'ਕੁੱਤੇ' ਪਿੱਛੇ ਪੈ ਗਈ ED ਦੀ ਰੇਡ ! ਪੋਸਟ ਪਾ ਕੇ ਕਸੂਤਾ ਫ਼ਸਿਆ ਮਾਲਕ
.jpg)
ਨੈਸ਼ਨਲ ਡੈਸਕ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਵੀਰਵਾਰ ਨੂੰ ਵਿਦੇਸ਼ੀ ਕਰੰਸੀ ਐਕਸਚੇਂਜ ਨਿਯਮਾਂ ਦੀ ਉਲੰਘਣਾ ਦੇ ਮਾਮਲੇ ’ਚ ਤਲਾਸ਼ੀ ਲਈ ਬੰਗਲੁਰੂ 'ਚ ਇਕ ਵਿਅਕਤੀ ਦੇ ਘਰ ਪਹੁੰਚੀ। ਵਿਅਕਤੀ ਨੇ 50 ਕਰੋੜ ਰੁਪਏ ਦੇ ਕੁੱਤੇ ਦੀ ਦਰਾਮਦ ਕਰਨ ਦਾ ਦਾਅਵਾ ਕੀਤਾ ਸੀ। ਹਾਲਾਂਕਿ ਇਹ ਦਾਅਵਾ ਫਰਜ਼ੀ ਪਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਫੈਡਰਲ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਵੇਖਿਆ ਕਿ ਉਸ ਵਿਅਕਤੀ ਕੋਲ ਇੰਨਾ ਮਹਿੰਗਾ ਕੁੱਤਾ ਖਰੀਦਣ ਲਈ ‘ਕੋਈ ਸਾਧਨ’ ਨਹੀਂ ਸੀ ਅਤੇ ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਲਾਈਕ ਲੈਣ ਲਈ ਘੜੀਆਂ ਗਈਆਂ ਸਨ।
ਖਬਰਾਂ ਅਨੁਸਾਰ ਉਸ ਵਿਅਕਤੀ ਨੇ ਦਾਅਵਾ ਕੀਤਾ ਸੀ ਕਿ ਉਸ ਨੇ ‘ਦੁਨੀਆ ਦਾ ਸਭ ਤੋਂ ਮਹਿੰਗਾ’ ਕੁੱਤਾ ਦਰਾਮਦ ਕੀਤਾ ਸੀ, ਜੋ ਕੋਕੇਸ਼ੀਅਨ ਸ਼ੈਫਰਡ ਤੇ ਵੁਲਫ ਦਾ ‘ਕ੍ਰਾਸ-ਬ੍ਰੀਡ’ ਹੈ। ਇਹ ਦਾਅਵਾ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਿਆ, ਜਿਸ ਉੱਪਰ ਈ.ਡੀ. ਦੀ ਨਜ਼ਰ ਪੈ ਗਈ। ਫੈਡਰਲ ਜਾਂਚ ਏਜੰਸੀ ਦੇ ਅਧਿਕਾਰੀ ਨੇ ਕਿਹਾ ਕਿ ਜਿਸ ਕੁੱਤੇ ਦੀਆਂ ਫੋਟੋਆਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਉਹ ਉਸ ਦੇ ਗੁਆਂਢੀ ਦਾ ਸੀ, ਜਿਸ ਦੀ ਕੀਮਤ ‘ਇਕ ਲੱਖ ਰੁਪਏ ਵੀ ਨਹੀਂ’ ਸੀ।
ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਹਨ।
ਅੱਖਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ ਪਰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਅਜਿਹੀਆਂ ਹਨ ਜੋ ਜ਼ਿਆਦਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਘਟਾ ਸਕਦੀਆਂ ਹਨ ਅਤੇ ਵੱਖ-ਵੱਖ ਰੋਗਾਂ ਦਾ ਕਾਰਣ ਬਣ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਫੂਡਸ ਅੱਖਾਂ ਲਈ ਨੁਕਸਾਨਦਾਇਕ ਹਨ ਅਤੇ ਉਨ੍ਹਾਂ ਦੇ ਸਾਈਡ ਇਫੈਕਟ