ਾਦ ਵੰਡਿਆ। ਇਸ ਤੋਂ ਬਾਅਦ ਕ੍ਰਿਤੀ ਨੇ ਆਪਣੇ ਪਰਿਵਾਰ ਨਾਲ ਪੋਜ਼ ਵੀ ਦਿੱਤੇ। ਇੰਨਾ ਹੀ ਨਹੀਂ ਉਸ ਨੇ ਗਲੀ ਦੇ ਬੱਚਿਆਂ ਨਾਲ ਫੋਟੋਆਂ ਵੀ ਕਲਿੱਕ ਕਰਵਾਈਆਂ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ